29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ’ਚ ਮੁੜ ਸਰਕਾਰ ਬਣਨ ਦਾ ਰਾਹ ਪੱਧਰਾ ਹੋਇਆ-ਅਕਾਲੀ ਆਗੂ

ਨੂਰਪੁਰ ਬੇਦੀ, 29 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗੱਠਜੋੜ ਦੇ ਐਲਾਨ ਨਾਲ ਆਗੂਆਂ ਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਗੱਠਜੋੜ ਨਾਲ ਪੰਜਾਬ ਵਿਚ ਮੁੜ ਅਕਾਲੀ ਭਾਜਪਾ ਬਣਨ ਦੀਆਂ ਸੰਭਾਵਨਾਵਾਂ ਮਜ਼ਬੂਤ ਹੋ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 30-11-2026
ਨੂਰਪੁਰ ਬੇਦੀ, 29 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗੱਠਜੋੜ ਦੇ ਐਲਾਨ ਨਾਲ ਆਗੂਆਂ ਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਗੱਠਜੋੜ ਨਾਲ ਪੰਜਾਬ ਵਿਚ ਮੁੜ ਅਕਾਲੀ ਭਾਜਪਾ ਬਣਨ ਦੀਆਂ ਸੰਭਾਵਨਾਵਾਂ ਮਜ਼ਬੂਤ ਹੋ ਗਈਆਂ ਹਨ। ਇਹ ਪ੍ਰਗਟਾਵਾ ਨੌਜਵਾਨ ਅਕਾਲੀ ਆਗੂ ਤੇ ਸਾਬਕਾ ਸਰਪੰਚ ਠੇਕੇਦਾਰ ਸੁਰਿੰਦਰ ਕੁਮਾਰ ਟਿੱਬਾ ਨੰਗਲ, ਸੀਨੀਅਰ ਆਗੂ ਗੁਰਦੀਪ ਸਿੰਘ ਬਟਾਰਲਾ ਤੇ ਸਾਬਕਾ ਸਰਪੰਚ ਧਰਮ ਚੰਦ ਟਿੱਬਾ ਟੱਪਰੀਆਂ ਨੇ ਕੀਤਾ। ਆਗੂਆਂ ਨੇ ਕਿਹਾ ਕਿ ਅਕਾਲੀ ਭਾਜਪਾ ਦਾ ਗੱਠਜੋੜ ਦਾ ਐਲਾਨ ਪੰਜਾਬ ਦੀ ਸਿਆਸਤ ਲਈ ਇਕ ਅਹਿਮ ਤੇ ਦੂਰਅੰਦੇਸ਼ੀ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਨੂੰ ਮੁੜ ਤਰੱਕੀ ਤੇ ਖ਼ੁਸ਼ਹਾਲੀ ਦੀਆਂ ਲੀਹਾਂ ’ਤੇ ਲਿਜਾਉਣ ਲਈ ਅਹਿਮ ਭੂਮਿਕਾ ਨਿਭਾਏਗਾ। ਇਨ੍ਹਾਂ ਆਗੂਆਂ ਤੇ ਇਲਾਕੇ ਅਕਾਲੀ ਆਗੂਆਂ ਨੇ ਗੱਠਜੋੜ ਦਾ ਭਰਵਾਂ ਸਵਾਗਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰ ਦੀ ਸਮੁੱਚੀ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਗੋਬਿੰਦ ਵੈਲੀ ਵਿਚ ਲਾਵਾਰਸ ਕੁੱਤਿਆਂ ਦੀ ਦਹਿਸ਼ਤ, ਵੱਛੇ ਨੂੰ ਨੋਚ-ਨੋਚ ਕੇ ਮਾਰਿਆ ਅਗਲੀ ਖ਼ਬਰ ਬ੍ਰਿਟਿਸ਼ ਕੋਲੰਬੀਆ ਸਕੂਲ ਦੇ ਸਾਲਾਨਾ ਸਮਾਰੋਹ ‘ਤਾਬੀਰ’ ਵਿਚ ਪੁੱਜੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ
Ad Position 24