10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਈ.ਟੀ.ਓ. ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਵੰਡੇ <br/>

Ad Position 21
No active advertisement
ਅਜੀਤ ਡੈਸਕ 20-02-2026
ਜੰਡਿਆਲਾ ਗੁਰੂ, 19 ਫਰਵਰੀ (ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਸਥਿਤ ਆਪਣੇ ਦਫ਼ਤਰ ਵਿਖੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਵਿਸ਼ੇਸ਼ ਇਨਾਮੀ ਗ੍ਰਾਂਟ ਦੇ ਚੈੱਕ ਵੰਡੇ | ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿੰਡਾਂ ਵਿਚ ਭਾਈਚਾਰਕ ਸਾਂਝ ਅਤੇ ਇੱਕਜੁਟਤਾ ਨੂੰ ਮਜ਼ਬੂਤ ਕਰਨ ਲਈ ਇਹ ਐਲਾਨ ਕੀਤਾ ਸੀ ਕਿ ਜੋ ਪਿੰਡ ਆਪਣੀ ਪੰਚਾਇਤ ਨੂੰ ਸਰਬਸੰਮਤੀ ਨਾਲ ਚੁਣਨਗੇ ਉਨ੍ਹਾਂ ਪਿੰਡਾਂ ਨੂੰ ਰਾਜ ਸਰਕਾਰ ਵਲੋਂ 5 ਲੱਖ ਰੁਪਏ ਦੀ ਵਿਸ਼ੇਸ਼ ਇਨਾਮੀ ਗ੍ਰਾਂਟ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਨਿਭਾਉਂਦਿਆਂ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਵਿਸ਼ੇਸ਼ ਤੌਰ 'ਤੇ ਦਿੱਤੇ ਜਾ ਰਹੇ ਹਨ ਜੋ ਕਿ ਇਹ ਗ੍ਰਾਂਟ ਪਿੰਡਾਂ ਵਿਚ ਗਲੀਆਂ-ਨਾਲੀਆਂ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਦੇ ਵਿਕਾਸ ਲਈ ਵਰਤੀ ਜਾਵੇਗੀ | ਸ: ਈ. ਟੀ. ਓ. ਨੇ ਪੰਚਾਇਤੀ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਸ ਵਿਸ਼ੇਸ਼ ਗ੍ਰਾਂਟ ਨੂੰ ਪੁਰੀ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਆਪਣੇ ਪਿੰਡਾਂ ਦੇ ਵਿਕਾਸ ਉੱਪਰ ਖਰਚ ਕਰਨ | ਇਸ ਮੌਕੇ ਜਿਨ੍ਹਾਂ ਪੰਚਾਇਤਾਂ ਨੂੰ ਪੰਜ-ਪੰਜ ਲੱਖ ਦੀ ਗ੍ਰਾਂਟ ਦਿੱਤੀ ਗਈ ਉਨ੍ਹਾਂ ਵਿਚ ਮਲਕਪੁਰ, ਭਗਵਾਨ ਸਰ, ਰੱਖ ਮਾਨਾਂਵਾਲਾ, ਵਡਾਲੀ ਡੋਗਰਾਂ, ਚੌਹਾਨ, ਮੱਲੀਆਂ, ਝੰਗੀ ਸਾਹਿਬ, ਕੁਹਾਲਾ, ਮੀਰਾਂ ਚੱਕ, ਕੁਹਾਟਵਿੰਡ ਮੁਸਲਮਾਨਾ, ਕੋਟ ਹਯਾਤ, ਜੀਵਨ ਪੰਧੇਰ, ਸ਼ਾਹਪੁਰ ਖੁਰਦ, ਰਾਏਪੁਰ ਖੁਰਦ, ਨੰਗਲੀ, ਨਵੀਂ ਨੰਗਲੀ, ਨੰਗਲੀ ਖੁਰਦ, ਜਲਾਲ, ਉਸਮਾ, ਦਿਆਲਗੜ, ਪੱਲਾ, ਖੱਬੇ ਰਾਜਪੂਤਾਂ ਦੇ ਨਾ ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ 18ਵਾਂ ਮਾਸਟਰ ਮਹਿੰਦਰ ਸਿੰਘ ਯਾਦਗਾਰੀ ਕਬੱਡੀ ਕੱਪ 22 ਨੂੰ -ਸਾ: ਵਿਧਾਇਕ ਮੰਨਾ <br/> ਅਗਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾੜੀ <br/>
Ad Position 24