26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪਿੰਡ ਸਿਆਲਕਾ ਵਿਖੇ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈ ਗੋਲੀ <br/>

Ad Position 21
No active advertisement
ਅਜੀਤ ਡੈਸਕ 02-04-2026

ਟਾਹਲੀ ਸਾਹਿਬ/ਜੈਂਤੀਪੁਰ, 1 ਅਪ੍ਰੈਲ (ਵਿਨੋਦ ਭੀਲੋਵਾਲ, ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਪਿੰਡ ਸਿਆਲਕਾ ਤੋਂ ਬੀਤੀ ਦੇਰ ਰਾਤ ਵੇਖ ਨੂੰ ਮਿਲੀ ਜਦੋਂ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਘਰ 'ਤੇ ਫਾਇਰਿੰਗ ਕਰਕੇ ਮੌਕੇ ਤੋਂ ਫਰਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ 'ਤੇ ਇੱਕਤਰ ਕੀਤੀ ਜਾਣਕਾਰੀ ਅਨੁਸਾਰ ਘਰ ਦੇ ਮਾਲਕ ਰਛਪਾਲ ਸਿੰਘ ਪੁੱਤਰ ਸਵਰਨ ਸਿੰਘ ਨੇ ਦੱਸਿਆ ਕਿ ਘਰ 'ਤੇ ਸੋਮਵਾਰ ਰਾਤ ਕਰੀਬ ਅੱਧੀ ਰਾਤ ਦੇ ਸਮੇਂ ਮੋਟਰਸਾਈਕਲ 'ਤੇ ਸਵਾਰ ਕੁਝ ਨਕਾਬਪੋਸ਼ ਵਿਅਕਤੀ ਆਏ ਅਤੇ ਘਰ 'ਤੇ 8 ਦੇ ਕਰੀਬ ਫਾਇਰ ਕਰਕੇ ਫਰਾਰ ਹੋ ਗਏ | ਗੋਲੀਆਂ ਮੇਨ ਗੇਟ 'ਤੇ ਅਤੇ ਘਰ ਦੀਆਂ ਕੰਧਾਂ 'ਤੇ ਲੱਗੀਆਂ | ਜਦੋਂ ਇਹ ਘਟਨਾ ਵਾਪਰੀ, ਉਸ ਸਾਰਾ ਪਰਿਵਾਰ ਹੀ ਘਰ ਵਿਚ ਮੌਜੂਦ ਸੀ, ਜੋ ਕਿਸੇ ਪਰਿਵਾਰ ਨਾਲ ਅਣਹੋਣੀ ਘਟਨਾ ਨਹੀਂ ਵਾਪਰੀ ਅਤੇ ਉਹ ਬਾਲ-ਬਾਲ ਬਚ ਗਏ, ਘਟਨਾ ਤੋਂ ਬਾਅਦ ਪਰਿਵਾਰ ਤੇ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਪਰ ਗੋਲੀ ਚੱਲਣ ਦਾ ਮਕਸਦ ਹਾਲੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ | ਮੌਕੇ 'ਤੇ ਥਾਣਾ ਮੱਤੇਵਾਲ ਦੀ ਪੁਲਿਸ ਪਾਰਟੀ ਨੇ ਪਹੁੰਚਕੇ ਖਾਲੀ ਖੋਲ ਕਬਜੇ ਵਿਚ ਲੈ ਕਿ ਛਾਣਬੀਣ ਸ਼ੁਰੂ ਕਰ ਦਿੱਤੀ ਹੇੈ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਰਕਰਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਟਾਰੀ ਵਿਖੇ ਗ੍ਰੈਜੂਏਸ਼ਨ ਦਿਨ ਮਨਾਇਆ
Ad Position 24