18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮੋਟਰਸਾਈਕਲ 'ਤੇ ਖ਼ਤਰਨਾਕ ਸਟੰਟ ਕਰਨ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਡੀ.ਐਸ.ਪੀ. ਰਵਿੰਦਰ ਸਿੰਘ <br/>

Ad Position 21
No active advertisement
ਅਜੀਤ ਡੈਸਕ 22-01-2026
ਜੰਡਿਆਲਾ ਗੁਰੂ, 21 ਜਨਵਰੀ (ਹਰਜਿੰਦਰ ਸਿੰਘ ਕਲੇਰ)-ਡੀਐੱਸਪੀ ਰਵਿੰਦਰ ਸਿੰਘ ਜੰਡਿਆਲਾ ਗੁਰੂ ਨੇ ਸ਼ਹਿਰਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਮੋਟਰਸਾਈਕਲਾਂ 'ਤੇ ਖ਼ਤਰਨਾਕ ਸਟੰਟਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਵਲੋਂ ਸਖ਼ਤ ਰੁਖ ਅਪਣਾਇਆ ਗਿਆ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਸ਼ਹਿਰ ਦੀਆਂ ਸੜਕਾਂ 'ਤੇ ਮੋਟਰਸਾਈਕਲ ਉੱਤੇ ਖੁੱਲ੍ਹੇਆਮ ਸਟੰਟ ਕਰਦਾ ਜਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦਾ ਨਜ਼ਰ ਆਇਆ ਤਾਂ ਉਸ ਦੇ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਪੁਲਿਸ ਮੁਤਾਬਕ ਅਜਿਹੀ ਸਟੰਟਬਾਜ਼ੀ ਨਾ ਸਿਰਫ਼ ਸਟੰਟ ਕਰਨ ਵਾਲੇ ਦੀ ਜਾਨ ਲਈ ਖ਼ਤਰਨਾਕ ਹੈ, ਸਗੋਂ ਸੜਕਾਂ 'ਤੇ ਚੱਲ ਰਹੇ ਹੋਰ ਲੋਕਾਂ ਦੀ ਜਾਨ ਨੂੰ ਵੀ ਖ਼ਤਰੇ ਵਿਚ ਪਾਉਂਦੀ ਹੈ | ਇਸ ਕਾਰਨ ਹਾਦਸਿਆਂ ਦੀ ਸੰਭਾਵਨਾ ਵੱਧ ਜਾਂਦੀ ਹੈ | ਪੁਲਿਸ ਵਲੋਂ ਸ਼ਹਿਰ ਵਿਚ ਨਾਕਾਬੰਦੀ ਅਤੇ ਗਸ਼ਤ ਵਧਾ ਦਿੱਤੀ ਗਈ ਹੈ | ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਜਿਹੀ ਹਰਕਤ ਦੇਖਣ 'ਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ ਜੇ ਕਿਤੇ ਵੀ ਕੋਈ ਵਿਅਕਤੀ ਚਾਈਨਾ ਡੋਰ ਨਾਲ ਗੁੱਡੀ ਉਡਾਉਂਦਾ ਜਾਂ ਕਿਸੇ ਦੁਕਾਨ 'ਤੇ ਇਹ ਡੋਰ ਵੇਚੀ ਜਾਂਦੀ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਕਿਸੇ ਅਣਹੋਣੀ ਤੋਂ ਬਚਿਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਬੂਤਾਲਾ ਦੀ ਗਰਾਉਂਡ 'ਚ ਵਾਲੀਬਾਲ ਖੇਡ ਮੈਦਾਨ 18 ਲੱਖ ਦੀ ਲਾਗਤ ਨਾਲ ਤਿਆਰ ਹੋਣ ਦੀ ਮਿਲੀ ਮਨਜ਼ੂਰੀ-ਯੂਥ ਪ... ਅਗਲੀ ਖ਼ਬਰ 1 ਕਰੋੜ ਦੀ ਲਾਗਤ ਨਾਲ ਬਣੇ ਬਿਜਲੀ ਸੁਵਿਧਾ ਕੇਂਦਰ ਦਾ ਈ. ਟੀ. ਓ. ਨੇ ਕੀਤਾ ਉਦਘਾਟਨ <br/>
Ad Position 24