15 ਅਗਸਤ ਦੇ ਹਵਾਲੇ ਨਾਲ ਮਹਿਤਾ ਪੁਲਿਸ ਵਲੋਂ ਸ਼ਹਿਰ ’ਚ ਫਲੈਗ ਮਾਰਚ
ਚੌਂਕ ਮਹਿਤਾ, 12 ਅਗਸਤ (ਜਗਦੀਸ਼ ਸਿੰਘ ਬਮਰਾਹ)-15 ਅਗਸਤ ਆਜ਼ਾਦੀ ਦਿਵਸ ਨੂੰ ਧਿਆਨ ਵਿਚ ਰੱਖਦਿਆਂ, ਥਾਣਾ ਮਹਿਤਾ ਚੌਂਕ ਦੇ ਐੱਸ. ਐੱਚ.
ਚੌਂਕ ਮਹਿਤਾ, 12 ਅਗਸਤ (ਜਗਦੀਸ਼ ਸਿੰਘ ਬਮਰਾਹ)-15 ਅਗਸਤ ਆਜ਼ਾਦੀ ਦਿਵਸ ਨੂੰ ਧਿਆਨ ਵਿਚ ਰੱਖਦਿਆਂ, ਥਾਣਾ ਮਹਿਤਾ ਚੌਂਕ ਦੇ ਐੱਸ. ਐੱਚ. ਓ. ਇੰਸਪੈਕਟਰ ਸਿਮਰਨਜੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਸ਼ਹਿਰ ਦੀਆਂ ਸਾਰੀਆਂ ਸੜਕਾਂ ‘ਤੇ ਫਲੈਗ ਮਾਰਚ ਕੀਤਾ। ਇਸ ਦੌਰਾਨ ਪੁਲਿਸ ਵਲੋਂ ਵੱਖ-ਵੱਖ ਬਾਜ਼ਾਰਾਂ ਅਤੇ ਪ੍ਰਮੁੱਖ ਸਥਾਨਾਂ ਦਾ ਦੌਰਾ ਕਰਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ. ਐੱਚ. ਓ. ਮਹਿਤਾ ਨੇ ਦੱਸਿਆ ਕਿ ਆਜ਼ਾਦੀ ਦਿਵਸ ਨੂੰ ਲੈ ਕੇ ਇਲਾਕੇ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ । ਪੁਲਿਸ ਵਲੋਂ ਲੋਕਾਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਵਿਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ।