06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ-ਵਿਧਾਇਕ

Ad Position 21
No active advertisement
ਅਜੀਤ ਡੈਸਕ 23-01-2026

ਰਈਆ, 22 ਜਨਵਰੀ (ਸ਼ਰਨਬੀਰ ਸਿੰਘ ਕੰਗ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਆਪਣੇ ਦਫ਼ਤਰ ਪਿੰਡ ਟੌਂਗ ਵਿਖੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਮਿਲਕੇ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਦੀ ਲਾਂਚਿੰਗ ਦਾ ਜਸ਼ਨ ਮਨਾਇਆ ਗਿਆ | ਇਸ ਮੌਕੇ ਅਹੁਦੇਦਾਰਾਂ, ਵਲੰਟੀਅਰਾਂ ਅਤੇ ਇਲਾਕਾ ਨਿਵਾਸੀਆਂ ਨੇ ਇਕ-ਦੂਜੇ ਨੂੰ ਮੂੰਹ ਮਿੱਠਾ ਕਰਵਾਉਂਦਿਆਂ ਵਧਾਈਆਂ ਸਾਂਝੀਆਂ ਕੀਤੀਆਂ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਟੌਂਗ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 22 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਅਧੀਨ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਲਈ ਕੋਈ ਵੀ ਆਮਦਨ ਸੀਮਾ ਨਹੀਂ ਰੱਖੀ ਗਈ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ ਯੋਜਨਾ ਦੇ ਦਾਇਰੇ ਵਿਚ ਸ਼ਾਮਿਲ ਕੀਤਾ ਗਿਆ ਹੈ | ਟੌਂਗ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਵਲੋਂ ਮੋਹਾਲੀ ਤੋਂ ਇਸ ਯੋਜਨਾ ਦਾ ਸਰਕਾਰੀ ਤੌਰ 'ਤੇ ਸ਼ੁਰੂਆਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਹਿਲਾਂ ਚੱਲ ਰਹੀਆਂ ਸਿਹਤ ਯੋਜਨਾਵਾਂ ਵਿਚ ਸਿਰਫ਼ 5 ਲੱਖ ਰੁਪਏ ਤੱਕ ਦੀ ਹੀ ਕਵਰੇਜ ਮਿਲਦੀ ਸੀ, ਪਰ ਮਾਨ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ ਇਸ ਰਕਮ ਨੂੰ ਦੋਗੁਣਾ ਕਰਕੇ 10 ਲੱਖ ਰੁਪਏ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਹਰ ਨਿਵਾਸੀ ਦਾ ਅਧਿਕਾਰ ਹੈ ਅਤੇ ਕਿਸੇ ਵੀ ਪਰਿਵਾਰ ਨੂੰ ਇਸਦੇ ਲਾਭ ਤੋਂ ਵੰਚਿਤ ਨਹੀਂ ਰੱਖਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ 23ਵਾਂ ਬਲਵਿੰਦਰ-ਕੁਲਵੰਤ ਯਾਦਗਾਰੀ ਹਾਕੀ ਟੂਰਨਾਮੈਂਟ ਹੁਣ 5,6,7 ਨੂੰ ਅਗਲੀ ਖ਼ਬਰ ਕੇਂਦਰ ਦੀ ਮੋਦੀ ਸਰਕਾਰ ਦਾ ਮਨਰੇਗਾ ਵਿਚ ਤਬਦੀਲੀਆਂ ਕਰਨਾ ਗ਼ਰੀਬ ਮਜ਼ਦੂਰ ਨਾਲ ਧੋਖਾ-ਸੁਖਜਿੰਦਰ ਸਿੰਘ ਰੰਧਾਵਾ
Ad Position 24