18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਓਠੀਆਂ ਦੀਆਂ ਗਲੀਆਂ 'ਚ ਟਾਈਲਾਂ ਲਾਉਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ <br/>

Ad Position 21
No active advertisement
ਅਜੀਤ ਡੈਸਕ 01-03-2026
ਓਠੀਆਂ, 28 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਵਿਚ ਗਲੀਆਂ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਵਿਧਾਨ ਸਭਾ ਹਲਕਾ ਰਾਜਾ ਸਾਂਸੀ ਦੇ ਅਧੀਨ ਪੈਂਦੇ ਪਿੰਡ ਓਠੀਆਂ ਵਿਖੇ ਪਿਛਲੇ ਕੋਈ 70 ਸਾਲਾਂ ਤੋਂ ਸਿਆਸਤ ਦੀ ਭੇਟ ਚੜੀਆਂ ਕਈ ਗਲੀਆਂ ਕੱਚੀਆਂ ਅਤੇ ਨੀਵੀਆਂ ਹੋਣ ਕਾਰਨ ਮੀਂਹ ਪੈਣ ਤੇ ਪਿੰਡ ਛੱਪੜ ਦਾ ਰੂਪ ਧਾਰਨ ਕਰ ਲੈਂਦਾ ਸੀ ਪਿੰਡ ਦੀ ਪੰਚਾਇਤ ਵਲੋਂ ਬਿਨਾ ਭੇਦ ਭਾਵ ਦੇ ਪਿੰਡ ਦੀਆਂ ਗਲੀਆਂ ਨਾਲੀਆਂ ਬਣਾਉਣ ਦਾ ਕੰਮ ਜੰਗੀ ਪੱਧਰ ਤੇ ਜਾਰੀ ਕੀਤਾ ਹੋਇਆ ਹੈ ਅਤੇ ਪਿੰਡ ਵਾਸੀ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸ਼ੋਭਾ ਕਰ ਰਹੇ ਹਨ ਜਿਨ੍ਹਾਂ ਨੇ ਪਿੰਡ ਦੀਆਂ ਗਲੀਆਂ ਦਾ ਵਿਕਾਸ ਪਹਿਲ ਦੇ ਅਧਾਰ ਤੇ ਕਰਵਾ ਕੇ ਪਿੰਡ ਨੂੰ ਨਰਕ ਵਿਚੋਂ ਕੱਢਣ ਦਾ ਹੀਲਾ ਕੀਤਾ ਜਾ ਰਿਹਾ ਹੈ | ਪਿੰਡ ਦੇ ਸਰਪੰਚ ਅਤੇ ਸਮੂਹ ਪੰਚਾਇਤ ਨੇ ਦੱਸਿਆ ਕਿ ਰਾਜਾਸਾਂਸੀ ਦੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਵਲੋਂ ਲੰਬੇ ਸਮੇਂ ਤੋਂ ਕੁੱਕੜਾਂ ਵਾਲਾ ਰੋਡ ਵਾਲੀ ਸੜਕ ਨੂੰ ਬਣਾਇਆ ਹੈ | ਪਿੰਡ ਦੀ ਪੰਚਾਇਤ ਵੱਲੋ ਸੜਕ ਦੀਆਂ ਦੋਨਾਂ ਸਾਈਡਾਂ ਤੇ ਟਾਈਨਾਂ ਲਾਉਣ ਦਾ ਕੰਮ ਸ਼ੁਰੂ ਕਰਨ ਮੌਕੇ ਸਰਪੰਚ ਤਰਲੋਚਨ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪਿੰਡ ਦਾ ਜੋ ਵੀ ਗਲੀਆਂ ਦਾ ਰਹਿੰਦਾ ਕੰਮ ਹੈ ਉਸ ਨੂੰ ਬਿਨਾਂ ਭੇਦ ਭਾਵ ਦੇ ਪਾਰਟੀ ਤੋਂ ਉੱਪਰ ਉੱਠ ਕੇ ਕੀਤਾ ਜਾਵੇਗਾ ਤੇ ਪਿੰਡ ਨੂੰ ਨਮੂਨੇ ਦਾ ਪਿੰਡ ਬਣਾਇਆ ਜਾਵੇਗਾ! ਇਸ ਮੌਕੇ ਮੈਂਬਰ ਹਰਮਨਜੀਤ ਸਿੰਘ, ਮੈਂਬਰ ਬਲਵੀਰ ਸਿੰਘ, ਮੈਬਰ ਜਗਚਾਨਣ ਸਿੰਘ ਅਤੇ ਪਿੰਡ ਦੇ ਮੌਹਤਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਈ. ਟੀ. ਓ. ਨੇ 1.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰੈੱਸ ਕਲੱਬ ਦਾ ਨੀਂਹ ਪੱਥਰ ਰੱਖਿਆ <br/> ਅਗਲੀ ਖ਼ਬਰ ਤਰਸਿੱਕਾ 'ਚ ਸਾਲਾਨਾ ਸੰਤ ਸਮਾਗਮ ਸ਼ਰਧਾ ਨਾਲ ਮਨਾਇਆ <br/>
Ad Position 24