ਬਲਾਵਲਪੁਰ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਮਾਲਕੀ ਹੱਕ ਦੀਆਂ ਰਜਿਸਟਰੀਆਂ ਵੰਡੀਆਂ
ਘਨੌਲੀ, 29 ਨਵੰਬਰ (ਜਸਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਬਲਾਵਲਪੁਰ ਵਿਖੇ ਲਾਭਪਾਤਰੀਆਂ ਨੂੰ ਮਾਲਕੀ ਹੱਕ ਦੀਆਂ ਰਜਿਸਟਰੀਆਂ ਵੰਡੀਆਂ ਗਈਆਂ। ਇਸ ਮੌਕੇ ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਆਮ ਲੋਕਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ।
ਘਨੌਲੀ, 29 ਨਵੰਬਰ (ਜਸਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਬਲਾਵਲਪੁਰ ਵਿਖੇ ਲਾਭਪਾਤਰੀਆਂ ਨੂੰ ਮਾਲਕੀ ਹੱਕ ਦੀਆਂ ਰਜਿਸਟਰੀਆਂ ਵੰਡੀਆਂ ਗਈਆਂ। ਇਸ ਮੌਕੇ ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਆਮ ਲੋਕਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਲੰਮੇ ਸਮੇਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਪਰਿਵਾਰਾਂ ਨੂੰ ਕਾਨੂੰਨੀ ਮਾਲਕੀ ਹੱਕ ਮਿਲ ਰਹੇ ਹਨ, ਜਿਸ ਨਾਲ ਉਨ੍ਹਾਂ ਦੇ ਘਰਾਂ ਦੀ ਸੁਰੱਖਿਆ ਤੇ ਭਵਿੱਖ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਬਿਨਾਂ ਕਿਸੇ ਖ਼ੱਜਲ-ਖ਼ੁਆਰੀ ਦੇ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਵੀ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸਰਕਾਰੀ ਸਕੀਮਾਂ ਦਾ ਲਾਭ ਦਿਵਾਉਣ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਲਲਿਤ ਡਕਾਲਾ ਮੈਂਬਰ ਬਲਾਕ ਸੰਮਤੀ, ਸਰਪੰਚ ਕਰਮਜੀਤ ਕੌਰ, ਪਟਵਾਰੀ ਇੰਦਰਜੀਤ ਸਿੰਘ, ਰਾਜਿੰਦਰ ਕੌਰ, ਪਟਵਾਰੀ ਗੁਰਪ੍ਰੀਤ ਕੌਰ, ਮਨਜੀਤ ਸਿੰਘ, ਦਰਸ਼ਨ ਸਿੰਘ, ਡਾਕਟਰ ਦਲਜੀਤ ਸਿੰਘ ਬੱਬੂ, ਸਰਵਨ ਸਿੰਘ, ਕਮਿੰਦਰ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਤੇ ਪਿੰਡ ਵਾਸੀ ਹਾਜ਼ਰ ਸਨ।