20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨ ਆਗੂ ਮੁਹਾਰ ਅਤੇ ਮੁਕਾਮ ਨੂੰ ਇਕ ਸਾਲ ਲਈ ਪਾਰਟੀ ਤੋਂ ਕੀਤਾ ਮੁਅੱਤਲ

ਹਰਸਾ ਛੀਨਾ, 19 ਅਗਸਤ (ਕੜਿਆਲ)- ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁਕੜਾਂਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ ਦੀ ਅਗਵਾਈ ਹੇਠ ਕਿਸਾਨ-ਮਜ਼ਦੂਰਾਂ ਦੀ ਵਿਸ਼ਾਲ ਇਕੱਤਰਤਾ ਹੋਈ, ਜਿਸ ਵਿਚ ਯੂਨੀਅਨ ਦੇ ਸੂਬਾ ਆਗੂ ਧਨਵੰਤ ਸਿੰਘ ਖਤਰਾਏ ਕਲਾਂ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ । ਇਸ ਸੰਬੰਧੀ ਪ੍ਰੈੱਸ ਨੂੰ ਜਾਰੀ ਬਿਆਨ ਵਿਚ ਪ੍ਰੈਸ ਸਕੱਤਰ ਕਾਬਲ ਸਿੰਘ ਛੀਨਾ ਜ਼ਿਲ੍ਹਾ ਸਕੱਤਰ ਮਾ.

Ad Position 21
No active advertisement
ਅਜੀਤ ਡੈਸਕ 20-08-2026
ਹਰਸਾ ਛੀਨਾ, 19 ਅਗਸਤ (ਕੜਿਆਲ)- ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁਕੜਾਂਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ ਦੀ ਅਗਵਾਈ ਹੇਠ ਕਿਸਾਨ-ਮਜ਼ਦੂਰਾਂ ਦੀ ਵਿਸ਼ਾਲ ਇਕੱਤਰਤਾ ਹੋਈ, ਜਿਸ ਵਿਚ ਯੂਨੀਅਨ ਦੇ ਸੂਬਾ ਆਗੂ ਧਨਵੰਤ ਸਿੰਘ ਖਤਰਾਏ ਕਲਾਂ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ । ਇਸ ਸੰਬੰਧੀ ਪ੍ਰੈੱਸ ਨੂੰ ਜਾਰੀ ਬਿਆਨ ਵਿਚ ਪ੍ਰੈਸ ਸਕੱਤਰ ਕਾਬਲ ਸਿੰਘ ਛੀਨਾ ਜ਼ਿਲ੍ਹਾ ਸਕੱਤਰ ਮਾ. ਅਮਰੀਕ ਸਿੰਘ ਸੰਗਤਪੁਰਾ ਨੇ ਦੱਸਿਆ ਕਿ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਸਹਿਮਤੀ ਨਾਲ ਪਿਛਲੇ ਸਮੇਂ ਤੋਂ ਪਾਰਟੀ ਸੰਵਿਧਾਨ ਤੋਂ ਬਾਹਰ ਜਾ ਕੇ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਮੀਤ ਪ੍ਰਧਾਨ ਰਣਜੀਤ ਸਿੰਘ ਮੁਹਾਰ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਬਲਵਿੰਦਰ ਸਿੰਘ ਮੁਕਾਮ ਨੂੰ ਇਕ ਸਾਲ ਲਈ ਪਾਰਟੀ ਤੋਂ ਮੁਅੱਤਲ ਕੀਤਾ ਗਿਆ ਹੈ। ਜਥੇਬੰਦੀ ਵਲੋਂ ਸਪੱਸ਼ਟ ਕੀਤਾ ਗਿਆ ਕਿ ਜਥੇਬੰਦੀ ਵਲੋਂ ਦਿੱਤੀ ਗਈ ਚੇਤਾਵਨੀ ਅਤੇ ਮੁਅੱਤਲੀ ਕਾਰਵਾਈ ਤੋਂ ਬਾਅਦ ਵੀ ਜੇਕਰ ਇਹ ਵਿਅਕਤੀ ਕਿਰਤੀ ਕਿਸਾਨ ਯੂਨੀਅਨ ਵਿਰੋਧੀ ਕਾਰਵਾਈਆਂ ਕਰਨ ਤੋਂ ਬਾਜ ਨਾ ਆਏ ਤਾਂ ਜਥੇਬੰਦੀ ਉਨ੍ਹਾਂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਪੱਕੇ ਤੌਰ ’ਤੇ ਬਰਖਾਸਤ ਕਰ ਸਕਦੀ ਹੈ। ਇਸ ਸਮੇਂ ਕਿਸਾਨ ਯੂਨੀਅਨ ਆਗੂ ਕਾਬਲ ਸਿੰਘ ਛੀਨਾ, ਵਿਜੈ ਸ਼ਾਹ ਧਾਰੀਵਾਲ, ਜਸਪਾਲ ਸਿੰਘ ਨਾਗ, ਸੁਖਵੰਤ ਸਿੰਘ ਸੋਹੀਆਂ, ਬੀਰ ਸਿੰਘ ਲੱਲਾ, ਗੁਰਮੀਤ ਸਿੰਘ ਭਲਾ ਪਿੰਡ, ਅਵਤਾਰ ਸਿੰਘ ਛੀਨਾ, ਮੰਗਲ ਸਿੰਘ ਕਾਕੜ ਤਰੀਨ, ਗੁਰਮੁਖ ਸਿੰਘ ਕਾਕੜ, ਪਰਮਿੰਦਰ ਸਿੰਘ ਜਗਦੇਵ ਕਲਾਂ, ਅੰਗਰੇਜ਼ ਸਿੰਘ ਲੱਖੂਵਾਲ, ਕਰਮ ਸਿੰਘ ਸਾਰੰਗਦੇਵ, ਸਾ. ਸਰਪੰਚ ਸਾਧਾ ਸਿੰਘ ਛੀਨਾ, ਸੁਖਜੀਤ ਸਿੰਘ ਲੱਲਾ ਅਫਗਾਨਾ, ਪ੍ਰਭਜੀਤ ਸਿੰਘ ਤਿੰਮੋਵਾਲ, ਕੁਲਵੰਤ ਸਿੰਘ ਤੋਲਾਨੰਗਲ, ਮਨਜੀਤ ਸਿੰਘ ਮਾਛੀਨੰਗਲ, ਸੁੱਚਾ ਸਿੰਘ ਤੇੜਾ, ਲਾਡੀ ਨੂਰੋਵਾਲ, ਡਾ. ਇੰਦਰਜੀਤ ਸਿੰਘ ਮਹਿਲਾਂਵਾਲਾ, ਸੁਖਰਾਜ ਸਿੰਘ ਭੋਏਵਾਲੀ, ਬਿਕਰਮਜੀਤ ਸਿੰਘ ਉਗਰ ਔਲਖ, ਬੱਗਾ ਸਿੰਘ ਫੌਜੀ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਨਿਗਮ ਵਿਖੇ 250 ਤੋਂ ਵੱਧ ਅਧਿਕਾਰੀਆਂ ਵਲੋਂ ਮੁੱਖ ਇੰਜੀਨੀਅਰ/ਦੱਖਣੀ ਜ਼ੋਨ ਦਫ਼ਤਰ ਪਟਿਆਲਾ ਵਿਖੇ ਰੋਸ ਧਰਨਾ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਜਥੇਦਾਰ ਬਾਬਾ ਜੋਗਾ ਸਿੰਘ ਨੂੰ ਮੇਲੇ ਮੌਕੇ ਧਾਰਮਿਕ ਦੀਵਾਨਾਂ ’ਚ ਸ਼ਮੂਲੀਅਤ ਲਈ ਦਿੱਤਾ ਸੱਦਾ
Ad Position 24