18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸੇਂਟ ਸੋਵਰੇਨ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਹਿੰਦੀ ਓਲੰਪਿਡ ਵਿਚ ਜਿੱਤੇ ਗੋਲਡ ਮੈਡਲ <br/>

Ad Position 21
No active advertisement
ਅਜੀਤ ਡੈਸਕ 22-01-2026
ਚਵਿੰਡਾ ਦੇਵੀ, 21 ਜਨਵਰੀ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਦੇ ਵਿਦਿਆਰਥੀ ਵਿੱਦਿਅਕ ਖੇਤਰ ਦੇ ਨਾਲ ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈ ਕੇ ਲਗਾਤਾਰ ਮੱਲਾਂ ਮਾਰ ਰਹੇ ਹਨ | ਮਹਾਤਮਾ ਗਾਂਧੀ ਰਾਜ ਭਾਸ਼ਾ ਹਿੰਦੀ ਪ੍ਰਚਾਰ ਸੰਸਥਾ ਵਲੋਂ ਆਜ਼ਾਦੀ ਦਾ ਅੰਮਿ੍ਤ ਮਹੋਤਸਵ ਮੌਕੇ ਕਰਵਾਈ ਗਈ ਹਿੰਦੀ ਓਲੰਪਿਡ ਪ੍ਰੀਖਿਆ ਵਿਚ ਸਕੂਲ ਦੇ 108 ਵਿਦਿਆਰਥੀਆਂ ਨੇ ਭਾਗ ਲਿਆ | ਇਸ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਸਾਰੇ 108 ਵਿਦਿਆਰਥੀਆਂ ਨੇ ਗੋਲਡ ਮੈਡਲ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਂ ਰੋਸ਼ਨ ਕੀਤਾ | ਇਸ ਤੋਂ ਇਲਾਵਾ ਪਹਿਲੀ ਅਤੇ ਦੂਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਵੀ ਪ੍ਰਦਾਨ ਕੀਤੀਆਂ ਗਈਆਂ | ਇਹ ਗਤੀਵਿਧੀ ਹਿੰਦੀ ਅਧਿਆਪਿਕਾ ਮਿਸਿਜ਼ ਬਲਜੀਤ ਕੌਰ ਦੀ ਅਗਵਾਈ ਹੇਠ ਸਫਲਤਾਪੂਰਵਕ ਕਰਵਾਈ ਗਈ | ਸੰਸਥਾ ਵਲੋਂ ਸਕੂਲ ਦੇ ਐੱਮ.ਡੀ. ਕੋਮਲ ਕਪੂਰ ਅਤੇ ਹਿੰਦੀ ਅਧਿਆਪਿਕਾ ਬਲਜੀਤ ਕੌਰ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਅਤੇ ਐੱਮ.ਡੀ. ਕੋਮਲ ਕਪੂਰ ਨੇ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਹੋਰ ਗਤੀਵਿਧੀਆਂ ਵਿਚ ਭਾਗ ਲੈਣਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ | ਇਸ ਸਮਾਗਮ ਦੌਰਾਨ ਸਕੂਲ ਦੀ ਪਿ੍ੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ ਅਤੇ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਸਤਿਗੁਰੂ ਬਾਵਾ ਲਾਲ ਦਿਆਲ ਦੇ ਜਨਮ ਦਿਨ ਨੂੰ ਸਮਰਪਿਤ ਅਜਨਾਲਾ 'ਚ ਸੰਧਿਆ ਫੇਰੀਆਂ ਅਤੇ ਨਗਰ ਪਰਿਕਰਮਾ <br/> ਅਗਲੀ ਖ਼ਬਰ ਮੈਡਮ ਸਰਬਜੀਤ ਕੌਰ ਬਲਾਕ ਜੰਡਿਆਲਾ ਗੁਰੂ ਦੀ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ
Ad Position 24