ਜ਼ਿਲ੍ਹਾ ਪ੍ਰਧਾਨ ਕਮਲ ਚੌਹਾਨ ਟੇਢੇਵਾਲ ਵਲੋਂ ਸਮਾਗਮ ਵਿਚ ਸ਼ਮੂਲੀਅਤ
ਨੂਰਪੁਰ ਬੇਦੀ, 28 ਨਵੰਬਰ (ਵਿੰਦਰ ਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਬੜਵਾ ਵਿਖੇ ਗੁਰੂ ਰਵਿਦਾਸ ਜੀ ਦੀ ਮੂਰਤੀ ਸਥਾਪਨਾ ਸੰਬੰਧੀ ਕਰਵਾਏ ਧਾਰਮਿਕ ਸਮਾਗਮ ਵਿਚ ਪੰਜਾਬ ਕਾਂਗਰਸ ਦੇ ਓ. ਬੀ.
ਨੂਰਪੁਰ ਬੇਦੀ, 28 ਨਵੰਬਰ (ਵਿੰਦਰ ਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਬੜਵਾ ਵਿਖੇ ਗੁਰੂ ਰਵਿਦਾਸ ਜੀ ਦੀ ਮੂਰਤੀ ਸਥਾਪਨਾ ਸੰਬੰਧੀ ਕਰਵਾਏ ਧਾਰਮਿਕ ਸਮਾਗਮ ਵਿਚ ਪੰਜਾਬ ਕਾਂਗਰਸ ਦੇ ਓ. ਬੀ. ਸੀ. ਵਿੰਗ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਤੇ ਹਲਕਾ ਰੂਪਨਗਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਦਾਅਵੇਦਾਰ ਚੌਧਰੀ ਕਮਲ ਚੌਹਾਨ ਟੇਢੇਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਨੇ ਨਤਮਸਤਕ ਹੋ ਕੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਮਲ ਚੌਹਾਨ ਟੇਢੇਵਾਲ ਵਲੋਂ ਪ੍ਰਬੰਧਕ ਕਮੇਟੀ ਨੂੰ 21,000 ਰੁਪਏ ਦੀ ਨਕਦ ਦਾਨ ਰਾਸ਼ੀ ਭੇਟ ਕਰਕੇ ਸਮਾਗਮ ਵਿਚ ਆਪਣਾ ਯੋਗਦਾਨ ਪਾਇਆ। ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ। ਇਸ ਮੌਕੇ ਚੌਧਰੀ ਕਮਲ ਚੌਹਾਨ ਟੇਢੇਵਾਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆ ਨੂੰ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ਅਤੇ ਸਿੱਖਿਆਵਾਂ ’ਤੇ ਚੱਲਣ ਦੀ ਲੋੜ ਹੈ। ਇਸ ਮੌਕੇ ਸਾਬਕਾ ਸਰਪੰਚ ਵਿਜੇ ਕੁਮਾਰ ਸਮੇਤ ਪ੍ਰਬੰਧਕ ਤੇ ਸੰਗਤਾਂ ਹਾਜ਼ਰ ਸਨ।