10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਗੁਰਦੁਆਰਾ ਦੁੱਖ ਨਿਵਾਰਨ ਅਕਾਲਗੜ੍ਹ ਢੱਪਈਆਂ ਜੋੜ ਮੇਲਾ ਤੇ ਕਬੱਡੀ ਮੈਚ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 20-02-2026
ਨਵਾਂ ਪਿੰਡ, 19 ਫਰਵਰੀ (ਜਸਪਾਲ ਸਿੰਘ)-ਗੁਰੂ ਅਰਜਨ ਦੇਵ ਜੀ ਦੀ ਯਾਦ 'ਚ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ, ਅਕਾਲਗੜ੍ਹ ਢੱਪਈਆਂ ਵਿਖੇ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਦੀ ਦੇਖ-ਰੇਖ 'ਚ ਸਾਲਾਨਾ ਜੋੜ ਮੇਲਾ ਮਨਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਕਥਾਕਾਰਾਂ, ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਸਿੱਖ ਇਤਿਹਾਸ ਤੇ ਕਥਾ, ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਦੀਵਾਨਾਂ ਦੀ ਹਾਜ਼ਰੀ ਭਰਨ ਪਹੁੰਚੇ ਹਰਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ ਤੇ ਹਲਕਾ ਇੰਚਾਰਜ ਜੰਡਿਆਲਾ ਗੁਰੂ ਭਾਜਪਾ, ਸੰਦੀਪ ਸਿੰਘ ਏ. ਆਰ. ਹਲਕਾ ਇੰਚਾਰਜ ਜੰਡਿਆਲਾ ਗੁਰੂ ਸ਼੍ਰੋਮਣੀ ਅਕਾਲੀ ਦਲ (ਬ), ਜੋਧਬੀਰ ਸਿੰਘ ਜੋਧਾ ਮੈਂਬਰ ਬਲਾਕ ਸੰਮਤੀ ਜੰਡਿਆਲਾ ਗੁਰੂ, ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਗੁਰਜਿੰਦਰ ਸਿੰਘ ਢੱਪਈਆਂ, ਰਾਜਵਿੰਦਰ ਸਿੰਘ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਬਾਬਾ ਜਸਵੰਤ ਸਿੰਘ ਤੇ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਸ਼ਾਮ ਨੂੰ ਪੰਜਾਬ ਦੀ ਮਾਂ ਖੇਡ ਕਬੱਡੀ ਦੇ ਮੈਚ ਤੇ ਕੁਸ਼ਤੀਆਂ ਹੋਈਆਂ | ਜੇਤੂ ਟੀਮ ਤੇ ਪਹਿਲਾਵਾਨਾਂ ਨੂੰ ਮੇਲਾ ਪ੍ਰਬੰਧਕਾਂ ਵਲੋਂ ਨਕਦ ਰਾਸ਼ੀ ਦੇ ਕੇ ਨਿਵਾਜਿਆ | ਇਸ ਮੌਕੇ ਡਾ. ਬਲਜੀਤ ਸਿੰਘ ਬਿੱਲਾ ਰਸੂਲਪੁਰ ਕਲਾਂ, ਅਮਰਜੀਤ ਸਿੰਘ ਅਜੈਬ ਵਾਲੀ, ਬਲਦੇਵ ਸਿੰਘ ਮੀਰਾਂਚੱਕ, ਨਿਰਵੈਲ ਸਿੰਘ, ਅਨੂਪ ਸਿੰਘ, ਜਗਤਾਰ ਸਿੰਘ ਤੇ ਮਨਪ੍ਰੀਤ ਸਿੰਘ ਸ਼ੇਰਾ ਮੁੰਬਈ, ਦਿਆਲ ਸਿੰਘ, ਸਵਿੰਦਰ ਸਿੰਘ ਪ੍ਰਧਾਨ ਗਹਿਰੀ, ਗੁਰਸ਼ਰਨਜੀਤ ਸਿੰਘ, ਅੰਗਦਬੀਰ ਸਿੰਘ, ਹਰਜਿੰਦਰ ਸਿੰਘ ਗਹਿਰੀ, ਸਤਬੀਰ ਸਿੰਘ ਜੱਜ, ਰਾਜਪਾਲ ਸਿੰਘ, ਰਘਬੀਰ ਸਿੰਘ ਫੌਜੀ, ਬੇਅੰਤ ਸਿੰਘ ਅਤੇ ਵੰਡੀ ਗਿਣਤੀ 'ਚ ਇਲਾਕੇ ਦੇ ਪਤਵੰਤੇ ਤੇ ਖੇਡ ਪ੍ਰੇਮੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਮਹਿਤਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਪ੍ਰੀਖਿਆ, ਜੇਤੂ ਵਿਦਿਆਰਥੀਆਂ... ਅਗਲੀ ਖ਼ਬਰ ਪਿੰਡ ਟਪਿਆਲਾ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਲੋਂ 11 ਮੈਂਬਰੀ ਕਮੇਟੀ ਦਾ ਕੀਤਾ ਗਠਨ <br/>
Ad Position 24