15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਇੰਟੈਕ ਅੰਮ੍ਰਿਤਸਰ ਚੈਪਟਰ ਵਲੋਂ ‘ਸਿਟੀ ਰਾਊਂਡ ਹੈਰੀਟੇਜ ਕੁਇਜ਼’ ਸਪਰਿੰਗ ਡੇਲ ਸੀਨੀਅਰ ਸਕੂਲ ਨੇ ਹਾਸਿਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 14 ਅਗਸਤ (ਸੁਰਿੰਦਰ ਕੋਛੜ)-ਇੰਡੀਅਨ ਨੈਸ਼ਨਲ ਟਰੱਸਟ ਫ਼ਾਰ ਆਰਟ ਐਂਡ ਕਲਚਰਲ ਹੈਰੀਟੇਜ (ਇੰਟੈਕ) ਦੇ ਅੰਮ੍ਰਿਤਸਰ ਚੈਪਟਰ ਵਲੋਂ ਅੱਜ ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਸਿਟੀ ਰਾਊਂਡ ਹੈਰੀਟੇਜ ਕੁਇਜ਼ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ‘ਚ 10 ਸਕੂਲਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 15-08-2026
ਅੰਮ੍ਰਿਤਸਰ, 14 ਅਗਸਤ (ਸੁਰਿੰਦਰ ਕੋਛੜ)-ਇੰਡੀਅਨ ਨੈਸ਼ਨਲ ਟਰੱਸਟ ਫ਼ਾਰ ਆਰਟ ਐਂਡ ਕਲਚਰਲ ਹੈਰੀਟੇਜ (ਇੰਟੈਕ) ਦੇ ਅੰਮ੍ਰਿਤਸਰ ਚੈਪਟਰ ਵਲੋਂ ਅੱਜ ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਸਿਟੀ ਰਾਊਂਡ ਹੈਰੀਟੇਜ ਕੁਇਜ਼ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ‘ਚ 10 ਸਕੂਲਾਂ ਨੇ ਭਾਗ ਲਿਆ। ਲਿਖਤੀ ਦੌਰ ਤੋਂ ਬਾਅਦ ਚੁਣੀਆਂ ਗਈਆਂ ਟੀਮਾਂ ਨੇ ਮੌਖਿਕ ਦੌਰ ‘ਚ ਹਿੱਸਾ ਲਿਆ। ਤਜਰਬੇਕਾਰ ਹੈਰੀਟੇਜ ਕੁਇਜ਼ ਮਾਸਟਰ ਮੁਹੰਮਦ ਬਿਲਾਲ ਫ਼ਾਰੂਕੀ ਨੇ ਮੁਕਾਬਲੇ ‘ਚ ਭਾਗ ਲੈਣ ਵਾਲੇ ਸਕੂਲਾਂ ਦੇ ਵਿਦਿਆਰਥੀਆਂ ਤੋਂ ਸਵਾਲ ਪੁੱਛੇ। ਨਤੀਜਿਆਂ ਦੇ ਐਲਾਨ ਤੋਂ ਪਹਿਲਾਂ ਇੰਟੈਕ ਦੇ ਅੰਮ੍ਰਿਤਸਰ ਚੈਪਟਰ ਦੇ ਕਨਵੀਨਰ ਗਗਨਦੀਪ ਸਿੰਘ ਵਿਰਕ ਨੇ ਕਿਹਾ ਕਿ ਸਿਟੀ ਰਾਊਂਡ ਹੈਰੀਟੇਜ ਕੁਇਜ਼ ਨੌਜਵਾਨਾਂ ‘ਚ ਵਿਰਸੇ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇੰਟੈਕ ਦੇ ਵਿਆਪਕ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਦਾ ਮਕਸਦ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੂੰ ਮਹਾਨਗਰਾਂ ‘ਚ ਹੋਣ ਵਾਲੇ ਕੌਮੀ ਪੱਧਰ ਦੇ ਮੁਕਾਬਲਿਆਂ ਦੇ ਮਿਆਰ ਬਾਰੇ ਜਾਣੂ ਕਰਵਾਉਣਾ ਸੀ। ਹੈਰੀਟੇਜ ਕੁਇਜ਼ ‘ਚ ਸਪਰਿੰਗ ਡੇਲ ਸੀਨੀਅਰ ਸਕੂਲ ਵਲੋਂ ਸਹਿਜਨੂਰ ਕੌਰ ਅਤੇ ਸੌਰਿਸ਼ ਨਾਗਪਾਲ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਡੀ. ਏ. ਵੀ. ਪਬਲਿਕ ਸਕੂਲ ਦੇ ਆਰਵ ਸ਼ਰਮਾ ਅਤੇ ਮਹਿਰਾ ਸੇਠ ਨੇ ਦੂਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਰਾਜੀਵ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੰਦਿਆਂ ਕਿਹਾ ਕਿ ਜੇਤੂ ਟੀਮ ਮੁਕਾਬਲੇ ਦੇ ਅਗਲੇ ਪੜਾਅ ਲਈ ਅੱਗੇ ਵਧੇਗੀ। ਸਪਰਿੰਗ ਡੇਲ ਐਜੂਕੇਸ਼ਨਲ ਸੋਸਾਇਟੀ ਦੇ ਚੇਅਰਮੈਨ ਸਾਹਿਲਜੀਤ ਸਿੰਘ ਸੰਧੂ ਨੇ ਇਸ ਮੌਕੇ ਕਿਹਾ ਕਿ ਸਕੂਲ ਲਗਾਤਾਰ ਪੁਨਰਜੋਤ ਵਰਗੇ ਪਲੇਟਫ਼ਾਰਮਾਂ ਰਾਹੀਂ ਅਣਵੰਡੇ ਪੰਜਾਬ ਦੇ ਖ਼ਤਮ ਹੋ ਰਹੇ ਕਲਾ ਰੂਪਾਂ ਅਤੇ ਸਾਂਝੇ ਸਭਿਆਚਾਰਕ ਤੱਤਾਂ ਨੂੰ ਸੰਭਾਲਣ ਦਾ ਯਤਨ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ‘ ਅੰਤਰਰਾਸ਼ਟਰੀ ਯੁਵਕ ਦਿਵਸ’ ਮੌਕੇ ਨਸ਼ੇ ਦੇ ਦੁਰਪ੍ਰਭਾਵਾਂ ਅਤੇ ਏਡਜ਼ ਜਾਗਰੂਕਤਾ ਸੰਬੰਧੀ ਸਮਾਗਮ ਕਰਵਾਇਆ ਮੈਰਾਥਨ, ਜਾਗਰੂਕਤ... ਅਗਲੀ ਖ਼ਬਰ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਜਲ੍ਹਿਆਂਵਾਲਾ ਬਾਗ ਦੀ ਵਧਾਈ ਸੁਰੱਖਿਆ ਯਾਤਰੂਆਂ ਦੇ ਸਾਮਾਨ ਦੀ ਲਈ ਜਾ ਰਹੀ ਤਲਾਸ਼ੀ
Ad Position 24