18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਜੰਡਿਆਲਾ ਗੁਰੂ ਹਲਕੇ ਦੇ ਵਿਕਾਸ ਪ੍ਰੋਜੈਕਟਾਂ ਲਈ 1 ਕਰੋੜ 85 ਲੱਖ ਦੀ ਮੰਜੂਰੀ-ਈ. ਟੀ. ਓ. <br/>

Ad Position 21
No active advertisement
ਅਜੀਤ ਡੈਸਕ 01-03-2026
ਜੰਡਿਆਲਾ ਗੁਰੂ, 28 ਫਰਵਰੀ (ਹਰਜਿੰਦਰ ਸਿੰਘ ਕਲੇਰ, ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਸਰਕਾਰ ਸੂਬੇ ਭਰ ਦੇ ਪਿੰਡਾਂ ਦਾ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਮੁੱਢਲੇ ਢਾਂਚੇ ਨੂੰ ਵਿਕਸਿਤ ਕਰਨ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ ਤੇ ਸੂਬੇ ਦਾ ਕੋਈ ਵੀ ਪਿੰਡ ਤੇ ਸ਼ਹਿਰ ਵਿਕਾਸ ਪੱਖੋਂ ਅਧੂਰਾ ਨਹੀਂ ਰਹੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਲਗਭਗ 1 ਕਰੋੜ 85 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮਾਂ ਦੀ ਮਨਜ਼ੂਰੀ ਪ੍ਰਦਾਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਇਲਾਕੇ ਦੀ ਬੁਨਿਆਦੀ ਢਾਂਚਾਗਤ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਨਿਵਾਸੀਆਂ ਨੂੰ ਸੁਚੱਜਾ, ਸਾਫ਼-ਸੁਥਰਾ ਅਤੇ ਸੁਵਿਧਾਜਨਕ ਮਾਹੌਲ ਮੁਹੱਈਆ ਕਰਵਾਉਣ ਵੱਲ ਇਕ ਅਹਿਮ ਕਦਮ ਹੋਵੇਗਾ | ਸ: ਈ. ਟੀ. ਓ. ਨੇ ਦੱਸਿਆ ਕਿ ਮਨਜ਼ੂਰ ਕੀਤੇ ਕੰਮਾਂ ਵਿਚ ਅਬਾਦੀ ਪਿੰਡ ਗੋਰੇਵਾਲ ਲਈ ਵੱਖ-ਵੱਖ ਗਲੀਆਂ ਦੇ ਨਿਰਮਾਣ ਲਈ 40 ਲੱਖ ਰੁਪਏ, ਬਾਬਾ ਬੋਰੀ ਸ਼ਾਹ ਸਿੱਧੂ ਐਵੀਨਿਊ ਦੇ ਪਿੱਛੇ ਗਲੀਆਂ ਦੀ ਮੁਰੰਮਤ ਲਈ 40 ਲੱਖ ਰੁਪਏ, ਵਾਰਡ ਨੰਬਰ 14 ਵਿਚ ਗ੍ਰੇਸ ਪਬਲਿਕ ਸਕੂਲ ਦੇ ਪਿੱਛੇ ਗਲੀ ਅਤੇ ਸੀਵਰੇਜ ਦੇ ਕੰਮ ਲਈ 25 ਲੱਖ ਰੁਪਏ ਅਤੇ ਗੋਨਾ ਗੁਰੂ ਦੇ ਘਰ ਨੇੜੇ ਗਲੀ, ਸੀਵਰੇਜ ਅਤੇ ਇੰਟਰਲਾਕਿੰਗ ਟਾਈਲਾਂ ਲਈ 55 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ | ਇਸ ਤੋਂ ਇਲਾਵਾ ਅਬਾਦੀ ਪਿੰਡ ਗੋਰੇਵਾਲ ਦੇ ਸ਼ਮਸ਼ਾਨ ਘਾਟ ਦੇ ਆਧੁਨਿਕੀਕਰਨ ਲਈ 25 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ | ਕੈਬਨਿਟ ਮੰਤਰੀ ਈ.ਟੀ.ਓ. ਨੇ ਕਿਹਾ ਕਿ ਨਗਰ ਕੌਂਸਲ ਵਲੋਂ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਅਧਾਰ 'ਤੇ ਧਿਆਨ ਵਿਚ ਰੱਖਦੇ ਹੋਏ ਇਹ ਪ੍ਰੋਜੈਕਟ ਤਿਆਰ ਕੀਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਵਿਖੇ ਯੋਗਾ ਵਰਕਸ਼ਾਪ ਲਗਾਈ <br/> ਅਗਲੀ ਖ਼ਬਰ ਸਵਰਨ ਸਿੰਘ ਮੁਨੀਮ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ <br/>
Ad Position 24