03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਰਕਾਰ ਨੇ ਬਰਨਾਲਾ ਵਿਖੇ ਸਫ਼ਾਈ ਕਾਮਿਆਂ ’ਤੇ ਲਾਠੀਚਾਰਜ ਕਰ ਕੇ ਲੋਕਤੰਤਰ ਦੀਆਂ ਧੱਜੀਆਂ ਉਡਾਈਆਂਂ-ਰਣੀਕੇ

Ad Position 21
No active advertisement
ਅਜੀਤ ਡੈਸਕ 28-07-2026

ਜੇਠੂਵਾਲ, 27 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)- ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਰਾਜ ਅੰਦਰ ਜੇਕਰ ਕੋਈ ਵੀ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਦਾ ਤਾਂ ਉਸ ਨੂੰ ਦਬਾਉਣ ਲਈ ਸਰਕਾਰ ਪੁਲਿਸ ਦੇ ਡੰਡੇ ਰਾਹੀਂ ਦਬਾ ਰਹੀ ਹੈ ਜਿਸ ਦੀ ਮਿਸਾਲ ਬੀਤੇ ਦਿਨ ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸਫ਼ਾਈ ਸੇਵਕਾਂ ਕਾਮਿਆਂ ਵਲੋਂ ਸ਼ਾਂਤਮਈ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਦੌਰਾਨ ਪੁਲਿਸ ਵਲੋਂ ਲਾਠੀਚਾਰਜ ਕਰਕੇ ਸ਼ਰੇਆਮ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ, ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਗੱਲਬਾਤ ਕਰਦਿਆਂ ਕੀਤਾ। ਸ: ਰਣੀਕੇ ਨੇ ਕਿਹਾ ਕਿ ਦੇਸ਼ ਦੀ ਸਰਕਾਰ ਹੋਵੇ ਜਾਂ ਸੂਬਾ ਸਰਕਾਰ ਦੋਵੇਂ ਪਾਰਟੀਆਂ ਦੋਗਲੀ ਨੀਤੀ ’ਤੇ ਚੱਲ ਰਹੀਆਂ ਹਨ । ਜਦੋਂ ਕੇਂਦਰ ਸਰਕਾਰ ਜੰਤਰ ਮੰਤਰ ‘ਤੇ ਬੈਠੇ ਵਿਦਿਆਰਥੀਆਂ ਨੂੰ ਕੁੱਟਦੀ ਹੈ ਤਾਂ ਪੰਜਾਬ ਸਰਕਾਰ ‘ਚ ਬੈਠੇ ਸਿਆਸਤਦਾਨ ਮਗਰਮੱਛ ਵਾਲੇ ਅੱਥਰੂ ਵਹਾ ਕੇ ਉਨ੍ਹਾਂ ਦੇ ਹਮਦਰਦ ਬਣਦੇ ਹਨ, ਜਦੋਂ ਪੰਜਾਬ ਵਿਚ ਬਰਨਾਲਾ ਵਿਖੇ ਸਫ਼ਾਈ ਸੇਵਕਾਂ, ਮਨਰੇਗਾ ਕਾਮਿਆਂ, ਬਿਜਲੀ ਕਾਮਿਆਂ ਸਮੇਤ ਹੋਰ ਜਥੇਬੰਦੀਆਂ ਆਪਣੀਆਂ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਰਦੀਆਂ ਹਨ ਤਾਂ ਉਨ੍ਹਾਂ ਉੱਪਰ ਡਾਂਗਾਂ ਚਲਾ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਰਣੀਕੇ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਮੁਲਾਜ਼ਮ ਜਥੇਬੰਦੀਆਂ ਵਲੋਂ ਵਿੱਢੇ ਆਪਣੀਆਂ ਮੰਗਾਂ ਵਾਸਤੇ ਸੰਘਰਸ਼ ਲਈ ਹਮੇਸ਼ਾਂ ਉਨ੍ਹਾਂ ਨਾਲ ਹਰ ਪੱਖੋਂ ਚਟਾਨ ਵਾਂਗ ਖੜ੍ਹਾ ਹੈ । ਇਸ ਮੌਕੇ ਧਰਮਵੀਰ ਸਿੰਘ ਸੋਹੀ, ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਸ਼ਮਸ਼ੇਰ ਸਿੰਘ ਸ਼ੇਰਾ ਜੇਠੂਵਾਲ, ਜਥੇਦਾਰ ਹਰਪਾਲ ਸਿੰਘ ਬੁੱਟਰ, ਪ੍ਰਧਾਨ ਸ਼ਰਨਬੀਰ ਸਿੰਘ ਸੋਹੀ, ਸ਼ੇਰਾ ਸੋਹੀ, ਗੁਰਜਿੰਦਰ ਸਿੰਘ ਆਦਿ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਗੀਤ ਕਿਸਾਨ ਫਿਰੇ ਨਸ਼ਿਆਇਆ ਗੀਤ ਕਿਸਾਨ ਫਿਰੇ ਨਸ਼ਿਆਇਆ ਅਗਲੀ ਖ਼ਬਰ ਮਹੱਤਵਪੂਰਨ ਹੈ ਜੈਵਿਕ ਖੇਤੀ 'ਚ ਗੰਡੋਆ ਖਾਦ
Ad Position 24
No active advertisement