19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਆਜ਼ਾਦੀ ਦਿਵਸ ਮੌਕੇ ਆਲ ਸੇਂਟਸ ਕਾਨਵੈਂਟ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਅਜਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸਥਿਤ ਆਲ ਸੇਂਟਸ ਕਾਨਵੈਂਟ ਸਕੂਲ, ਅਜਨਾਲਾ ਵਿਖੇ 15 ਅਗਸਤ ਨੂੰ 80ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ, ਜੋਸ਼ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਐਂਥਨੀ ਥੁਰੁਥਿਯਿਲ ਨੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 19-08-2026
ਅਜਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸਥਿਤ ਆਲ ਸੇਂਟਸ ਕਾਨਵੈਂਟ ਸਕੂਲ, ਅਜਨਾਲਾ ਵਿਖੇ 15 ਅਗਸਤ ਨੂੰ 80ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ, ਜੋਸ਼ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਐਂਥਨੀ ਥੁਰੁਥਿਯਿਲ ਨੇ ਸ਼ਿਰਕਤ ਕੀਤੀ। ਸਮਾਗਮ ਵਿਚ ਫਾਦਰ ਸੀਬੀ, ਫਾਦਰ ਜਿਬਿਨ, ਪ੍ਰਿੰਸੀਪਲ ਸਿਸਟਰ ਜੌਲੀ ਐਲੇਕਸ, ਵਾਈਸ ਪ੍ਰਿੰਸੀਪਲ ਸਿਸਟਰ ਵਿਨਾਯਾ ਜੋਸੇ ਅਤੇ ਸਿਸਟਰ ਸੁਨੰਦਾ ਸਮੇਤ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉ ਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਤ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਮਾਗਮ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾਇਆ ਗਿਆ। ਇਸ ਮੌਕੇ ਬੋਰਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਐਂਥਨੀ ਥੁਰੁਥਿਯਿਲ ਅਤੇ ਪ੍ਰਿੰਸੀਪਲ ਸਿਸਟਰ ਜੌਲੀ ਐਲੇਕਸ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਖ਼ਤ ਮਿਹਨਤ, ਲਗਨ ਅਤੇ ਅਨੁਸ਼ਾਸਨ ਹੀ ਸਫਲਤਾ ਦੀ ਕੁੰਜੀ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਪੂਰੀ ਮਿਹਨਤ ਨਾਲ ਅੱਗੇ ਵਧਣ ਅਤੇ ਆਪਣੇ ਸਕੂਲ, ਮਾਪਿਆਂ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਵਲੋਂ ਹਲਕੇ ਦੇ ਸਾਬਕਾ ਸੈਨਿਕਾਂ ਨਾਲ ਅਹਿਮ ਮੀਟਿੰਗ-ਕਾਨਫ਼ਰੰਸ ਲਈ ਕੀਤਾ ਪ੍ਰੇਰਿਤ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹਲਕਾ ਇੰਚਾਰਜ ਖਾਨਪੁਰ ਦੀ ਅਗਵਾਈ ਹੇਠ ਵਿਸ਼ਾਲ ਇਕੱਠ
Ad Position 24