ਪਿੰਡ ਗੌਰੇਨੰਗਲ ਵਿਚ ਸ਼ਾਹੀ ਇਮਾਮ ਵਲੋਂ ਮਸਜਿਦ ਦੇ ਨਿਰਮਾਣ ਦਾ ਨੀਂਹ ਪੱਥਰ
ਔਜਲਾ ਨੇ ਨੇਕ ਕਾਰਜ ਲਈ ਹਰ ਸੰਭਵ ਸਹਿਯੋਗ ਦੇਣ ਦਾ ਕੀਤਾ ਵਾਅਦਾ
ਗੱਗੋਮਾਹਲ, 18 ਅਗਸਤ (ਬਲਵਿੰਦਰ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਗੌਰੇਨੰਗਲ ਵਿਖੇ ਅੱਜ ਮਸਜਿਦ ਦੇ ਨਿਰਮਾਣ ਦੀ ਸ਼ੁਰੂਆਤ ਧਾਰਮਿਕ ਅਤੇ ਸਮਾਜਿਕ ਸਦਭਾਵਨਾ ਦੇ ਮਹੌਲ ਵਿਚ ਹੋਈ । ਉਚੇਚੇ ਤੌਰ ‘ਤੇ ਪਹੁੰਚੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦਾ ਸੀਨੀਅਰ ਕਾਂਗਰਸੀ ਆਗੂ ਤੇ ਸਾਂਸਦ ਗੁਰਜੀਤ ਸਿੰਘ ਔਜਲਾ ਦੇ ਭਰਾ ਸੁਖਜਿੰਦਰ ਸਿੰਘ ਔਜਲਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
ਗੱਗੋਮਾਹਲ, 18 ਅਗਸਤ (ਬਲਵਿੰਦਰ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਗੌਰੇਨੰਗਲ ਵਿਖੇ ਅੱਜ ਮਸਜਿਦ ਦੇ ਨਿਰਮਾਣ ਦੀ ਸ਼ੁਰੂਆਤ ਧਾਰਮਿਕ ਅਤੇ ਸਮਾਜਿਕ ਸਦਭਾਵਨਾ ਦੇ ਮਹੌਲ ਵਿਚ ਹੋਈ । ਉਚੇਚੇ ਤੌਰ ‘ਤੇ ਪਹੁੰਚੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦਾ ਸੀਨੀਅਰ ਕਾਂਗਰਸੀ ਆਗੂ ਤੇ ਸਾਂਸਦ ਗੁਰਜੀਤ ਸਿੰਘ ਔਜਲਾ ਦੇ ਭਰਾ ਸੁਖਜਿੰਦਰ ਸਿੰਘ ਔਜਲਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਸ਼ਾਹੀ ਇਮਾਮ ਵਲੋਂ ਮਸਜਿਦ ਦਾ ਨੀਂਹ ਪੱਥਰ ਰੱਖਿਆ ਗਿਆ ਉਪਰੰਤ ਸੁਖਜਿੰਦਰ ਸਿੰਘ ਔਜਲਾ ਨੇ ਕਿਹਾ ਕਿ ਮਸਜਿਦ ਦਾ ਨਿਰਮਾਣ ਨੇਕ ਤੇ ਧਾਰਮਿਕ ਕਾਰਜ ਹੈ, ਪਿੰਡ ਵਿਚ ਮਸਜਿਦ ਬਣਨ ਨਾਲ ਮੁਸਲਿਮ ਭਾਈਚਾਰੇ ਨੂੰ ਧਾਰਮਿਕ ਗਤੀਵਿਧੀਆ ਚਲਾਉਣ ਦੀ ਸੁਵਿਧਾ ਮਿਲੇਗੀ ਤੇ ਆਪਸੀ ਭਾਈਚਾਰਾ ਮਜਬੂਤ ਹੋਵੇਗਾ । ਔਜਲਾ ਨੇ ਇਸ ਨੇਕ ਕਾਰਜ ਲਈ ਹਰ ਸੰਭਵ ਸਹਿਯੋਗ ਦੇਣ ਦਾ ਐਲਾਨ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਸਾਂਝੀ ਸੰਸਕ੍ਰਿਤੀ, ਆਪਸੀ ਭਾਈਚਾਰਾ ਤੇ ਹਰੇਕ ਧਰਮ ਪ੍ਰਤੀ ਸਤਿਕਾਰ ਦੀ ਭਾਵਨਾ ਹੈ। ਪੰਜਾਬ ਦੀ ਧਰਤੀ ਵੱਖ-ਵੱਖ ਧਰਮਾਂ ਤੇ ਭਾਈਚਾਰਿਆਂ ਨੂੰ ਨਾਲ ਲੈ ਕੇ ਚੱਲਣ ਦਾ ਸੰਦੇਸ਼ ਦਿੰਦੀ ਹੈ । ਇਸੇ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਸਮਾਜ ਵਿਚ ਸ਼ਾਂਤੀ, ਸਦਭਾਵਨਾ ਤੇ ਏਕਤਾ ਮਜਬੂਤ ਹੋਵੇਗੀ। ਇਸ ਮੌਕੇ ਪਿੰਡ ਦੇ ਕਾਂਗਰਸੀ ਆਗੂ ਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ ਜਿਨ੍ਹਾਂ ਸ਼ਾਹੀ ਇਮਾਮ ਦਾ ਸਵਾਗਤ ਕਰਦਿਆਂ ਮਸਜਿਦ ਨਿਰਮਾਣ ਦੀ ਸ਼ੁਰੂਆਤ ਤੇ ਖੁਸ਼ੀ ਪ੍ਰਗਟਾਈ ।