18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਮੋਗਾ ਰੈਲੀ ਦੌਰਾਨ ਪੰਜਾਬ ਦੇ ਹਿੱਤ ਵਿਚ ਲਏ ਜਾਣਗੇ ਵੱਡੇ ਤੇ ਇਤਿਹਾਸਿਕ ਫ਼ੈਸਲੇ-ਬੋਨੀ ਅਮਰਪਾਲ ਸਿੰਘ ਅਜਨਾਲਾ <br/>

Ad Position 21
No active advertisement
ਅਜੀਤ ਡੈਸਕ 22-01-2026
ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਭਾਜਪਾ ਓ.ਬੀ.ਸੀ ਮੋਰਚਾ ਦੇ ਸੂਬਾ ਪ੍ਰਧਾਨ ਅਤੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ 1 ਦੇ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਅੱਜ ਸਥਾਨਕ ਸ਼ਹਿਰ ਅੰਦਰ ਸਥਿਤ ਪਾਰਟੀ ਦਫ਼ਤਰ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋ ਦਿਨ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਵਲੋਂ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਬਿਕਰਾਊਰ ਵਿਖੇ ਬਣਨ ਵਾਲੇ ਸਰਕਾਰੀ ਡਿਗਰੀ ਅਤੇ ਵੋਕੇਸ਼ਨਲ ਕਾਲਜ ਨੂੰ ਲੈ ਕੇ ਸਵਾਲ ਉਠਾਉਂਦਿਆਂ ਕਿਹਾ ਕਿ ਅਸੀਂ ਸਰਹੱਦੀ ਖੇਤਰ ਵਿਚ ਵੋਕੇਸ਼ਨਲ ਕਾਲਜ ਬਣਾਉਣ ਦਾ ਸਵਾਗਤ ਕਰਦੇ ਹਾਂ ਪਰ ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਪਹਿਲਾਂ ਹੀ ਚੱਲ ਰਹੇ ਸਰਕਾਰੀ ਕਾਲਜ ਅਜਨਾਲਾ ਵਿਚ ਕੋਰਸ ਪੂਰੇ ਨਹੀਂ ਹਨ ਅਤੇ ਸਟਾਫ਼ ਦੀ ਵੀ ਕਾਫੀ ਘਾਟ ਹੈ ਜੋ ਕਿ ਪਹਿਲ ਦੇ ਆਧਾਰ ਤੇ ਪੂਰੀ ਕਰਨੀ ਚਾਹੀਦੀ ਸੀ | ਉਨ੍ਹਾਂ ਦੱਸਿਆ ਕਿ ਲਗਭਗ 50 ਸਾਲ ਪਹਿਲਾਂ ਉਸ ਸਮੇਂ ਕਾਂਗਰਸ ਦੀ ਸਰਕਾਰ ਵਲੋਂ ਸ: ਹਰਚਰਨ ਸਿੰਘ ਅਜਨਾਲਾ ਦੇ ਯਤਨਾਂ ਨਾਲ ਅਜਨਾਲਾ ਤੋਂ ਕਰੀਬ 3 ਕਿੱਲੋਮੀਟਰ ਦੀ ਦੂਰੀ ਤੇ ਸਰਕਾਰੀ ਡਿਗਰੀ ਕਾਲਜ ਬਣਾਇਆ ਗਿਆ ਸੀ, ਪਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਇਹ ਕਹਿ ਰਹੇ ਹਨ ਕਿ ਸਰਹੱਦੀ ਖੇਤਰ ਵਿਚ ਜਿੱਥੇ ਹੁਣ ਕਾਲਜ ਬਣਿਆ ਹੈ, ਉਸ ਤੋਂ 70 ਕਿੱਲੋਮੀਟਰ ਦੇ ਖੇਤਰ ਵਿਚ ਕੋਈ ਵੀ ਸਰਕਾਰੀ ਕਾਲਜ ਨਹੀਂ ਸੀ ਜੋ ਕਿ ਲੋਕਾਂ ਨੂੰ ਸ਼ਰੇਆਮ ਗੁੰਮਰਾਹ ਕਰਨ ਵਾਲੀ ਗੱਲ ਹੈ | ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਅੱਗੇ ਕਿਹਾ ਕਿ ਸਰਹੱਦੀ ਖੇਤਰ ਵਿਚ ਇੱਕ ਖੇਡ ਸਟੇਡੀਅਮ ਵੀ ਬਣਾਉਣਾ ਚਾਹੀਦਾ ਸੀ ਕਿ ਤਾਂ ਜੋ ਮਿਹਨਤਕਸ਼ ਰਾਏ ਸਿੱਖ ਭਾਈਚਾਰੇ ਦੇ ਨੌਜਵਾਨ ਬੱਚੇ ਖੇਡਾਂ ਦੇ ਖੇਤਰ ਵਿਚ ਵੀ ਅੱਗੇ ਵੱਧ ਸਕਣ | ਅਮਨ ਕਾਨੂੰਨ ਦੀ ਸਥਿਤੀ ਦੀ ਗੱਲ ਕਰਦਿਆਂ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਆਏ ਦਿਨ ਹੀ ਲੁੱਟਾਂ ਖੋਹਾਂ ਹੋ ਰਹੀਆਂ ਹਨ ਤੇ ਗੈਂਗਸਟਰਾਂ ਵਲੋਂ ਸ਼ਰੇਆਮ ਲੋਕਾਂ ਨੂੰ ਧਮਕੀਆਂ ਦੇ ਕੇ ਫਿਰੌਤੀਆਂ ਲਈਆਂ ਜਾ ਰਹੀਆਂ ਹਨ ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਕੁੰਭਕਰਨੀ ਨੀਂਦ ਸੁੱਤੀ ਪਈ ਹੈ |
ਉਨ੍ਹਾਂ ਦੱਸਿਆ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਅਗਲੇ ਮਹੀਨੇ ਮੋਗਾ ਵਿਖੇ ਭਾਜਪਾ ਦੀ ਹੋਣ ਵਾਲੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ ਤੇ ਉਨ੍ਹਾਂ ਵਲੋਂ ਇਸ ਸਮੇਂ ਪੰਜਾਬ ਵਾਸੀਆਂ ਦੇ ਹਿੱਤ ਵਿਚ ਵੱਡੇ ਤੇ ਇਤਿਹਾਸਿਕ ਫ਼ੈਸਲੇ ਲਏ ਜਾਣਗੇ ਜੋ ਪੰਜਾਬ ਦੀ ਸਿਆਸਤ ਨੂੰ ਬਦਲ ਕੇ ਰੱਖ ਦੇਣਗੇ | ਇਸ ਮੌਕੇ ਸਾਬਕਾ ਸਰਪੰਚ ਅਮਰਜੀਤ ਸਿੰਘ ਨੰਗਲ, ਦਫ਼ਤਰ ਸਕੱਤਰ ਕਸ਼ਮੀਰ ਸਿੰਘ ਕਾਕੂ ਅਤੇ ਸਹਾਇਕ ਦਫ਼ਤਰ ਸਕੱਤਰ ਵਿਜੇ ਸਰੀਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਮਜੀਠਾ ਦੇ ਲੋਕਾਂ 'ਆਪ' ਦੀ ਰੈਲੀ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋ ਕੇ ਤਲਬੀਰ ਗਿੱਲ ਨਾਲ ਚਟਾਨ ਵਾਂਗ ਖੜ੍ਹੇ ਹੋਏ-ਸ... ਅਗਲੀ ਖ਼ਬਰ ਜਮਹੂਰੀ ਕਿਸਾਨ ਸਭਾ ਵਲੋਂ ਹੜ੍ਹ ਪੀੜਤਾਂ ਨੂੰ ਖਾਦ ਵੰਡੀ <br/>
Ad Position 24