18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 01-03-2026
ਬਾਬਾ ਬਕਾਲਾ ਸਾਹਿਬ, 28 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ (ਏਟਕ), ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਅਹਿਮ ਮੀਟਿੰਗ ਸਾਥੀ ਹਰਭਜਨ ਸਿੰਘ ਦਾਊਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਭ ਤੋਂ ਪਹਿਲਾਂ ਪੈਨਸ਼ਨਰ ਸਾਥੀ ਸ: ਜੋਗਿੰਦਰ ਸਿੰਘ ਅਠੌਲਾ (ਮੈਨੇਜਰ ਪੰਜਾਬ ਐਂਡ ਸਿੰਧ ਬੈਂਕ), ਹਰਜੀਤ ਕੌਰ ਸਪੁੱਤਰ ਸ: ਤਰਲੋਕ ਸਿੰਘ ਜੰਡਿਆਲਾ ਗੁਰੂ ਅਤੇ ਡਾ. ਸਤਨਾਮ ਸਿੰਘ ਦੀ ਭੈਣ (ਅਤੇ ਵੀਰ ਸਿੰਘ ਲਾੲਨਿਮੈਨ ਦੀ ਸੁਪਤਨੀ ਨਿਰਮਲ ਕੌਰ ਮੀਆਂਵਿੰਡ ਆਦਿ ਮੌਤਾਂ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜ਼ਲੀ ਭੇਟ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਵਿਚ ਰਹਿ ਗਈਆਂ ਤਰੁੱਟੀਆਂ ਦੂਰ ਕਰਕੇ ਸਾਰਾ ਬਕਾਇਆ ਕਿਸ਼ਤਾਂ ਦੀ ਬਜਾਇ ਇਕੋ ਸਮੇਂ ਏਰੀਅਰ ਦਿੱਤਾ ਜਾਵੇ, ਮੈਡੀਕਲ ਭੱਤਾ 2000 ਰੁ: ਅਤੇ ਡੀ. ਏ. ਦੀਆਂ ਕਿਸ਼ਤਾਂ ਦਾ ਬਕਾਇਆ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ ਅਤੇ ਵਰਕ ਲੋਡ ਅਨੁਸਾਰ ਨਵੀਂ ਭਰਤੀ ਕੀਤੀ ਜਾਵੇ | ਇਸ ਮੌਕੇ ਬਿਜਲੀ ਪੈਨਸ਼ਨਰਾਂ ਕਾਮਿਆਂ ਅਤੇ ਰੈਗੂਲਰ ਕਾਮਿਆਂ ਵਲੋਂ ਹੜ੍ਹ ਪੀੜਤਾਂ ਲਈ ਇਕ ਦਿਨ ਸੀ ਤਨਖ਼ਾਹ ਕਟਾਉਣ ਦਾ ਵੀ ਧੰਨਵਾਦ ਕੀਤਾ ਗਿਆ | ਇਸ ਮੌਕੇ ਸਕੱਤਰ ਮਨਜੀਤ ਸਿੰਘ ਗੁਨੋਵਾਲ ਸਕੱਤਰ ਰਈਆ ਮੰਡਲ, ਲਖਵਿੰਦਰ ਸਿੰਘ, ਵੀਰ ਸਿੰਘ, ਸਤਨਾਮ ਸਿੰਘ, ਚਰਨਜੀਤ ਸਿੰਘ, ਸਵਿੰਦਰ ਸਿੰਘ, ਬਲਜਿੰਦਰ ਸਿੰਘ, ਜੱਸਾ ਸਿੰਘ ਦਾਊਦ, ਸੰਤੋਖ ਸਿੰਘ ਜੇ. ਈ. ਮੁਖਤਾਰ ਸਿੰਘ ਧੰਜੂ, ਭਗਵੰਤ ਸਿੰਘ ਰਾਜਿੰਦਰ ਸਿੰਘ ਰਾਮਪੁਰ, ਨਰਿੰਦਰ ਸਿੰਘ ਰਾਮਪੁਰ, ਰਘਬੀਰ ਸਿੰਘ ਦੌਲੋ ਨੰਗਲ, ਚਰਨਜੀਤ ਸਿੰਘ, ਹਰਭਜਨ ਸਿੰਘ ਮਹਿਸਮਪੁਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾ: ਵਿਧਾਇਕ ਭਲਾਈਪੁਰ ਨੇ ਕੈਪਟਨ ਪੂਰਨ ਸਿੰਘ ਦੀ ਸਿਹਤ ਦਾ ਹਾਲ ਜਾਣਿਆ <br/> ਅਗਲੀ ਖ਼ਬਰ ਐੱਸ. ਐੱਸ. ਪੀ. ਅੰਮਿ੍ਤਸਰ ਦਿਹਾਤੀ ਵਲੋਂ ਜੰਡਿਆਲਾ ਗੁਰੂ ਦੇ ਕਾਰੋਬਾਰੀਆਂ ਨਾਲ ਅਹਿਮ ਮੀਟਿੰਗ
Ad Position 24