06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਗੁਰਮਤਿ ਸਮਾਗਮ ਤੇ ਅਲੌਕਿਕ ਨਗਰ ਕੀਰਤਨ ਅੱਜ ਤੋਂ

Ad Position 21
No active advertisement
ਅਜੀਤ ਡੈਸਕ 23-01-2026
ਚੋਗਾਵਾਂ, 22 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਧੰਨ ਬਾਬਾ ਦੀਪ ਸਿੰਘ ਜੀ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ 23 ਜਨਵਰੀ ਨੂੰ ਚੁਪਿਹਰਾ ਜਪ ਤਪ ਸਮਾਗਮ, 24 ਨੂੰ ਗੁਰਮਤਿ ਸਮਾਗਮ ਅਤੇ 25 ਜਨਵਰੀ ਨੂੰ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਬਾਬਾ ਜੀਵਨ ਸਿੰਘ ਅਜਨਾਲਾ, ਰੋਡ ਚੋਗਾਵਾਂ ਤੋਂ ਪਹੂਵਿੰਡ ਸਾਹਿਬ ਤੱਕ ਸਜਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਕਰਨਜੀਤ ਭੋਲਾ ਨੇ ਦੱਸਿਆ ਕਿ ਸਮੂਹ ਨਗਰ ਦੇ ਸਹਿਯੋਗ ਨਾਲ 23 ਜਨਵਰੀ ਦਿਨ ਸ਼ੁਕਰਵਾਰ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 7 ਵਜੇ ਤੱਕ ਚੁਪਿਹਰਾ ਜਪ ਤਪ ਸਮਾਗਮ, 24 ਜਨਵਰੀ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਉਪਰੰਤ ਜਥੇ 1 ਵਜੇ ਤੱਕ ਕਥਾ ਵਿਚਾਰਾਂ ਦੀ ਸਾਂਝ ਪਾਉਣਗੇ | 25 ਜਨਵਰੀ ਦਿਨ ਐਤਵਾਰ ਨੂੰ ਸਵੇਰੇ 7 ਵਜੇ ਚੋਗਾਵਾਂ ਤੋਂ ਪਹੂਵਿੰਡ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਅਰਦਾਸ ਕਰਕੇ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਨਵ-ਨਿਯੁਕਤ ਚੇਅਰਮੈਨ ਛੀਨਾ ਦਾ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਸਨਮਾਨ ਅਗਲੀ ਖ਼ਬਰ ਰਾਣੀ ਮੁਖਰਜੀ ਤੇ ਵਿਵੇਕ ਦਹੀਆ ਫਿੱਟ ਇੰਡੀਆ ਵੋਟਰ ਦਿਵਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ
Ad Position 24