21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਰਕਾਰੀ ਕਾਲਜ ਅਜਨਾਲਾ ’ਚ ਸਮਾਗਮ ਕਰਵਾਇਆ

ਅਜਨਾਲਾ, 20 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ ਮੁਕਤ ਭਾਰਤ ਅਭਿਆਨ ਦੀ 6ਵੀਂ ਵਰ੍ਹੇਗੰਢ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕਾਲਜ ਅਜਨਾਲਾ ਵਿਖੇ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਗਿੱਲ ਦੀ ਅਗਵਾਈ ‘ਚ ਨਸ਼ਾ ਵਿਰੋਧੀ ਜਾਗਰੂਕਤਾ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ।

Ad Position 21
No active advertisement
ਅਜੀਤ ਡੈਸਕ 21-08-2026
ਅਜਨਾਲਾ, 20 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ ਮੁਕਤ ਭਾਰਤ ਅਭਿਆਨ ਦੀ 6ਵੀਂ ਵਰ੍ਹੇਗੰਢ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕਾਲਜ ਅਜਨਾਲਾ ਵਿਖੇ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਗਿੱਲ ਦੀ ਅਗਵਾਈ ‘ਚ ਨਸ਼ਾ ਵਿਰੋਧੀ ਜਾਗਰੂਕਤਾ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ। ਇਸ ਮੌਕੇ ਕਾਲਜ ਦੇ ਡੈਪੋ ਕਲੱਬ ਵਲੋਂ ਕਾਲਜ ਵਿਚ ਵਿਦਿਆਰਥੀਆਂ ਨੂੰ ਸੀਨੀਅਰ ਬੱਡੀਜ਼ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਹਸਤਾਖ਼ਤੀ ਸਹੁੰ ਚੁਕਾਈ ਗਈ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜਸਵਿੰਦਰ ਸਿੰਘ ਤੇੜਾ ਨੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਯੋਗਦਾਨ ਪਾਉਣ ਅਤੇ ਕਿਸੇ ਵਿਅਕਤੀ ਨੂੰ ਨਸ਼ਾ ਕਰਨ ਲਈ ਉਕਸਾਉਣ ਤੋਂ ਬਚਣ ਦੀ ਹਦਾਇਤ ਕੀਤੀ। ਗੱਲਬਾਤ ਕਰਦਿਆਂ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਨਸ਼ਾ ਅੱਜ ਸਮਾਜ ਲਈ ਇਕ ਗੰਭੀਰ ਚੁਨੌਤੀ ਬਣਿਆ ਹੋਇਆ ਹੈ ਅਤੇ ਇਸ ਦੇ ਖ਼ਾਤਮੇ ਲਈ ਨੌਜਵਾਨ ਪੀੜ੍ਹੀ ਨੂੰ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਖ਼ੁਦ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ। ਸ. ਗਿੱਲ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿਚ ਆਪਣਾ ਬਣਦਾ ਯੋਗਦਾਨ ਪਾਉਣ। ਇਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਵਲੋਂ ਨਸ਼ੇ ਵਿਰੁੱਧ ਰੈਲੀ ਵੀ ਕੱਢੀ ਗਈ। ਕਾਲਜ ਦੇ ਸਾਰੇ ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਸਹਿਯੋਗ ਦਿੱਤਾ ਗਿਆ। ਇਸ ਮੌਕੇ ਪ੍ਰੋਗਰਾਮ ਇੰਚਾਰਜ ਡਾ. ਸਤਨਾਮ ਕੌਰ ਤੋਂ ਇਲਾਵਾ ਸ੍ਰੀਮਤੀ ਆਰਤੀ ਸ਼ਰਮਾ, ਸ੍ਰੀ ਜਸਵਿੰਦਰ ਸਿੰਘ ਤੇੜਾ, ਡਾ. ਪ੍ਰੀਆ ਲਛਮੀ , ਸ੍ਰੀਮਤੀ ਰਮਿੰਦਰ ਕੌਰ, ਸ੍ਰੀਮਤੀ ਸੁਮਨਦੀਪ ਕੌਰ, ਸ਼ਰਨਪ੍ਰੀਤ ਕੌਰ, ਸਤਬੀਰ ਕੌਰ, ਜਗਰੂਪ ਕੌਰ, ਸਰਬਜੀਤ ਸਿੰਘ ਤੇ ਜਰਨੈਲ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਅੱਖਾਂ ਦਾ ਮੁਫਤ ਕੈਂਪ 22 ਨੂੰ -ਸੂਬੇਦਾਰ ਹਰਜੀਤ ਸਿੰਘ ਅਗਲੀ ਖ਼ਬਰ ਚਮਿਆਰੀ ਵਿਖੇ ਰਿੱਕੀ ਸ਼ਾਹ ਦਰਜਨਾਂ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
Ad Position 24