10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਵਿਧਾਇਕ ਦਲਬੀਰ ਸਿੰਘ ਟੌਂਗ ਨੇ ਐੱਨ. ਸੀ. ਸੀ. ਕੈਡਿਟਾਂ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 20-02-2026
ਸਠਿਅਲਾ, 19 ਫਰਵਰੀ (ਜਗੀਰ ਸਿੰਘ ਸਫਰੀ)-ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦੇ ਐੱਨ. ਸੀ. ਸੀ. ਕੈਡਿਟ ਅਰਸ਼ਦੀਪ ਸਿੰਘ ਨੇ ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਦੀ ਪਰੇਡ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਅਤੇ ਡੀਨ ਕਾਲਜਿਜ਼ ਡਾ. ਸਰੋਜ ਅਰੋੜਾ ਦੇ ਨਿਰਦੇਸ਼ਾਂ 'ਤੇ ਸ਼ਮੂਲੀਅਤ ਕੀਤੀ | ਇਸ ਬਾਰੇ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਦੇ ਐੱਨ. ਸੀ. ਸੀ. ਵਿਭਾਗ ਦੇ ਅਰਸ਼ਦੀਪ ਸਿੰਘ ਆਪਣੀ ਟੀਮ ਸਮੇਤ ਗਣਤੰਤਰ ਦਿਵਸ ਦੀ ਪਰੇਡ ਸ਼ਾਮਿਲ ਹੋਣ ਉਪਰੰਤ ਉਹ ਡੇਢ ਮਹੀਨੇ ਬਾਅਦ ਕਾਲਜ ਪਹੁੰਚਣ 'ਤੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਦੱਸਿਆ ਹੈ ਕਿ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਵੀ ਅਰਸ਼ਦੀਪ ਨੂੰ ਸਨਮਾਨਿਤ ਕਰਦਿਆਂ ਉਸ ਦੀ ਦੂਜੇ ਸਮੈਸਟਰ ਦੀ ਫੀਸ ਦੇ ਕੇ ਉਸ ਦਾ ਮਾਣ ਵਧਿਆ ਹੈ | ਇਸ ਮੌਕੇ ਕਾਲਜ ਦੇ ਇੰਚਾਰਜ ਡਾ. ਹਰਸਿਮਰਨ ਕੌਰ ਨੇ ਦੱਸਿਆ ਹੈ ਕਿ ਇਹ ਸਾਡੇ ਕਾਲਜ ਲਈ ਮਾਣ ਦੀ ਗੱਲ ਹੈ ਕਿ ਸਾਡੇ ਵਿਦਿਆਰਥੀ ਸਖ਼ਤ ਮਿਹਨਤ ਉਪਰੰਤ ਗਣਤੰਤਰ ਦਿਵਸ ਨਵੀਂ ਦਿੱਲੀ 2026 ਦੇ ਰਾਸ਼ਟਰੀ ਕੈਂਪ ਵਿਚ ਸ਼ਮੂਲੀਅਤ ਕਰਨ ਵਿਚ ਸਫਲ ਹੋਏ ਹਨ |
ਉਸ ਨੂੰ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਏਅਰ ਚੀਫ ਮਾਰਸ਼ਲ ਡੀ.ਜੀ ਸੀ.ਸੀ. ਤੇ ਹੋਰ ਉੇਚ ਅਧਿਕਾਰੀਆਂ ਨੂੰ ਮਿਲਣ ਦਾ ਮੌਕੇ ਮਿਲਿਆ ਹੈ ਤੇ ਇਨ੍ਹਾਂ ਕੈਡਿਟਾਂ ਨੂੰ ਪੰਜਾਬ ਦੇ ਰਾਜਪਾਲ ਵਲੋਂ ਚੰਡੀਗੜ੍ਹ ਵਿਖੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਨੇ 24 ਪੰਜਾਬ ਬਟਾਲੀਅਨ ਐੱਨ.ਸੀ.ਸੀ. ਅੰਮਿ੍ਤਸਰ ਦੇ ਕਮਾਂਡਿੰਗ ਆਫਿਸਰ ਕਰਨਲ ਪੀ. ਐੱਸ. ਰਿਆੜ, ਐਡਮ ਆਫਿਸਰ ਕਰਨਲ ਸੁਨੀਤ ਕੋਤਵਾਲ, ਐੱਸ. ਐੱਮ. ਅਤੇ ਸਮੂਹ ਯੂਨਿਟ ਇੰਸਟਰਕਟਰਾਂ ਵਲੋਂ ਨਿਭਾਈ ਵਿਸ਼ੇਸ਼ ਭੂਮਿਕਾ ਲਈ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬੁਰਜ ਸਾਹਿਬ ਵਿਖੇ ਇਕ ਦਿਨਾਂ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟਲਾ ਸੁਲਤਾਨ ਸਿੰਘ ਵਿਖੇ ਅਥਲੈਟਿਕਸ ਮੀਟ <br/>
Ad Position 24