18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਆਗੂਆਂ ਨੇ ਕੀਤੀ ਅਕਾਲੀ ਦਲ ਵਿਚ ਸ਼ਮੂਲੀਅਤ

Ad Position 21
No active advertisement
ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਵਾਲੇ ਆਗੂਆਂ ਨੂੰ ਸਨਮਾਨਿਤ ਕਰਦਿਆਂ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ | ਨਾਲ ਹਨ ਜ: ਅਮਰਜੀਤ ਸਿੰਘ ਭਲਾਈਪੁਰ, ਜ: ਹਰਦੇਵ ਸਿੰਘ ਨਾਗੋਕੇ, ਪੂਰਨ ਸਿੰਘ ਖਿਲਚੀਆਂ, ਕੁਲਦੀਪ ਸਿੰਘ ਨਾਹਰਾ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਮੋਹਣ ਸਿੰਘ ਕੰਗ ਅਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 01-03-2026
ਬਾਬਾ ਬਕਾਲਾ ਸਾਹਿਬ, 28 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ 'ਪੰਜਾਬ ਬਚਾਓ ਰੈਲੀ' ਦੀਆਂ ਤਿਆਰੀਆਂ ਵਿਚ ਜੁਟੇ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ, ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਵੱਖ ਵੱਖ ਪਾਰਟੀਆਂ ਨਾਲ ਸੰਬੰਧਿਤ ਆਗੂਆਂ ਨੇ ਸਮੱਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਇਸ ਮੌਕੇ ਜਥੇਦਾਰ ਜਲਾਲ ਉਸਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਚਾਹੁੰਦੇ ਹਨ, ਇਸੇ ਕਰਕੇ ਵੱਖ-ਵੱਖ ਪਾਰਟੀਆਂ ਨੂੰ ਛੱਡਕੇ ਅੱਜ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਬਣਦਾ ਮਾਣ-ਸਤਿਕਾਰ ਹੋਵੇਗਾ | ਸ਼ਾਮਿਲ ਹੋਣ ਵਾਲੇ ਆਗੂਆਂ ਵਿਚ ਕਸ਼ਮੀਰ ਸਿੰਘ ਸਾਬਕਾ ਸਰਪੰਚ ਬਾਬਾ ਜੀਵਨ ਸਿੰਘ ਨਗਰ, ਦਲਬੀਰ ਸਿੰਘ ਨਾਗੋਕੇ ਮੈਂਬਰ ਬਲਾਕ ਸੰਮਤੀ ਜੋਨ ਨਾਗੋਕੇ, ਅਜੈਬ ਸਿੰਘ ਪੱਪੀ ਛਾਪਿਆਂਵਾਲੀ, ਜਸਬੀਰ ਸਿੰਘ ਚਾਪਾਂ ਵਾਲੇ ਅਤੇ ਪਲਵਲ ਸਿੰਘ ਬਾਬਾ ਬਕਾਲਾ ਦੇ ਨਾਂ ਵਰਨਣਯੋਗ ਹਨ | ਇਸ ਮੌਕੇ ਜ: ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ, ਜ: ਹਰਦੇਵ ਸਿੰਘ ਨਾਗੋਕੇ, ਜਥੇ. ਕੁਲਦੀਪ ਸਿੰਘ ਨਾਹਰਾ ਭਿੰਡਰ, ਜ: ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲਕਾ, ਅਜਮਿੰਦਰ ਸਿੰਘ ਸਾਹਬਾ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਪਿ੍ੰ: ਦਿਲਬਾਗ ਸਿੰਘ ਮਾਨ, ਤੇਜਿੰਦਰ ਸਿੰਘ ਅਠੌਲਾ, ਸੁਖਵੰਤ ਸਿੰਘ ਮੱਲਾ, ਸਤਪਾਲ ਸਿੰਘ ਨੱਥੋਕੇ, ਸਰਪੰਚ ਗੁਰਜਿੰਦਰ ਸਿੰਘ ਸਠਿਆਲਾ, ਕਸ਼ਮੀਰ ਸਿੰਘ ਗਗੜੇਵਾਲ, ਦਿਆਲ ਸਿੰਘ ਖਿਲਚੀਆਂ, ਪਲਵਿੰਦਰ ਸਿੰਘ ਮੀਆਂਵਿੰਡ, ਪ੍ਰਧਾਨ ਗੁਰਦਿਆਲ ਸਿੰਘ, ਗਿਆਨੀ ਕਾਬਲ ਸਿੰਘ, ਬਖਸ਼ੀਸ਼ ਸਿੰਘ, ਲਾਡੀ ਛਾਪਿਆਂਵਾਲੀ ਅਤੇ ਹੋਰਨਾਂ ਦੇ ਨਾਂਅ ਵਰਨਣਯੋਗ ਹਨ |
Ad Position 22
No active advertisement
ਪਿਛਲੀ ਖ਼ਬਰ ਤਰਸਿੱਕਾ 'ਚ ਸਾਲਾਨਾ ਸੰਤ ਸਮਾਗਮ ਸ਼ਰਧਾ ਨਾਲ ਮਨਾਇਆ <br/> ਅਗਲੀ ਖ਼ਬਰ ਅਮਰਜੀਤ ਸਿੰਘ ਗਿੱਲ ਐੱਮ. ਪੀ. ਬਰੈਂਪਟਨ ਵੈਸਟ ਕੈਨੇਡਾ ਗੁ: ਪਾਤਸ਼ਾਹੀ ਨੌਵੀਂ ਵਿਖੇ ਹੋਏ ਨਤਮਸਤਕ <br/>
Ad Position 24