29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ੍ਰੀ ਚਮਕੌਰ ਸਾਹਿਬ ਵਿਖੇ ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ ਦੀ ਅਗਵਾਈ ਹੇਠ ਸੁਣਿਆ ‘ਮਨ ਕੀ ਬਾਤ’ ਪ੍ਰੋਗਰਾਮ

ਸ੍ਰੀ ਚਮਕੌਰ ਸਾਹਿਬ, 29 ਨਵੰਬਰ (ਜਗਮੋਹਣ ਸਿੰਘ ਨਾਰੰਗ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ‘ਮਨ ਕੀ ਬਾਤ’ ਸੰਬੰਧੀ ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ ਵਲੋਂ ਸਥਾਨਕ ਰੰਧਾਵਾ ਕੰਪਲੈਕਸ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ। ਇਸ ਮੌਕੇ ਵੱਡੀ ਗਿਣਤੀ ਵਿਚ ਭਾਜਪਾ ਆਗੂਆਂ, ਵਰਕਰਾਂ ਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ ਅਤੇ ਪ੍ਰਧਾਨ ਮੰਤਰੀ ਦੇ ਵਿਚਾਰਾਂ ਨੂੰ ਬੜੇ ਧਿਆਨ ਨਾਲ ਸੁਣਿਆ।

Ad Position 21
No active advertisement
ਅਜੀਤ ਡੈਸਕ 30-11-2026
ਸ੍ਰੀ ਚਮਕੌਰ ਸਾਹਿਬ, 29 ਨਵੰਬਰ (ਜਗਮੋਹਣ ਸਿੰਘ ਨਾਰੰਗ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ‘ਮਨ ਕੀ ਬਾਤ’ ਸੰਬੰਧੀ ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ ਵਲੋਂ ਸਥਾਨਕ ਰੰਧਾਵਾ ਕੰਪਲੈਕਸ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ। ਇਸ ਮੌਕੇ ਵੱਡੀ ਗਿਣਤੀ ਵਿਚ ਭਾਜਪਾ ਆਗੂਆਂ, ਵਰਕਰਾਂ ਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ ਅਤੇ ਪ੍ਰਧਾਨ ਮੰਤਰੀ ਦੇ ਵਿਚਾਰਾਂ ਨੂੰ ਬੜੇ ਧਿਆਨ ਨਾਲ ਸੁਣਿਆ। ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਗੱਲਬਾਤ ਕਰਦਿਆਂ ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ‘ਮਨ ਕੀ ਬਾਤ’ ਪ੍ਰੋਗਰਾਮ ਦੇਸ਼ ਵਾਸੀਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ ਜਿੱਥੇ ਦੇਸ਼ ਦੇ ਕੋਨੇ-ਕੋਨੇ ਵਿਚ ਹੋ ਰਹੇ ਉਸਾਰੂ ਕੰਮਾਂ ਬਾਰੇ ਜਾਣਕਾਰੀ ਮਿਲਦੀ ਹੈ, ਉਥੇ ਹੀ ਆਮ ਲੋਕਾਂ ਨੂੰ ਸਮਾਜ ਭਲਾਈ ਤੇ ਰਾਸ਼ਟਰ ਨਿਰਮਾਣ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਣ ਲਈ ਨਵੀਂ ਊਰਜਾ ਵੀ ਮਿਲਦੀ ਹੈ। ਅੰਤ ਵਿਚ ਉਨ੍ਹਾਂ ਇਸ ਸਮਾਗਮ ਵਿਚ ਪਹੁੰਚੇ ਸਾਰੇ ਆਗੂਆਂ ਤੇ ਹਲਕਾ ਨਿਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪਵਨਜੀਤ ਸਿੰਘ ਰੰਧਾਵਾ, ਪ੍ਰਕਾਸ਼ ਸਿੰਘ ਬੰਗਾ, ਕਰਮਜੀਤ ਸਿੰਘ ਭੰਗੂ, ਕੁਲਵਿੰਦਰ ਸਿੰਘ, ਹਰਜੀਤ ਸਿੰਘ, ਹਰਨੇਕ ਸਿੰਘ, ਚਰਨਜੀਤ ਸਿੰਘ ਕਾਂਝਲਾ, ਬਲਜੀਤ ਸਿੰਘ, ਲਾਲ ਸਿੰਘ, ਨੈਬ ਸਿੰਘ ਓਇੰਦ, ਜਸਬੀਰ ਸਿੰਘ ਸਮੇਤ ਕਈ ਆਗੂ/ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਾਵਲਪੁਰ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਮਾਲਕੀ ਹੱਕ ਦੀਆਂ ਰਜਿਸਟਰੀਆਂ ਵੰਡੀਆਂ ਅਗਲੀ ਖ਼ਬਰ ਲੋਕਾਂ ਨੂੰ ਦੇਸ਼ ਦਾ ਪਹਿਲਾ ਹੈਵੀ ਵਾਟਰ ਪਲਾਂਟ ਤੋੜਨ ਵਾਲੇ ਭੁੱਲੇ ਨਹੀਂ-ਐਡਵੋਕੇਟ ਪਰਮਜੀਤ ਐਨ . ਐਫ . ਐਲ . ਵਿਸਥਾਰ ਪ੍...
Ad Position 24