10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਕਹਾਣੀਕਾਰ ਲਾਲ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 20-02-2026
ਸਠਿਆਲਾ, 19 ਫਰਵਰੀ (ਜਗੀਰ ਸਿੰਘ ਸਫਰੀ)-ਪੰਜਾਬੀ ਸਾਹਿਤ ਸਭਾ ਸਠਿਆਲਾ ਵਲੋਂ ਪ੍ਰਸਿੱਧ ਕਹਾਣੀਕਾਰ ਲਾਲ ਸਿੰਘ ਦੀ ਬੇਵਕਤ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਸਭਾ ਦੇ ਸਿਰਜਕ ਸਾਬਕਾ ਸਰਪੰਚ ਗੁਰਪ੍ਰਤਾਪ ਸਿੰਘ ਭਿੱਲਾ, ਸਰਪ੍ਰਸਤ ਸਾਬਕਾ ਦਲਵਿੰਦਰ ਸਿੰਘ ਤੇ ਸਭਾ ਦੇ ਪ੍ਰਧਾਨ ਕਰਨਬੀਰ ਸਿੰਘ ਸਫਰੀ ਨੇ ਕਿਹਾ ਕਿ ਕਹਾਣੀਕਾਰ ਲਾਲ ਸਿੰਘ ਦੀ ਬੇਵਕਤ ਮੌਤ ਹੋਣ ਕਰਕੇ ਪੰਜਾਬੀ ਸਾਹਿਤਕ ਖੇਤਰ ਵਿਚ ਸੋਗ ਦੀ ਲਹਿਰ ਪਾਈ ਗਈ ਹੈ, ਤੇ ਪੰਜਾਬੀ ਸਾਹਿਤ ਸਭਾ ਸਠਿਆਲਾ ਨੇ ਵਿਛੜੇ ਸਾਹਿਤਕਾਰ ਲਾਲ ਸਿੰਘ ਨੂੰ ਸ਼ਰਧਾਂਜ਼ਲੀ ਅਰਪਿਤ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ | ਸਭਾ ਦੇ ਸੰਚਾਲਕ ਮਾ: ਜਗੀਰ ਸਿੰਘ ਸਠਿਆਲਾ, ਪ੍ਰੋ: ਕੁਲਵੰਤ ਸਿੰਘ ਔਜਲਾ, ਸੁਖਬੀਰ ਸਿੰਘ ਸ਼ਾਹੀ ਬਾਬਾ ਬਕਾਲਾ, ਸਾਹਿਤਕਾਰ ਨਿਰਮਲ ਸਿੰਘ ਟਪਿਆਲਾ ਨੇ ਕਿਹਾ ਲਾਲ ਸਿੰਘ ਪੰਜਾਬੀ ਦੇ ਸਮਕਾਲੀ ਸਿਰਕੱਢ ਕਹਾਣੀਕਾਰਾਂ ਵਿਚੋਂ ਇਕ ਕਹਾਣੀਕਾਰ ਤੇ ਸਾਊ ਸੁਭਾਅ ਦਾ ਮਾਲਕ ਸੀ |

Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾੜੀ <br/> ਅਗਲੀ ਖ਼ਬਰ ਮੋਦੀ ਸਰਕਾਰ ਵਲੋਂ ਰਾਹੁਲ ਗਾਂਧੀ ਦੀ ਆਵਾਜ਼ ਨੂੰ ਦਬਾਉਣ ਦੇ ਮਨਸੂਬੇ ਕਾਮਯਾਬ ਨਹੀਂ ਹੋਣਗੇ-ਚੇਅਰਮੈਨ ਵਡਾਲਾ <br/>
Ad Position 24