03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮਾਡਲ ਟਾਊਨ ਸਠਿਆਲਾ ਦੀਆਂ ਨੀਵੀਆਂ ਗਲੀਆਂ ’ਚ ਬਰਸਾਤੀ ਪਾਣੀ ਖੜ੍ਹਨ ਨਾਲ ਲੋਕ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 28-07-2026

ਸਠਿਆਲਾ, 27 ਜੁਲਾਈ (ਜਗੀਰ ਸਿੰਘ ਸਫ਼ਰੀ)-ਪਿੰਡ ਸਠਿਆਲਾ ਦੇ ਮਾਡਲ ਟਾਊਨ ਇਲਾਕੇ ਵਿਚ ਗਲੀਆਂ ਨੀਵੀਆਂ ਹੋਣ ਕਾਰਨ ਬਰਸਾਤ ਦਾ ਪਾਣੀ ਇਕੱਠਾ ਹੋ ਜਾਣ ਨਾਲ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਬਾਰੇ ਮਾ: ਗਗਨਦੀਪ ਸਿੰਘ ਤੇ ਸੁਰਿੰਦਰ ਸਿੰਘ ਨੇ ਦੱਸਿਆ ਹੈ ਕਿ ਮੀਂਹ ਪੈਣ ਤੋਂ ਬਾਅਦ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਰਕੇ ਗਲੀਆਂ ਵਿਚ ਕਈ-ਕਈ ਦਿਨ ਪਾਣੀ ਖੜ੍ਹਾ ਰਹਿੰਦਾ ਹੈ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਗਲੀਆਂ ਵਿਚ ਪਾਣੀ ਭਰਨ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਦੋਪਹੀਆ ਵਾਹਨ ਚਾਲਕਾਂ ਨੂੰ ਆਉਣ-ਜਾਣ ਵਿਚ ਕਾਫ਼ੀ ਦਿੱਕਤ ਆ ਰਹੀ ਹੈ ਤੇ ਗੰਦੇ ਪਾਣੀ ਦੀ ਖੜੋਤ ਕਾਰਨ ਬਿਮਾਰੀਆਂ ਫ਼ੈਲਣ ਦਾ ਵੀ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸੰਬੰਧੀ ਕਈ ਵਾਰ ਸੰਬੰਧਿਤ ਵਿਭਾਗ ਅਤੇ ਪੰਚਾਇਤ ਦਾ ਧਿਆਨ ਵੀ ਦਿਵਾਇਆ ਜਾ ਚੁੱਕਾ ਹੈ, ਪਰ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਨੇ ਪ੍ਰਸ਼ਾਸਨ ਅਤੇ ਪੰਚਾਇਤ ਤੋਂ ਮੰਗ ਕੀਤੀ ਹੈ ਕਿ ਗਲੀਆਂ ਦਾ ਪੱਧਰ ਉੱਚਾ ਕਰਨ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਇਸ ਸਮੱਸਿਆ ਤੋਂ ਸਥਾਈ ਰਾਹਤ ਮਿਲ ਸਕੇ।

Ad Position 22
No active advertisement
ਪਿਛਲੀ ਖ਼ਬਰ ਕੌਮੀ ਪ੍ਰਧਾਨ ਬਹਿਰੂ ਦੀ ਅਗਵਾਈ ਹੇਠ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੀ ਬਾਬਾ ਬਕਾਲਾ ਸਾਹਿਬ ਵਿਖੇ ਮੀਟਿੰਗ ਅਗਲੀ ਖ਼ਬਰ ਗੀਤ ਕਿਸਾਨ ਫਿਰੇ ਨਸ਼ਿਆਇਆ ਗੀਤ ਕਿਸਾਨ ਫਿਰੇ ਨਸ਼ਿਆਇਆ
Ad Position 24
No active advertisement