ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ
ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਨਿਊ ਸ਼ਹੀਦ ਊਧਮ ਸਿੰਘ ਨਗਰ ਵਿਖੇ ਆਜ਼ਾਦੀ ਦਿਵਸ ਤੇ ਸਾਵਣ ਦਾ ਤਿਉਹਾਰ ਤੀਆਂ ਉਤਸ਼ਾਹ ਨਾਲ ਮਨਾਇਆ। ਸਕੂਲ ਦੇ ਡਾਇਰੈਕਟਰ ਸਵਿੰਦਰਪਾਲ ਸਿੰਘ ਨੇ ਤਿਰੰਗੇ ਝੰਡੇ ਨੂੰ ਲਹਿਰਾ ਕੇ ਸਲਾਮੀ ਦਿੱਤੀ ਉਪਰੰਤ ਆਜ਼ਾਦੀ ਦੇ ਪਰਵਾਨਿਆਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਤੇ ਫੁੱਲ ਮਾਲਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਨਿਊ ਸ਼ਹੀਦ ਊਧਮ ਸਿੰਘ ਨਗਰ ਵਿਖੇ ਆਜ਼ਾਦੀ ਦਿਵਸ ਤੇ ਸਾਵਣ ਦਾ ਤਿਉਹਾਰ ਤੀਆਂ ਉਤਸ਼ਾਹ ਨਾਲ ਮਨਾਇਆ। ਸਕੂਲ ਦੇ ਡਾਇਰੈਕਟਰ ਸਵਿੰਦਰਪਾਲ ਸਿੰਘ ਨੇ ਤਿਰੰਗੇ ਝੰਡੇ ਨੂੰ ਲਹਿਰਾ ਕੇ ਸਲਾਮੀ ਦਿੱਤੀ ਉਪਰੰਤ ਆਜ਼ਾਦੀ ਦੇ ਪਰਵਾਨਿਆਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਤੇ ਫੁੱਲ ਮਾਲਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਸਿੱਖਿਆ ਦਾਇਕ ਸਕਿੱਟ ਪੇਸ਼ ਕੀਤੀ। ਆਜ਼ਾਦੀ ਤੇ ਸਾਵਣ ਦੇ ਮੌਕੇ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਕੁਇਜ਼ ਮੁਕਾਬਲਾ ਕਰਵਾਇਆ। ਡਾਇਰੈਕਟਰ ਤੇ ਪ੍ਰਿੰਸੀਪਲ ਨੇ ਬੱਚਿਆਂ ਨੂੰ ਆਜ਼ਾਦੀ ਦੀ ਮਹੱਤਤਾ ਅਤੇ ਇਤਿਹਾਸ ਤੋਂ ਜਾਣੂ ਕਰਵਾਇਆ ਤੇ ਜੇਤੂ ਬੱਚਿਆਂ ਨੂੰ ਤਗਮੇ ਦੇ ਕੇ ਸਨਮਾਨਿਤ ਕੀਤਾ।