01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਡਾ. ਇਕਬਾਲ ਸਿੰਘ ਲਾਲਪੁਰਾ ਦਾ ਬਾਬਾ ਬਕਾਲਾ ਸਾਹਿਬ ਪੁੱਜਣ ’ਤੇ ਕੀਤਾ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 24-06-2026

ਬਾਬਾ ਬਕਾਲਾ ਸਾਹਿਬ, 23 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਡਾ. ਇਕਬਾਲ ਸਿੰਘ ਲਾਲਪੁਰਾ ਪਾਰਲੀਮੈਂਟ ਬੋਰਡ ਭਾਜਪਾ ਮੈਂਬਰ ਅਤੇ ਸਾਬਕਾ ਚੇਅਰਮੈਨ ਰਾਸ਼ਟਰੀ ਘੱਟ ਗਿਣਤੀਆਂ ਕਮਿਸ਼ਨ (ਭਾਰਤ ਸਰਕਾਰ), ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੀ ਪ੍ਰੋ: ਕਰਤਾ ਰਾਮ ਕਾਲੋਨੀ ਵਿਖੇ ਸ: ਜਗਤਾਰ ਸਿੰਘ ਗਿੱਲ ਪ੍ਰਧਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ, ਲੱਖਪੱਤ ਕੱਛ (ਗੁਜਰਾਤ) ਦੇ ਗ੍ਰਹਿ ਵਿਖੇ ਪੁਜੇ, ਜਿੱਥੇ ਕਿ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ । ਇਸ ਮੌਕੇ ਸ: ਜਗਤਾਰ ਸਿੰਘ ਗਿੱਲ ਪਰਿਵਾਰ ਨੇ ਡਾ: ਇਕਬਾਲ ਸਿੰਘ ਲਾਲਪੁਰਾ ਦਾ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਅਤੇ ਇਤਿਹਾਸਕ ਨਗਰ ਪੁੱਜਣ ‘ਤੇ ਜੀ ਆਇਆਂ ਨੂੰ ਕਿਹਾ। ਇਸ ਦੌਰਾਨ ਡਾ: ਇਕਬਾਲ ਸਿੰਘ ਲਾਲਪੁਰਾ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਵਿਸਥਾਰ ਨਾਲ ਚਰਚਾ ਹੋਈ। ਖ਼ਾਸ ਕਰਕੇ ਪਿਛਲੇ 3 ਦਹਾਕਿਆਂ ਤੋਂ ਪੰਜਾਬ ਦੇ ਹਰ ਪੱਖੋਂ ਪਿੱਛੇ ਜਾਣ ਦੇ ਕਾਰਨਾਂ ਉੱਤੇ ਵਿਚਾਰ ਸਾਂਝੇ ਕੀਤੇ ਗਏ ਅਤੇ ਪੰਜਾਬ ਦੇ ਚੰਗੇ ਦਿਨ ਮੁੜ ਵਾਪਸ ਆਉਣ ਲਈ ਅਰਦਾਸ ਕੀਤੀ । ਇਸ ਮੌਕੇ ਅਮਰੀਕ ਸਿੰਘ ਸਿੱਧੂ ਬੇਦਾਦਪੁਰ, ਹਰਜੀਤ ਸਿੰਘ ਰੰਧਾਵਾ, ਗੁਰਮੁੱਖ ਸਿੰਘ ਸੋਨੂੰ ਰੰਧਾਵਾ, ਗੱਬਰ ਸਿੰਘ, ਸਤਨਾਮ ਸਿੰਘ ਸੰਧੂ ਤੇ ਜਗਦੀਸ਼ ਸਿੰਘ ਗਿੱਲ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਮੁੰਡੀਆਂ ਨੇ ਧਨਾਨਸੂ ਵਿਖੇ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਦਫ਼ਤਰ ਅਫ਼ਸਰਾਂ ਤੋਂ ਸੱਖਣੇ, ਵਿਧਾਇਕ ਤੇਲ ਦਾਲ ਵੰਡਣ ਵਿਚ ਰੁੱਝੇ
Ad Position 24