22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਜੀ. ਆਰ. ਪੀ. ਨੇ ਚਲਾਈ ਤਲਾਸ਼ੀ ਮੁਹਿੰਮ

ਅੰਮ੍ਰਿਤਸਰ, 21 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਸਪੈਸ਼ਲ ਡੀ. ਜੀ.

Ad Position 21
No active advertisement
ਅਜੀਤ ਡੈਸਕ 22-08-2026
ਅੰਮ੍ਰਿਤਸਰ, 21 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਸਪੈਸ਼ਲ ਡੀ. ਜੀ. ਪੀ. ਰੇਲਵੇ ਪੰਜਾਬ ਸ੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ ਦੇ ਨਿਰਦੇਸ਼ਾਂ ’ਤੇ ਜੀ. ਆਰ. ਪੀ. ਅੰਮ੍ਰਿਤਸਰ ਵਲੋਂ ਅੱਜ ਰੇਲਵੇ ਸਟੇਸ਼ਨ ’ਤੇ ਡੀ. ਐੱਸ. ਪੀ. ਅਮਰਵਿੰਦਰ ਸਿੰਘ ਦੀ ਯੋਗ ਅਗਵਾਈ ਅਤੇ ਥਾਣਾ ਮੁਖੀ ਐੱਸ. ਐੱਚ. ਓ. ਸ਼ਾਮ ਸੁੰਦਰ ਸ਼ਰਮਾ ਦੀ ਨਿਗਰਾਣੀ ਹੇਠ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਉਨ੍ਹਾਂ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਮਜਬੂਤ ਕਰਨ ਲਈ ਰੇਲਵੇ ਸਟੇਸ਼ਨ ਤੇ ਲੱਗੇ ਹੋਏ ਸੀ. ਸੀ. ਟੀ. ਵੀ. ਕੈਮਰਿਆਂ, ਰੇਲਗੱਡੀਆਂ, ਸੁਰੱਖਿਆ ਗੇਟਾਂ, ਪਾਰਕਿੰਗ, ਉਡੀਕ ਘਰ ਅਤੇ ਯਾਤਰੀਆਂ ਦਾ ਸਾਮਾਨ ਚੈੱਕ ਕਰਨ ਲਈ ਲੱਗੀ ਹੋਈ ਐਕਸਰੇ ਮਸ਼ੀਨ ਦਾ ਵੀ ਜਾਇਜਾ ਲਿਆ ਅਤੇ ਕਰਮਚਾਰੀਆਂ ਨਾਲ ਸੁਰੱਖਿਆ ਸੰਬੰਧੀ ਪ੍ਰਭਾਵਸ਼ੀਲਤਾ ਨਾਲ ਡਿਊਟੀ ਕਰਨ ਸੰਬੰਧੀ ਗੱਲਬਾਤ ਕੀਤੀ। ਥਾਣਾ ਮੁਖੀ ਐੱਸ. ਐੱਚ. ਓ. ਸ਼ਾਮ ਸੁੰਦਰ ਸ਼ਰਮਾ ਨੇ ਦੱਸਿਆ ਕਿ ਯਾਤਰੀਆਂ ਦੇ ਜਾਨ ਮਾਲ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਯਾਤਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਸ ਪਾਸ ਕਿਸੇ ਸ਼ੱਕੀ ਵਸਤੂ ਦਿਖਾਈ ਦੇਣ ਜਾਂ ਕਿਸੇ ਮੁਸ਼ਕਿਲ ਦੀ ਸਥਿਤੀ ’ਚ ਪੁਲਿਸ ਨਾਲ ਤੁਰੰਤ ਸੰਪਰਕ ਕਰਨ ਤਾਂ ਜੋ ਸਮੇਂ ਸਿਰ ਪ੍ਰਭਾਵਸ਼ਾਲੀ ਕਦਮ ਚੁੱਕ ਕੇ ਸਥਿਤੀ ਤੇ ਤੁਰੰਤ ਕਾਬੂ ਪਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਇੰਟਰਨੈਸ਼ਨਲ ਫਤਿਹ ਅਕੈਡਮੀ ਦੀਆਂ ਖਿਡਾਰਨਾਂ ਨੇ ਜਿੱਤੇ ਸੋਨੇ, ਚਾਂਦੀ ਦੇ ਅਨੇਕਾਂ ਤਗਮੇ ਅਗਲੀ ਖ਼ਬਰ - ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ- * ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ, ਮੋਹਨ ਨਗਰ ਸੁਲਤਾਨਵਿੰਡ ਰੋਡ ਵਿਖੇ ਸਜਾਇਆ...
Ad Position 24