ਸੀਨੀਅਰ ਸਿਟੀਜ਼ਨਜ਼ ਕੌਂਸਲ ਦੀ ਮਹੀਨਾਵਾਰ ਮੀਟਿੰਗ 2 ਨੂੰ, ਡਾ. ਪੁਨੀਤ ਸੈਣੀ ਬਜ਼ੁਰਗਾਂ ਨੂੰ ਦੇਣਗੇ ਸਿਹਤ ਸੰਬੰਧੀ ਜਾਣਕਾਰੀ
ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨਜ਼ ਕੌਂਸਲ (ਰਜਿ.) ਰੂਪਨਗਰ ਦੀ ਮਹੀਨਾਵਾਰ ਮੀਟਿੰਗ 2 ਦਸੰਬਰ ਨੂੰ ਬਾਅਦ ਦੁਪਹਿਰ 2 ਵਜੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਰੂਪਨਗਰ ਵਿਖੇ ਹੋਵੇਗੀ।
ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨਜ਼ ਕੌਂਸਲ (ਰਜਿ.) ਰੂਪਨਗਰ ਦੀ ਮਹੀਨਾਵਾਰ ਮੀਟਿੰਗ 2 ਦਸੰਬਰ ਨੂੰ ਬਾਅਦ ਦੁਪਹਿਰ 2 ਵਜੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਰੂਪਨਗਰ ਵਿਖੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਤੋਗੜ ਕਰਨਗੇ। ਕੌਂਸਲ ਦੀ ਜਨਰਲ ਸਕੱਤਰ ਪਰਮਿੰਦਰ ਕੌਰ ਪੰਦੋਹਲ ਨੇ ਦੱਸਿਆ ਕਿ ਮੀਟਿੰਗ ਵਿਚ ਡਾ. ਪੁਨੀਤ ਸੈਣੀ, ਐਮ. ਡੀ. ਮੈਡੀਸਨ (ਪੀ. ਜੀ. ਆਈ. ਚੰਡੀਗੜ੍ਹ), ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਹ ਬਜ਼ੁਰਗ ਅਵਸਥਾ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਤੇ ਖ਼ਾਸ ਕਰਕੇ ਸਰਦੀਆਂ ਵਿਚ ਸਿਹਤ ਸੰਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦੇਣਗੇ। ਇਸ ਮੌਕੇ ਮੈਂਬਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਜਾਣਗੇ। ਮੀਟਿੰਗ ਦੌਰਾਨ ਮੈਂਬਰਾਂ ਵਲੋਂ ਗੀਤ ਤੇ ਸਾਹਿਤਕ ਰਚਨਾਵਾਂ ਵੀ ਪੇਸ਼ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅਕਤੂਬਰ ਤੇ ਨਵੰਬਰ ਮਹੀਨਿਆਂ ਵਿਚ ਜਨਮ ਦਿਨ ਅਤੇ ਵਿਆਹ ਦੀਆਂ ਵਰ੍ਹੇਗੰਢਾਂ ਮਨਾਉਣ ਵਾਲੇ ਮੈਂਬਰਾਂ ਦੀਆਂ ਖ਼ੁਸ਼ੀਆਂ ਸਾਂਝੇ ਤੌਰ ’ਤੇ ਮਨਾਈਆਂ ਜਾਣਗੀਆਂ। ਅੰਤ ਵਿਚ ਪ੍ਰਧਾਨ ਸੁਰਿੰਦਰ ਸਿੰਘ ਤੋਗੜ ਨੇ ਸਮੂਹ ਮੈਂਬਰਾਂ ਨੂੰ ਸਮੇਂ ਸਿਰ ਮੀਟਿੰਗ ਵਿਚ ਪਹੁੰਚਣ ਦੀ ਅਪੀਲ ਕੀਤੀ। 29 ਆਰਪੀਆਰ17 ਸੁਰਿੰਦਰ ਸਿੰਘ ਤੋਗੜ