29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਜ਼ਿਲ੍ਹਾ ਪ੍ਰਧਾਨ ਚੌਧਰੀ ਕਮਲ ਚੌਹਾਨ ਟੇਢੇਵਾਲ ਨੇ ਪਿੰਡ ਟਿੱਬਾ ਟੱਪਰੀਆਂ ਵਿਖੇ ਕੀਤੀ ਮੀਟਿੰਗ

ਨੂਰਪੁਰ ਬੇਦੀ, 29 ਨਵੰਬਰ (ਵਿੰਦਰ ਪਾਲ ਝਾਂਡੀਆਂ)-ਆਗਾਮੀ 2027 ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ। ਇਹ ਵਿਚਾਰ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਤੇ ਕਾਂਗਰਸ ਓ.

Ad Position 21
No active advertisement
ਅਜੀਤ ਡੈਸਕ 30-11-2026
ਨੂਰਪੁਰ ਬੇਦੀ, 29 ਨਵੰਬਰ (ਵਿੰਦਰ ਪਾਲ ਝਾਂਡੀਆਂ)-ਆਗਾਮੀ 2027 ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ। ਇਹ ਵਿਚਾਰ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਤੇ ਕਾਂਗਰਸ ਓ. ਬੀ. ਸੀ. ਵਿੰਗ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਚੌਧਰੀ ਕਮਲ ਚੌਹਾਨ ਟੇਢੇਵਾਲ ਨੇ ਪਿੰਡ ਟਿੱਬਾ ਟੱਪਰੀਆਂ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪ੍ਰਗਟਾਏ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੇਹੱਦ ਨਿਰਾਸ਼ ਹਨ ਤੇ ਇਕ ਅਜਿਹੀ ਸਰਕਾਰ ਚਾਹੁੰਦੇ ਹਨ, ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਤੇ ਉਨ੍ਹਾਂ ਦੇ ਹੱਲ ਲਈ ਜ਼ਮੀਨੀ ਪੱਧਰ ’ਤੇ ਕੰਮ ਕਰੇ। ਕਮਲ ਚੌਹਾਨ ਟੇਢੇਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਹਰ ਵਰਗ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਸਾਰਥਿਕ ਠੋਸ ਕਦਮ ਚੁੱਕੇ ਜਾਣਗੇ। ਇਸ ਮੌਕੇ ਸਰਪੰਚ ਲਾਲਾ ਸ਼ਤੀਸ ਕੁਮਾਰ ਸੋਨੂੰ, ਸਾਬਕਾ ਸਰਪੰਚ ਪਵਨਜੀਤ ਭਾਟੀਆ, ਸੂਬੇਦਾਰ ਹਰਮੇਸ਼ ਭਾਟੀਆ, ਗੁਰਮੇਲ ਭਾਟੀਆ, ਕੈਪਟਨ ਲਾਲ ਚੰਦ ਭਾਟੀਆ, ਧਰਮਪਾਲ, ਡਾਕਟਰ ਹੇਮ ਰਾਜ, ਰਜਿੰਦਰ ਪੱਪੂ, ਬਲਦੇਵ ਰਾਜ ਕੋਹਲੀ, ਗੋਪਾਲ ਚੌਹਾਨ ਗੁਰਦੇਵ ਸਿੰਘ, ਜੋਗੀ ਰਾਮ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੜਾ ਪਿੰਡ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਗੱਲਾਂ - ਗੱਲਾਂ ਵਿਚ ਕੁਝ ਕਹਿ ਗਏ ਚੌਧਰੀ ... ‘ਲੋਕਲ ਫ਼ਾਰ ਵੋਕਲ’ ਦਾ ਰਾਜੇਸ਼ ਚੌਧਰੀ ਦੇ ਨਾਅਰੇ ਨੇ ਖੋਲ੍ਹੀਆਂ ਨੰਗਲ ਭਾਜਪ...
Ad Position 24