10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਇਤਿਹਾਸਕ ਗੁ: ਥੜ੍ਹੀ ਸਾਹਿਬ ਲੋਪੋਕੇ ਵਿਖੇ ਜੋੜ ਮੇਲਾ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 20-02-2026
ਚੋਗਾਵਾਂ, 19 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਇਤਿਹਾਸਕ ਗੁਰਦੁਆਰਾ ਥੜੀ ਸਾਹਿਬ ਤਪ ਅਸਥਾਨ ਬਾਬਾ ਭਾਈ ਹਰਦਾਸ ਜੀ ਪਿੰਡ ਲੋਪੋਕੇ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਸਮੂਹ ਸਾਧ ਸੰਗਤ ਤੇ ਗੁ: ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਸਜੇ ਵਿਸ਼ਾਲ ਪੰਡਾਲ 'ਚ ਭਾਈ ਸਤਪਾਲ ਸਿੰਘ ਐੱਮ. ਏ. ਮੋਹਨਪੁਰਾ ਦਾ ਢਾਡੀ ਜਥਾ ਤੇ ਭਾਈ ਮੱਸਾ ਸਿੰਘ ਸਭਰਾਂ ਦੇ ਕਵੀਸ਼ਰੀ ਜਥੇ ਨੇ ਜੁੜ ਬੈਠੀਆਂ ਸੰਗਤਾਂ ਨੂੰ ਨਾਮ ਬਾਣੀ ਦੀ ਛਹਿਬਰ ਲਗਾ ਕੇ ਸਿੰਘ ਸੂਰਮਿਆਂ ਦੇ ਇਤਿਹਾਸ ਬਾਰੇ ਚਾਨਣਾ ਪਾਇਆ | ਆਏ ਹੋਏ ਜਥਿਆਂ ਨੂੰ ਪ੍ਰਬੰਧਕਾਂ ਵਲੋਂ ਗੁਰੂ ਘਰ ਦੀ ਬਖ਼ਸ਼ਿਸ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚਾਹ, ਪਕੌੜਿਆਂ ਸਮੇਤ ਕਈ ਸਵਾਦੀ ਪਕਵਾਨਾਂ ਦੇ ਲੰਗਰ ਅਤੁੱਟ ਵਰਤੇ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂਆਂ ਦੇ ਬਿਆਨਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨਾ ਵਿਰੋਧੀਆਂ ਦੀ ਪੁਰਾਣੀ ਆਦਤ-ਕੱਕੜ <br/> ਅਗਲੀ ਖ਼ਬਰ ਪਾਰਟੀ ਵਰਕਰਾਂ ਵਲੋਂ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਵੱਡੀਆਂ ਜ਼ਿੰਮੇਵਾਰੀਆ ਸੌਂਪੀਆਂ ਜਾਣਗੀਆਂ-ਮਜੀਠੀਆ
Ad Position 24