18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਯਾਦ 'ਚ ਮਹਾਨ ਨਗਰ ਕੀਰਤਨ ਦਾ ਗੁ: ਨੌਵੀਂ ਪਾਤਸਾਹੀ ਬਾਬਾ ਬਕਾਲਾ ਸਾਹਿਬ ਪੁੱਜਣ 'ਤੇ ਨਿੱਘਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 01-03-2026
ਬਾਬਾ ਬਕਾਲਾ ਸਾਹਿਬ, 24 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਯਾਦ 'ਚ ਗੁ: ਬੂੰਗਾ ਸਾਹਿਬ ਸਠਿਆਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਮਹਾਨ ਨਗਰ ਕੀਰਤਨ ਦਾ ਸ਼੍ਰੋਮਣੀ ਕਮੇਟੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਮੀਤ ਮੈਨੇਜਰ ਭਾਈ ਜਗਤਾਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਗੁ: ਬੁੰਗਾ ਸਾਹਿਬ ਸਠਿਆਲਾ ਦੇ ਪ੍ਰਧਾਨ ਤਰਲੋਚਨ ਸਿੰਘ ਬੱਲ ਅਤੇ ਸ: ਤੇਜਿੰਦਰ ਸਿੰਘ ਬੱਲ ਸਮੇਤ ਪ੍ਰਬੰਧਕ ਕਮੇਟੀ ਵਲੋਂ ਗੁ: ਨੌਵੀਂ ਪਾਤਸ਼ਾਹੀ ਦੇ ਸਟਾਫ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਤਰਲੋਚਨ ਸਿੰਘ ਬੱਲ, ਜਥੇ. ਮੱਖਣ ਸਿੰਘ, ਹੈੱਡਗ੍ਰੰਥੀ ਬਾਬਾ ਮਨਦੀਪ ਸਿੰਘ, ਪ੍ਰਧਾਨ ਸ: ਤੇਜਿੰਦਰ ਸਿੰਘ ਬੱਲ, ਸਰਪੰਚ ਦਲਬੀਰ ਸਿੰਘ ਸਠਿਆਲਾ, ਪਰਮਬੀਰ ਸਿੰਘ, ਹਰਪਾਲ ਸਿੰਘ ਮੱਲ੍ਹੀ, ਸੁਖਵਿੰਦਰ ਸਿੰਘ, ਦਵਿੰਦਰ ਸਿੰਘ, ਹਰਜੀਤ ਸਿੰਘ, ਰਣਜੀਤ ਸਿੰਘ ਜੀਰਾ, ਗਿਆਨੀ ਬੂਟਾ ਸਿੰਘ, ਪਰਮਬੀਰ ਸਿੰਘ, ਸਤਨਾਮ ਸਿੰਘ, ਹਰਜੀਤ ਸਿੰਘ, ਜਸਪਾਲ ਸਿੰਘ, ਮੁਖਤਾਰ ਸਿੰਘ, ਮਨਦੀਪ ਸਿੰਘ, ਦਵਿੰਦਰ ਸਿੰਘ, ਬਚਨ ਸਿੰਘ, ਮੱਖਣ ਸਿੰਘ, ਰਣਜੀਤ ਸਿੰਘ, ਪਾਲ ਸਿੰਘ, ਬਾਬਾ ਸੁੱਚਾ ਸਿੰਘ, ਨੰਬਰਦਾਰ ਕੁਲਵੰਤ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਲੋਬਲ ਇੰਸਟੀਚਿਊਟ 'ਚ ਕਰਵਾਈ ਗਈ 5ਵੀਂ ਕਾਨਵੋਕੇਸ਼ਨ 'ਚ 417 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਇੰਸਟੀਚਿਊਟ ਨੇ ਵਿੱ... ਅਗਲੀ ਖ਼ਬਰ ਸਾ: ਵਿਧਾਇਕ ਭਲਾਈਪੁਰ ਨੇ ਕੈਪਟਨ ਪੂਰਨ ਸਿੰਘ ਦੀ ਸਿਹਤ ਦਾ ਹਾਲ ਜਾਣਿਆ <br/>
Ad Position 24