19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪਿੰਡ ਬੱਗਾ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ

ਟਾਹਲੀ ਸਾਹਿਬ, 18 ਅਗਸਤ (ਵਿਨੋਦ ਭੀਲੋਵਾਲ)- ਮਜੀਠਾ ਹਲਕਾ ਦੇ ਪਿੰਡ ਬੱਗਾ ਵਿਖੇ ਸੀਨੀਅਰ ਅਕਾਲੀ ਆਗੂ ਗੁਰਜੀਤ ਸਿੰਘ ਨੰਬਰਦਾਰ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਇਕ ਹੰਗਾਮੀ ਮੀਟਿੰਗ ਹਲਕੇ ਦੇ ਸੀਨੀਅਰ ਆਗੂ ਤੇ ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਲਾਭ ਸਿੰਘ ਬੱਗਾ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੱਗਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ, ਸ਼੍ਰੋਮਣੀ ਅਕਾਲੀ ਦਲ ਲਈ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਮਿਹਨਤੀ ਵਰਕਰਾਂ ਨੂੰ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਵੱਡਾ ਸਨਮਾਨ ਦਿੱਤਾ ਜਾਵੇਗਾ, ਕਿਉਂਕਿ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਹੀ ਅਕਾਲੀ ਦਲ ਪਿੰਡ ਪੱਧਰ ’ਤੇ ਮਜਬੂਤ ਕਰਨ ਲਈ ਵਰਕਰਾਂ ਦਾ ਵੱਡਾ ਯੋਗਦਾਨ ਰਿਹਾ ਹੈ ।

Ad Position 21
No active advertisement
ਮਜੀਠਾ ਹਲਕਾ ਦੇ ਪਿੰਡ ਬੱਗਾ ਵਿਖੇ ਗੁਰਜੀਤ ਸਿੰਘ ਨੰਬਰਦਾਰ ਦੇ ਗ੍ਰਹਿ ਵਿਖੇ ਲਾਭ ਸਿੰਘ ਬੱਗਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕਰਮ ਸਿੰਘ, ਕਸ਼ਮੀਰ ਸਿੰਘ ਫੌਜੀ ਮੈਂਬਰ ਪੰਚਾਇਤ, ਚਤਰ ਸਿੰਘ, ਰਣਜੀਤ ਸਿੰਘ, ਬਾਬਾ ਮਲਕੀਤ ਸਿੰਘ, ਬਾਬਾ ਬਲਜੀਤ ਸਿੰਘ, ਬਾਬਾ ਨਰਿੰਦਰ ਸਿੰਘ ਤੇ ਹੋਰ। ਤਸਵੀਰ : ਵਿਨੋਦ ਭੀਲੋਵਾਲ 19-08-2026
ਟਾਹਲੀ ਸਾਹਿਬ, 18 ਅਗਸਤ (ਵਿਨੋਦ ਭੀਲੋਵਾਲ)- ਮਜੀਠਾ ਹਲਕਾ ਦੇ ਪਿੰਡ ਬੱਗਾ ਵਿਖੇ ਸੀਨੀਅਰ ਅਕਾਲੀ ਆਗੂ ਗੁਰਜੀਤ ਸਿੰਘ ਨੰਬਰਦਾਰ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਇਕ ਹੰਗਾਮੀ ਮੀਟਿੰਗ ਹਲਕੇ ਦੇ ਸੀਨੀਅਰ ਆਗੂ ਤੇ ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਲਾਭ ਸਿੰਘ ਬੱਗਾ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੱਗਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ, ਸ਼੍ਰੋਮਣੀ ਅਕਾਲੀ ਦਲ ਲਈ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਮਿਹਨਤੀ ਵਰਕਰਾਂ ਨੂੰ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਵੱਡਾ ਸਨਮਾਨ ਦਿੱਤਾ ਜਾਵੇਗਾ, ਕਿਉਂਕਿ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਹੀ ਅਕਾਲੀ ਦਲ ਪਿੰਡ ਪੱਧਰ ’ਤੇ ਮਜਬੂਤ ਕਰਨ ਲਈ ਵਰਕਰਾਂ ਦਾ ਵੱਡਾ ਯੋਗਦਾਨ ਰਿਹਾ ਹੈ । ਮੀਟਿੰਗ ’ਚ ਸੁਖਬੀਰ ਸਿੰਘ ਬਾਦਲ ’ਤੇ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ । ਇਸ ਮੌਕੇ ਕਰਮ ਸਿੰਘ ਸਾਬਕਾ ਸਰਪੰਚ, ਕਸ਼ਮੀਰ ਸਿੰਘ ਫੌਜੀ ਮੈਂਬਰ ਪੰਚਾਇਤ, ਚਤਰ ਸਿੰਘ, ਰਣਜੀਤ ਸਿੰਘ, ਬਾਬਾ ਮਲਕੀਤ ਸਿੰਘ, ਬਾਬਾ ਬਲਜੀਤ ਸਿੰਘ, ਬਾਬਾ ਨਰਿੰਦਰ ਸਿੰਘ, ਜੋਗਾ ਸਿੰਘ, ਹਰਦੇਵ ਸਿੰਘ ਮੈਂਬਰ ਪੰਚਾਇਤ, ਸਤਨਾਮ ਸਿੰਘ ਨੰਬਰਦਾਰ, ਨਿਸ਼ਾਨ ਸਿੰਘ ਠੇਕੇਦਾਰ, ਪਟਵਾਰੀ ਸਿੰਘ ਮੈਂਬਰ ਪੰਚਾਇਤ, ਡਾ. ਗੁਰਜੰਟ ਸਿੰਘ, ਕਸ਼ਮੀਰ ਸਿੰਘ,ਪਲਵਿੰਦਰ ਸਿੰਘ, ਖ਼ਜ਼ਾਨ ਸਿੰਘ, ਮੇਜਰ ਸਿੰਘ, ਮਨਜੀਤ ਸਿੰਘ ਗੋਰਾ, ਰਵਿੰਦਰ ਸਿੰਘ, ਕੁਲਦੀਪ ਸਿੰਘ, ਬਲਕਾਰ ਸਿੰਘ, ਸਰਦੂਲ ਸਿੰਘ, ਸਾਬਕਾ ਮੈਂਬਰ ਪੰਚਾਇਤ ਸਮੇਤ ਵੱਡੀ ਗਿਣਤੀ ਦੇ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਲ ਕੇਡਰ ਪੈਨਸ਼ਨਰ ਯੂਨੀਅਨ ਵਲੋਂ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਧਰਮਕੋਟ ਵਿਖੇ ਸ਼ੇਰ ਸ਼ਾਹ ਵਲੀ ਦੀ ਦਰਗਾਹ ’ਤੇ ਮੇਲਾ ਕਰਵਾਇਆ
Ad Position 24