29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੈਂਪਲ ਭਰ ਰਹੀ ਟੀਮ। ਦੁੱਧ ਦੇ 70 ਨਮੂਨਿਆਂ ਦੀ ਜਾਂਚ ਦੌਰਾਨ 40 ਵਿਚ ਪਾਣੀ ਦੀ ਮਾਤਰਾ ਮਿਆਰ ਨਾਲੋਂ ਵੱਧ ਪਾਈ ਗਈ

ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)-ਡੇਅਰੀ ਵਿਕਾਸ ਵਿਭਾਗ ਰੂਪਨਗਰ ਵਲੋਂ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਸ਼ੁੱਧਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਗਾਂਧੀ ਨਗਰ ਰੂਪਨਗਰ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ। ਇਹ ਕੈਂਪ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਰੂਪਨਗਰ ਦੀ ਅਗਵਾਈ ਹੇਠ ਕਰਵਾਇਆ।

Ad Position 21
No active advertisement
ਅਜੀਤ ਡੈਸਕ 30-11-2026
ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)-ਡੇਅਰੀ ਵਿਕਾਸ ਵਿਭਾਗ ਰੂਪਨਗਰ ਵਲੋਂ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਸ਼ੁੱਧਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਗਾਂਧੀ ਨਗਰ ਰੂਪਨਗਰ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ। ਇਹ ਕੈਂਪ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਰੂਪਨਗਰ ਦੀ ਅਗਵਾਈ ਹੇਠ ਕਰਵਾਇਆ। ਕੈਂਪ ਦੌਰਾਨ ਦੁੱਧ ਦੀ ਗੁਣਵੱਤਾ ਦੀ ਜਾਂਚ ਲਈ ਕੁਲ 70 ਨਮੂਨਿਆਂ ਦੀ ਪਰਖ ਕੀਤੀ ਗਈ। ਜਾਂਚ ਵਿਚ ਸਾਹਮਣੇ ਆਇਆ ਕਿ ਇਨ੍ਹਾਂ ’ਚੋਂ 40 ਨਮੂਨਿਆਂ ਵਿਚ ਪਾਣੀ ਦੀ ਮਾਤਰਾ ਨਿਰਧਾਰਿਤ ਮਿਆਰ ਨਾਲੋਂ ਵੱਧ ਪਾਈ ਗਈ, ਜਦਕਿ ਕਿਸੇ ਵੀ ਨਮੂਨੇ ਵਿਚ ਕੋਈ ਹਾਨੀਕਾਰਕ ਤੱਤ ਨਹੀਂ ਮਿਲਿਆ। ਇਹ ਨਤੀਜੇ ਦੁੱਧ ਵਿਚ ਪਾਣੀ ਦੀ ਮਿਲਾਵਟ ਜਾਂ ਵਧੇਰੇ ਪਾਣੀ ਦੀ ਮਾਤਰਾ ਵੱਲ ਇਸ਼ਾਰਾ ਕਰਦੇ ਹਨ, ਜਿਸ ਪ੍ਰਤੀ ਖਪਤਕਾਰਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਇਸ ਮੌਕੇ ਖਪਤਕਾਰਾਂ ਨੂੰ ਦੁੱਧ ਦੀ ਗੁਣਵੱਤਾ, ਸ਼ੁੱਧਤਾ ਅਤੇ ਪੌਸ਼ਟਿਕ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੁੱਧ ਖ਼ਰੀਦਣ ਸਮੇਂ ਇਸ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਹਮੇਸ਼ਾ ਮਿਆਰੀ ਤੇ ਸ਼ੁੱਧ ਦੁੱਧ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਡੇਅਰੀ ਵਿਕਾਸ ਵਿਭਾਗ ਵਲੋਂ ਅਜਿਹੇ ਜਾਗਰੂਕਤਾ ਕੈਂਪ ਲਗਾਉਣ ਦਾ ਮੁੱਖ ਉਦੇਸ਼ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਗੁਣਵੱਤਾ ਸੰਬੰਧੀ ਜਾਣਕਾਰੀ ਦੇਣਾ ਅਤੇ ਸੁਰੱਖਿਅਤ ਤੇ ਮਿਆਰੀ ਦੁੱਧ ਦੀ ਵਰਤੋਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਹਿਮਾਲਿਆ ਪਬਲਿਕ ਸਕੂਲ ਮੁਜਾਫਤ ਵਿਖੇ ਕਰਵਾਏ ਵਾਦ-ਵਿਵਾਦ ਮੁਕਾਬਲਿਆਂ ਵਿਚ ਵਿਚਾਰ ਪੇਸ਼ ਕਰਦੀਆਂ ਵਿਦਿਆਰਥਣਾਂ। ਹਿਮਾਲਿਆ ਪ... ਅਗਲੀ ਖ਼ਬਰ ਰੋਜ਼ਾਨਾ ਸਵੇਰੇ ਸ਼ਾਮ ਲੱਗਦੇ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ
Ad Position 24