ਮਰੀਜ਼ਾਂ ਦੀ ਰਾਹਤ ਲਈ ਪ੍ਰੈਗਾਬਾਲਿਨ ਦੀ ਵਿਕਰੀ ਮੁੜ ਸ਼ੁਰੂ, ਦੁਰਵਰਤੋਂ ਰੋਕਣ ਲਈ ਕੈਮਿਸਟਾਂ ਨੂੰ ਸਖ਼ਤ ਹਦਾਇਤ-ਪ੍ਰਧਾਨ ਸੁਦਰਸ਼ਨ ਚੌਧਰੀ
ਨੰਗਲ, 29 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪ੍ਰੈਗਾਬਾਲਿਨ ਦਵਾਈ ਦੀ ਉਪਲਬਧਤਾ ਨਾ ਹੋਣ ਕਾਰਨ ਅਸਲ ਮਰੀਜ਼ਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਦਵਾਈ ਦੀ ਵਿਕਰੀ ਮੁੜ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸੰਬੰਧੀ ਰੋਪੜ ਡਰਗਿਸਟਸ ਐਂਡ ਕੈਮਿਸਟਸ ਐਸੋਸੀਏਸ਼ਨ ਵਲੋਂ ਸਾਰੇ ਕੈਮਿਸਟਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਪ੍ਰੈਗਾਬਾਲਿਨ ਦੀ ਵਿਕਰੀ ਮੁੜ ਸ਼ੁਰੂ ਕੀਤੀ ਜਾਵੇ, ਪਰ ਦਵਾਈ ਸਿਰਫ਼ ਅਸਲ ਮਰੀਜ਼ਾਂ ਨੂੰ ਹੀ ਦਿੱਤੀ ਜਾਵੇ।
ਨੰਗਲ, 29 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪ੍ਰੈਗਾਬਾਲਿਨ ਦਵਾਈ ਦੀ ਉਪਲਬਧਤਾ ਨਾ ਹੋਣ ਕਾਰਨ ਅਸਲ ਮਰੀਜ਼ਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਦਵਾਈ ਦੀ ਵਿਕਰੀ ਮੁੜ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸੰਬੰਧੀ ਰੋਪੜ ਡਰਗਿਸਟਸ ਐਂਡ ਕੈਮਿਸਟਸ ਐਸੋਸੀਏਸ਼ਨ ਵਲੋਂ ਸਾਰੇ ਕੈਮਿਸਟਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਪ੍ਰੈਗਾਬਾਲਿਨ ਦੀ ਵਿਕਰੀ ਮੁੜ ਸ਼ੁਰੂ ਕੀਤੀ ਜਾਵੇ, ਪਰ ਦਵਾਈ ਸਿਰਫ਼ ਅਸਲ ਮਰੀਜ਼ਾਂ ਨੂੰ ਹੀ ਦਿੱਤੀ ਜਾਵੇ। ਐਸੋਸੀਏਸ਼ਨ ਦੇ ਆਗੂ ਸੁਦਰਸ਼ਨ ਚੌਧਰੀ ਨੇ ਕਿਹਾ ਕਿ ਮਰੀਜ਼ਾਂ ਦੀ ਲੋੜ ਨੂੰ ਧਿਆਨ ਵਿਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ, ਪਰ ਦਵਾਈ ਦੀ ਵਿਕਰੀ ਦੌਰਾਨ ਨਿਯਮਾਂ ਦੀ ਪਾਲਣਾ ਕਰਨਾ ਵੀ ਓਨਾ ਹੀ ਜ਼ਰੂਰੀ ਹੈ। ਉਨ੍ਹਾਂ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਦਵਾਈ ਦੇਣ ਤੋਂ ਪਹਿਲਾਂ ਡਾਕਟਰ ਦੀ ਜਾਇਜ਼ ਪਰਚੀ ਦੀ ਪੂਰੀ ਜਾਂਚ ਕੀਤੀ ਜਾਵੇ, ਹਰ ਖਰੀਦ-ਵਿਕਰੀ ਦਾ ਬਿੱਲ ਸਮੇਤ ਰਿਕਾਰਡ ਰੱਖਿਆ ਜਾਵੇ ਤੇ ਸਰਕਾਰ ਵਲੋਂ ਨਿਰਧਾਰਿਤ ਮਾਤਰਾ ਤੋਂ ਵੱਧ ਦਵਾਈ ਕਿਸੇ ਨੂੰ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਦਵਾਈ ਦੇਣ ਤੋਂ ਬਾਅਦ ਡਾਕਟਰੀ ਪਰਚੀ ’ਤੇ ‘ਦਵਾਈ ਦਿੱਤੀ ਜਾ ਚੁੱਕੀ ਹੈ’ ਦੀ ਮੋਹਰ ਲਗਾਉਣੀ ਲਾਜ਼ਮੀ ਹੋਵੇਗੀ। ਬਿਨਾਂ ਜਾਇਜ਼ ਪਰਚੀ ਦਵਾਈ ਵੇਚਣ ਜਾਂ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਤੋਂ ਬਚਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਸਹੂਲਤ ਦੇ ਨਾਲ ਦਵਾਈਆਂ ਦੀ ਦੁਰਵਰਤੋਂ ਰੋਕਣਾ ਵੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। 29 ਆਰਪੀਆਰ23