11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਸੰਬੰਧੀ ਤਿਆਰੀਆਂ ਆਰੰਭ ਬਾਬਾ ਅਵਤਾਰ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਵਿਖੇ ਰੰਗ-ਰੋਗਨ ਦੀਆਂ ਸੇਵਾਵਾਂ ਸ਼ੁਰੂ

ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਯਾਦ ’ਚ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਸੰਸਾਰ ਪ੍ਰਸਿੱਧ ਤਿੰਨ ਰੋਜਾ ਸਾਲਾਨਾ ਜੋੜ ਮੇਲਾ 27, 28 ਤੇ 29 ਅਗਸਤ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ । ਇਸ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ।

Ad Position 21
No active advertisement
ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਸੰਬੰਧੀ ਰੰਗ ਰੋਗਨ ਦੀਆਂ ਚੱਲ ਰਹੀਆਂ ਸੇਵਾਵਾਂ ਦਾ ਇਕ ਦ੍ਰਿਸ਼ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 11-08-2026
ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਯਾਦ ’ਚ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਸੰਸਾਰ ਪ੍ਰਸਿੱਧ ਤਿੰਨ ਰੋਜਾ ਸਾਲਾਨਾ ਜੋੜ ਮੇਲਾ 27, 28 ਤੇ 29 ਅਗਸਤ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ । ਇਸ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ । ਸੰਤ ਬਾਬਾ ਅਵਤਾਰ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਵਿਖੇ ਅਰਦਾਸ ਬੇਨਤੀ ਉਪਰੰਤ ਰੰਗ ਰੋਗਨ ਦੀ ਸੇਵਾ ਆਰੰਭ ਕਰ ਦਿੱਤੀ ਗਈ ਹੈ । ਬਾਬਾ ਅਵਤਾਰ ਸਿੰਘ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਰੰਗ ਰੋਗਨ ਦੀ ਸੇਵਾ ਬਹੁਤ ਜਲਦੀ ਸੰਪੂਰਨ ਕਰਨ ਉਪਰੰਤ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ, ਲੰਗਰ ਹਾਲ ਅਤੇ ਸਟਾੇਡੀਅਮ ਆਦਿ ਵਿਖੇ ਵੀ ਬਹੁਤ ਜਲਦ ਸੇਵਾਵਾਂ ਸੰਪੂਰਨ ਕਰ ਲਈਆਂ ਜਾਣਗੀਆਂ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਦੱਸਿਆ ਹੈ ਕਿ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸਾਚਾ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਦਿਲਬਾਗ ਸਿੰਘ ਤਰਨ ਤਾਰਨ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਊਟੈਂਟ, ਹੈੱਡ ਗ੍ਰੰਥੀ ਗਿ: ਹਰਦੇਵ ਸਿੰਘ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਜਰਮਨਜੀਤ ਸਿੰਘ ਜਲਾਲ ਉਸਮਾ, ਦਵਿੰਦਰ ਸਿੰਘ ਭੱਟੀਵਾਲ, ਤੇਜਿੰਦਰ ਸਿੰਘ ਬੱਲ ਸਠਿਆਲਾ, ਜਗਤਾਰ ਸਿੰਘ ਬਹਾਦਰਪੁਰ, ਜਸਬੀਰ ਸਿੰਘ ਖੱਬੇ ਰਾਜਪੂਤਾਂ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਿੰਡ ਸਿੰਘਪੁਰਾ ਵਿਖੇ 5 ਮੈਂਬਰੀ ਕਮੇਟੀ ਦਾ ਗਠਨ ਅਗਲੀ ਖ਼ਬਰ ਅੱਡਾ ਕੁਕੜਾਂਵਾਲਾ ਵਿਖੇ ਮਨਾਏ ਤੀਆਂ ਦੇ ਤਿਉਹਾਰ ਮੌਕੇ ਸੁਹਿੰਦਰ ਕੌਰ ਨੁੰ ਸਨਮਾਨਿਤ ਕਰਦੇ ਹੋਏ ਡਾ. ਸੋਨੀਆ ਮਾਨ, ਰਵਲੀਨ...
Ad Position 24