22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਰਾਯਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨੇ ਜਿੱਤਿਆ ਸੋਨ ਤਗਮਾ

ਅੰਮ੍ਰਿਤਸਰ, 21 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਹਰਨਿਮਰਤ ਸਿੰਘ ਨੇ ਚੇਅਰਮੈਨ ਡਾ. ਏ.

Ad Position 21
No active advertisement
ਅਜੀਤ ਡੈਸਕ 22-08-2026
ਅੰਮ੍ਰਿਤਸਰ, 21 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਹਰਨਿਮਰਤ ਸਿੰਘ ਨੇ ਚੇਅਰਮੈਨ ਡਾ. ਏ. ਐੱਫ. ਪਿੰਟੋ ਅਤੇ ਮੈਨੇਜਿੰਗ ਡਾਇਰੈਕਟਰ ਡਾ. ਗ੍ਰੇਸ ਪਿੰਟੋ ਦੀ ਅਗਵਾਈ ਹੇਠ ਇੰਡੀਅਨ ਟੈਲੇਂਟ ਓਲੰਪੀਆਡ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਕੰਚਨ ਮਲਹੋਤਰਾ ਨੇ ਦੱਸਿਆ ਕਿ ਹਰਨਿਮਰਤ ਕੌਰ ਨੇ ਓਲੰਪੀਅਡ ’ਚ ਪ੍ਰਭਾਵਸ਼ਾਲੀ ਪ੍ਰਦਰਸਨ ਕਰਦਿਆ 8ਵਾਂ ਰੈਂਕ ਹਾਸਿਲ ਕੀਤਾ ਅਤੇ ਉਸਨੂੰ ‘ਸਟੇਟ ਟੌਪਰ’ ਵਜੋਂ ਪਛਾਣਿਆ ਗਿਆ ਹੈ। ਇਸ ਦੌਰਾਨ ਉਸਨੂੰ ਸੋਨੇ ਦੇ ਤਗਮੇ, ਇਕ ਵੱਡਾ ‘ਸਟੇਟ ਟੌਪਰ’ ਸਰਟੀਫਿਕੇਟ ਅਤੇ ਇਕ ਵਾਧੂ ‘ਸਰਟੀਫਿਕੇਟ ਆਫ ਅਚੀਵਮੈਂਟ’ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰ: ਕੰਚਨ ਮਲਹੋਤਰਾ ਨੇ ਹਰਨਿਮਰਤ ਸਿੰਘ ਨੂੰ ਇਸ ਵਕਾਰੀ ਪ੍ਰਾਪਤੀ ‘ਤੇ ਵਧਾਈ ਦਿੱਤੀ ਅਤੇ ਉਸਦੀ ਸਫਲਤਾ ’ਤੇ ਮਾਣ ਪ੍ਰਗਟ ਕੀਤਾ। ਉਨ੍ਹਾਂ ਨੇ ਹਰਨਿਮਰਤ ਨੂੰ ਇਸੇ ਉਤਸ਼ਾਹ ਅਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਅਤੇ ਅਕਾਦਮਿਕ ਮੁਕਾਬਲਿਆਂ ਵਿਚ ਹਿੱਸਾ ਲੈਂਦੇ ਰਹਿਣ ਲਈ ਪ੍ਰੋਤਸਾਹਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਏ. ਸਮੈਸਟਰ-ਚੌਥਾ ’ਚ ਸ਼ਹਿਜ਼ਾਦਾ ਨੰਦ ਕਾਲਜ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਭਲਕੇ ਸਤੌਜ ਰੈਲੀ ’ਚ ਵੱਡੀ ਸ਼ਮੂਲੀਅਤ ਦਾ ਐਲਾਨ
Ad Position 24