20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਹਲਕਾ ਉੱਤਰੀ ਅਤੇ ਹਲਕਾ ਕੇਂਦਰੀ ਵਰਕਰਾਂ ਨਾਲ ਭਾਜਪਾ ਨੇ ਕੀਤੀ ਬੈਠਕ

ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੀ ਗਈ ਚਰਚਾ ਅੰਮ੍ਰਿਤਸਰ, 19 ਅਗਸਤ (ਹਰਮਿੰਦਰ ਸਿੰਘ)- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਹਲਕਾ ਉੱਤਰੀ ਅਤੇ ਹਲਕਾ ਕੇਂਦਰੀ ਨਾਲ ਸੰਬੰਧਿਤ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਦਫ਼ਤਰ ਵਿਖੇ ਹੋਈ । ਜਿਸ ’ਚ ਹਲਕਾ ਉੱਤਰੀ ਦੇ ਇੰਚਾਰਜ਼ ਸੁਖਮਿੰਦਰ ਸਿੰਘ ਪਿੰਟੂ, ਹਲਕਾ ਕੇਂਦਰੀ ਦੇ ਇੰਚਾਰਜ਼ ਡਾ: ਰਾਮ ਚਾਵਲਾ ਤੋਂ ਇਲਾਵਾ ਹਲਕਿਆਂ ਨਾਲ ਸੰਬੰਧਿਤ ਮੰਡਲ ਪ੍ਰਧਾਨਾਂ, ਜਨਰਲ ਸਕੱਤਰਾਂ, ਬੂਥ ਪ੍ਰਧਾਨਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ ।

Ad Position 21
No active advertisement
ਅਜੀਤ ਡੈਸਕ 20-08-2026
ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੀ ਗਈ ਚਰਚਾ
ਅੰਮ੍ਰਿਤਸਰ, 19 ਅਗਸਤ (ਹਰਮਿੰਦਰ ਸਿੰਘ)- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਹਲਕਾ ਉੱਤਰੀ ਅਤੇ ਹਲਕਾ ਕੇਂਦਰੀ ਨਾਲ ਸੰਬੰਧਿਤ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਦਫ਼ਤਰ ਵਿਖੇ ਹੋਈ । ਜਿਸ ’ਚ ਹਲਕਾ ਉੱਤਰੀ ਦੇ ਇੰਚਾਰਜ਼ ਸੁਖਮਿੰਦਰ ਸਿੰਘ ਪਿੰਟੂ, ਹਲਕਾ ਕੇਂਦਰੀ ਦੇ ਇੰਚਾਰਜ਼ ਡਾ: ਰਾਮ ਚਾਵਲਾ ਤੋਂ ਇਲਾਵਾ ਹਲਕਿਆਂ ਨਾਲ ਸੰਬੰਧਿਤ ਮੰਡਲ ਪ੍ਰਧਾਨਾਂ, ਜਨਰਲ ਸਕੱਤਰਾਂ, ਬੂਥ ਪ੍ਰਧਾਨਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਦੀ ਅੰਮ੍ਰਿਤਸਰ ਫੇਰੀ ‘ਤੇ ਚਰਚਾ ਹੋਈ । ਇਸ ਮੌਕੇ ਸੰਬੋਧਨ ਕਰਦੇ ਹੋਏ ਸਲਿਲ ਕਪੂਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਮੌਜੂਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਉਹ ਪੰਜਾਬ ਵਿਚ ਬਦਲਾਅ ਵਜੋਂ ਭਾਰਤੀ ਜਨਤਾ ਪਾਰਟੀ ਨੂੰ ਦੇਖਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਨੀਸ਼ ਸ਼ਰਮਾ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੀਖ ਮੰਗਣ ਦੇ ਦੋਸ਼ਾਂ ’ਚ ਵੱਖ-ਵੱਖ ਦੇਸ਼ਾਂ ਨੇ 950 ਪਾਕਿਸਤਾਨੀਆਂ ਨੂੰ ਦਿੱਤਾ ਦੇਸ਼ ਨਿ... ਅਗਲੀ ਖ਼ਬਰ 27 ਅਗਸਤ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਕੀਤਾ ਜਾਵੇਗਾ ‘ਮਹਾਂ ਪੰਜਾਬ ਬੰਦ’
Ad Position 24