21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੁਲਿਸ ਨੂੰ ਪੰਚਾਇਤਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਹਿਯੋਗ ਦੇਣ- ਏ. ਐੱਸ. ਆਈ. ਹਰਜਿੰਦਰ ਸਿੰਘ ਬੱਲ

ਜੇਠੂਵਾਲ, 20 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਸਰਕਾਰ ਤੇ ਪੁਲਿਸ ਵਲੋਂ ਸੂਬੇ ‘ਚ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਵਾਸਤੇ ਮੁਹਿੰਮ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੁਲਿਸ ਵਲੋਂ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸ਼ਿਕੰਜਾ ਕੱਸਿਆ ਗਿਆ ਹੈ, ਜਿਸ ਤਹਿਤ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਕਵਲਪ੍ਰੀਤ ਸਿੰਘ ਚਾਹਲ ਵਲੋਂ ਦਿੱਤੀਆਂ ਹਦਾਇਤਾਂ ‘ਤੇ ਨਸ਼ਿਆਂ ਨੂੰ ਖ਼ਤਮ ਕਰਨ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਵਲੋਂ ਪਿੰਡ ਪੱਧਰ ’ਤੇ ਪੰਚਾਇਤ ਤੇ ਮੋਹਤਬਰਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਪੰਚਾਇਤਾਂ ਤੇ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੁਲਿਸ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਹੀ ਨਸ਼ਿਆਂ ਨੂੰ ਪਿੰਡਾਂ ਵਿਚੋਂ ਜੜ੍ਹੋਂ ਖ਼ਤਮ ਕੀਤਾ ਜਾ ਸਕਦਾ ਹੈ। ਉਕਤ ਪ੍ਰਗਟਾਵਾ ਪੁਲਿਸ ਚੌਂਕੀ ਸੋਹੀਆਂ ਖੁਰਦ ਦੇ ਇੰਚਾਰਜ ਏਐੱਸਆਈ ਹਰਜਿੰਦਰ ਸਿੰਘ ਬੱਲ ਵਲੋਂ ਸਰਪੰਚਾਂ ਪੰਚਾਂ ਤੇ ਮੋਹਤਬਰਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ ।

Ad Position 21
No active advertisement
ਅਜੀਤ ਡੈਸਕ 21-08-2026
ਜੇਠੂਵਾਲ, 20 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਸਰਕਾਰ ਤੇ ਪੁਲਿਸ ਵਲੋਂ ਸੂਬੇ ‘ਚ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਵਾਸਤੇ ਮੁਹਿੰਮ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੁਲਿਸ ਵਲੋਂ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸ਼ਿਕੰਜਾ ਕੱਸਿਆ ਗਿਆ ਹੈ, ਜਿਸ ਤਹਿਤ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਕਵਲਪ੍ਰੀਤ ਸਿੰਘ ਚਾਹਲ ਵਲੋਂ ਦਿੱਤੀਆਂ ਹਦਾਇਤਾਂ ‘ਤੇ ਨਸ਼ਿਆਂ ਨੂੰ ਖ਼ਤਮ ਕਰਨ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਵਲੋਂ ਪਿੰਡ ਪੱਧਰ ’ਤੇ ਪੰਚਾਇਤ ਤੇ ਮੋਹਤਬਰਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਪੰਚਾਇਤਾਂ ਤੇ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੁਲਿਸ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਹੀ ਨਸ਼ਿਆਂ ਨੂੰ ਪਿੰਡਾਂ ਵਿਚੋਂ ਜੜ੍ਹੋਂ ਖ਼ਤਮ ਕੀਤਾ ਜਾ ਸਕਦਾ ਹੈ। ਉਕਤ ਪ੍ਰਗਟਾਵਾ ਪੁਲਿਸ ਚੌਂਕੀ ਸੋਹੀਆਂ ਖੁਰਦ ਦੇ ਇੰਚਾਰਜ ਏਐੱਸਆਈ ਹਰਜਿੰਦਰ ਸਿੰਘ ਬੱਲ ਵਲੋਂ ਸਰਪੰਚਾਂ ਪੰਚਾਂ ਤੇ ਮੋਹਤਬਰਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ । ਮੀਟਿੰਗ ਵਿਚ ਚੇਅਰਮੈਨ ਪ੍ਰਦੀਪ ਸਿੰਘ ਲਾਡਾ, ਸਰਪੰਚ ਮਾਸਟਰ ਗੁਰਮੀਤ ਸਿੰਘ, ਸਰਪੰਚ ਤਰਸੇਮ ਸਿੰਘ ਸਹੋਤਾ ਜੇਠੂਵਾਲ, ਬਲਜਿੰਦਰ ਸਿੰਘ ਜਗਤਪੁਰ ਬਜਾਜ, ਸਰਪੰਚ ਕਿਰਪਾਲ ਸਿੰਘ ਮੱਲੂਵਾਲ, ਪੰਚ ਭੁਪਿੰਦਰ ਸਿੰਘ, ਪੰਚ ਸੁਰਜੀਤ ਸਿੰਘ ਜੇਠੂਵਾਲ ਸਮੇਤ ਹੋਰ ਪੰਚ ਤੇ ਮੋਹਤਬਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੁੱਖ ਅਧਿਆਪਕਾ ਲਖਬੀਰ ਕੌਰ ਪੰਜ ਤੱਤਾਂ ’ਚ ਵਲੀਨ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਅੱਖਾਂ ਦਾ ਮੁਫਤ ਕੈਂਪ 22 ਨੂੰ -ਸੂਬੇਦਾਰ ਹਰਜੀਤ ਸਿੰਘ
Ad Position 24