22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਾਇਲਰੀ ਸਾਇੰਸਜ਼ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰੇਗੀ ਮਾਨ ਸਰਕਾਰ : ਗੁਰਪ੍ਰਤਾਪ ਸਿੰਘ ਮੀਆਂਵਿੰਡ

ਅੰਮ੍ਰਿਤਸਰ, 21 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰਤਾਪ ਸਿੰਘ ਮੀਆਂਵਿੰਡ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਾਇਲਰੀ ਸਾਇੰਸਜ਼ ਨੂੰ ਹੋਰ ਮਜ਼ਬੂਤ ਕਰਦਿਆਂ ਇੱਥੇ ਆਧੁਨਿਕ ਸਿਹਤ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਿਵਰ ਨਾਲ ਸੰਬੰਧਿਤ ਬਿਮਾਰੀਆਂ ਦੇ ਇਲਾਜ ਲਈ ਇਕ ਹੀ ਛੱਤ ਹੇਠ ਆਧੁਨਿਕ ਅਤੇ ਵਿਸ਼ੇਸ਼ ਸਹੂਲਤਾਂ ਉਪਲਬੱਧ ਕਰਵਾਉਣਾ ਸਰਕਾਰ ਦੀ ਸਿਹਤ ਨੀਤੀ ਦਾ ਅਹਿਮ ਹਿੱਸਾ ਹੈ।

Ad Position 21
No active advertisement
ਗੁਰਪ੍ਰਤਾਪ ਸਿੰਘ ਮੀਆਂਵਿੰਡ 22-08-2026
ਅੰਮ੍ਰਿਤਸਰ, 21 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰਤਾਪ ਸਿੰਘ ਮੀਆਂਵਿੰਡ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਾਇਲਰੀ ਸਾਇੰਸਜ਼ ਨੂੰ ਹੋਰ ਮਜ਼ਬੂਤ ਕਰਦਿਆਂ ਇੱਥੇ ਆਧੁਨਿਕ ਸਿਹਤ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਿਵਰ ਨਾਲ ਸੰਬੰਧਿਤ ਬਿਮਾਰੀਆਂ ਦੇ ਇਲਾਜ ਲਈ ਇਕ ਹੀ ਛੱਤ ਹੇਠ ਆਧੁਨਿਕ ਅਤੇ ਵਿਸ਼ੇਸ਼ ਸਹੂਲਤਾਂ ਉਪਲਬੱਧ ਕਰਵਾਉਣਾ ਸਰਕਾਰ ਦੀ ਸਿਹਤ ਨੀਤੀ ਦਾ ਅਹਿਮ ਹਿੱਸਾ ਹੈ। ਮੀਆਂਵਿੰਡ ਨੇ ਦੱਸਿਆ ਕਿ ਸੰਸਥਾ ਵਿਚ 170 ਬੈੱਡਾਂ ਦਾ ਹਸਪਤਾਲ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਰੀਜ਼ਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਲਈ ਸੁਪਰ ਸਪੈਸ਼ਲਿਟੀ ਸੇਵਾਵਾਂ ਦਾ ਵਿਸਥਾਰ ਅਤੇ ਡਾਕਟਰਾਂ ਲਈ ਲੋੜੀਂਦਾ ਆਧੁਨਿਕ ਸਹਾਇਕ ਢਾਂਚਾ ਵੀ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲਿਵਰ ਦੀਆਂ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਇਲਾਜ ਲਈ ਦੂਰ-ਦੁਰਾਡੇ ਜਾਣ ਦੀ ਬਜਾਏ ਪੰਜਾਬ ਵਿਚ ਹੀ ਉੱਚ ਪੱਧਰੀ ਇਲਾਜ ਦੀ ਸਹੂਲਤ ਮਿਲ ਸਕੇਗੀ। ਮੀਆਂਵਿੰਡ ਨੇ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਸਿਰਫ਼ ਨਵੀਆਂ ਇਮਾਰਤਾਂ ਬਣਾਉਣਾ ਨਹੀਂ, ਸਗੋਂ ਇਨ੍ਹਾਂ ਵਿਚ ਮਾਹਿਰ ਡਾਕਟਰ, ਆਧੁਨਿਕ ਮਸ਼ੀਨਰੀ ਅਤੇ ਵਿਸ਼ਵ ਪੱਧਰੀ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਪੰਜਾਬ ਦੇ ਹਰ ਵਰਗ ਨੂੰ ਬਿਹਤਰ ਸਿਹਤ ਸੇਵਾਵਾਂ ਮਿਲ ਸਕਣ।
Ad Position 22
No active advertisement
ਪਿਛਲੀ ਖ਼ਬਰ ਰਿਸ਼ਤੇਦਾਰ ਦੇ ਘਰ ਹੋਏ ਗ੍ਰਨੇਡ ਹਮਲੇ ਨੂੰ ਲੈ ਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਰਕਾਰ ’ਤੇ ਚੁੱਕੇ ਸਵਾਲ ਅਗਲੀ ਖ਼ਬਰ ਕਾਰੋਬਾਰ ਸਿਰਫ਼ ਮੁਨਾਫ਼ੇ ਲਈ ਨਹੀਂ, ਸਮਾਜ ਅਤੇ ਵਾਤਾਵਰਨ ਦੀ ਜ਼ਿੰਮੇਵਾਰੀ ਵੀ ਜ਼ਰੂਰੀ : ਰਾਜਬੀਰ ਸਿੰਘ -ਗੁਰੂ ਨਾਨਕ ਦੇਵ ਯੂ...
Ad Position 24