19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਆਲ ਕੇਡਰ ਪੈਨਸ਼ਨਰ ਯੂਨੀਅਨ ਵਲੋਂ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਅਜਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਦੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਦੇ ਵਿਰੋਧ ਵਿਚ ਆਲ ਕੇਡਰ ਪੈਨਸ਼ਨਰ ਯੂਨੀਅਨ ਮੰਡਲ ਅਜਨਾਲਾ ਵਲੋਂ ਪ੍ਰਧਾਨ ਸੋਮਨਾਥ ਮਰਵਾਹਾ ਦੀ ਅਗਵਾਈ ਹੇਠ ਸੂਬਾ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸੋਮਨਾਥ ਮਰਵਾਹਾ ਨੇ ਕਿਹਾ ਕਿ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਲੋਂ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਪੈਨਸ਼ਨਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Ad Position 21
No active advertisement
ਆਲ ਕੇਡਰ ਪੈਨਸ਼ਨਰ ਯੂਨੀਅਨ ਮੰਡਲ ਅਜਨਾਲਾ ਦੇ ਪ੍ਰਧਾਨ ਸੋਮਨਾਥ ਮਰਵਾਹਾ, ਦਲਜੀਤ ਸਿੰਘ, ਸਤਪਾਲ ਸਿੰਘ ਅਤੇ ਹਰਭਜਨ ਸਿੰਘ ਸਮੇਤ ਹੋਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ 19-08-2026
ਅਜਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਦੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਦੇ ਵਿਰੋਧ ਵਿਚ ਆਲ ਕੇਡਰ ਪੈਨਸ਼ਨਰ ਯੂਨੀਅਨ ਮੰਡਲ ਅਜਨਾਲਾ ਵਲੋਂ ਪ੍ਰਧਾਨ ਸੋਮਨਾਥ ਮਰਵਾਹਾ ਦੀ ਅਗਵਾਈ ਹੇਠ ਸੂਬਾ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸੋਮਨਾਥ ਮਰਵਾਹਾ ਨੇ ਕਿਹਾ ਕਿ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਲੋਂ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਪੈਨਸ਼ਨਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਪੈਨਸ਼ਨਰਾਂ ਨੂੰ ਤੁਰੰਤ 18 ਫ਼ੀਸਦੀ ਡੀ.ਏ. ਜਾਰੀ ਕੀਤਾ ਜਾਵੇ। ਇਸ ਤੋਂ ਇਲਾਵਾ 2.59 ਗੁਣਾਕ ਦੇ ਆਧਾਰ ’ਤੇ ਪੇਅ ਸਕੇਲ ਲਾਗੂ ਕੀਤੇ ਜਾਣ ਅਤੇ 200 ਰੁਪਏ ਦੀ ਜਬਰੀ ਕਟੌਤੀ ਤੁਰੰਤ ਬੰਦ ਕੀਤੀ ਜਾਵੇ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਹੋਵੇਗੀ। ਇਸ ਮੌਕੇ ਦਲਜੀਤ ਸਿੰਘ, ਸਤਪਾਲ ਸਿੰਘ ਅਜਨਾਲਾ, ਅਪਾਰ ਸਿੰਘ, ਹੀਰਾ ਸਿੰਘ, ਤਰਸੇਮ ਸਿੰਘ, ਓਮ ਪ੍ਰਕਾਸ਼ ਸਿੰਘ, ਹਰਬੰਸ ਸਿੰਘ, ਜਸਬੀਰ ਸਿੰਘ, ਸਵਿੰਦਰ ਸਿੰਘ, ਰਣਧੀਰ ਸਿੰਘ, ਗੋਪਾਲ ਸਿੰਘ, ਸੁਰਜੀਤ ਸਿੰਘ, ਨਿਸ਼ਾਨ ਸਿੰਘ, ਵਿਰਸਾ ਸਿੰਘ, ਪਰਮਜੀਤ ਸਿੰਘ, ਗੁਰਵੰਤ ਸਿੰਘ, ਸਰਦੂਲ ਸਿੰਘ, ਮੇਜਰ ਮਸੀਹ, ਬਾਵਾ ਸਿੰਘ, ਸੁਖਦੇਵ ਸਿੰਘ, ਬਲਬੀਰ ਸਿੰਘ ਅਤੇ ਕਸ਼ਮੀਰ ਸਿੰਘ ਸਮੇਤ ਹੋਰ ਪੈਨਸ਼ਨਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਐਸੋਸੀਏਸ਼ਨ ਵਲੋਂ ਅਜਨਾਲਾ ਵਿਖੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪਿੰਡ ਬੱਗਾ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ
Ad Position 24