18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਵਰਨ ਸਿੰਘ ਮੁਨੀਮ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 01-03-2026
ਚਵਿੰਡਾ ਦੇਵੀ, 28 ਫਰਵਰੀ (ਸਤਪਾਲ ਸਿੰਘ ਢੱਡੇ)-ਵਿਧਾਨ ਸਭਾ ਹਲਕਾ ਮਜੀਠਾ ਦੇ ਇਤਿਹਾਸਿਕ ਕਸਬਾ ਚਵਿੰਡਾ ਦੇਵੀ ਵਿਚ ਅੱਜ ਰਾਜਨੀਤਿਕ ਪੱਧਰ 'ਤੇ ਵੱਡੀ ਹਲਚਲ ਦੇਖਣ ਨੂੰ ਮਿਲੀ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਵਰਨ ਸਿੰਘ ਮੁਨੀਮ ਆਪਣੇ ਪਰਿਵਾਰ ਅਤੇ ਸੈਂਕੜੇ ਸਾਥੀਆਂ ਸਮੇਤ ਹਲਕਾ ਮਜੀਠਾ ਦੇ ਆਮ ਆਦਮੀ ਪਾਰਟੀ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਸ਼ਾਮਿਲ ਹੋਏ | ਇਸ ਮੌਕੇ ਸ. ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੋਕ-ਹਿਤੈਸ਼ੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ ਕਾਰਨ ਲੋਕਾਂ ਦਾ ਭਰੋਸਾ ਦਿਨੋ-ਦਿਨ ਵੱਧ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਲੋਕ ਰਵਾਇਤੀ ਪਾਰਟੀਆਂ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਕੇ ਆਮ ਆਦਮੀ ਪਾਰਟੀ ਵੱਲ ਰੁਝਾਨ ਕਰ ਰਹੇ ਹਨ ਕਿਉਂਕਿ ਮੌਜੂਦਾ ਸਰਕਾਰ ਵਲੋਂ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਵਰਨ ਸਿੰਘ ਮੁਨੀਮ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਹਲਕੇ ਵਿਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲਿਆ ਹੈ | ਉਨ੍ਹਾਂ ਕਿਹਾ ਕਿ ਕਸਬਾ ਚਵਿੰਡਾ ਦੇਵੀ ਵਿਚ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਇਕ ਨਵੀਂ ਇਤਿਹਾਸਕ ਕਾਇਮ ਕੀਤੀ ਗਈ ਹੈ | ਤਲਬੀਰ ਸਿੰਘ ਗਿੱਲ ਨੇ ਇਹ ਵੀ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਵਿਰੋਧੀ ਧਿਰਾਂ ਇਸਨੂੰ ਰੋਕ ਨਹੀਂ ਸਕਣਗੀਆਂ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਲੋਕਾਂ ਅੱਗੇ ਪੇਸ਼ ਕਰਨ ਲਈ ਕੋਈ ਢੰਗ ਦੀ ਨੀਤੀ ਜਾਂ ਯੋਜਨਾ ਨਹੀਂ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਗੰਗਾ ਸਿੰਘ, ਬੰਤਾ ਸਿੰਘ ਕੇਬਲ ਵਾਲੇ, ਸਾਹਿਬ ਸਿੰਘ, ਬਿਕਰਮਜੀਤ ਸਿੰਘ, ਸਵਰਨਜੀਤ ਸਿੰਘ ਕੁਰਾਲੀਆ ਸਮੇਤ ਕਸਬਾ ਚਵਿੰਡਾ ਦੇਵੀ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸਮਰਥਕ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ ਹਲਕੇ ਦੇ ਵਿਕਾਸ ਪ੍ਰੋਜੈਕਟਾਂ ਲਈ 1 ਕਰੋੜ 85 ਲੱਖ ਦੀ ਮੰਜੂਰੀ-ਈ. ਟੀ. ਓ. <br/> ਅਗਲੀ ਖ਼ਬਰ ਨੌਜਵਾਨ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਕਰਵਾਉਣੀਆਂ ਜ਼ਰੂਰੀ-ਬਾਬਾ ਸਰਦਾਰਾ ਸਿੰਘ <br/>
Ad Position 24