22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਇੰਟਰਨੈਸ਼ਨਲ ਫਤਿਹ ਅਕੈਡਮੀ ਦੀਆਂ ਖਿਡਾਰਨਾਂ ਨੇ ਜਿੱਤੇ ਸੋਨੇ, ਚਾਂਦੀ ਦੇ ਅਨੇਕਾਂ ਤਗਮੇ

ਜੰਡਿਆਲਾ ਗੁਰੂ, 21 ਅਗਸਤ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਆਯੋਜਿਤ ਅਥਲੈਟਿਕਸ ਟੂਰਨਾਮੈਂਟ ਵਿਚ ਇੰਟਰਨੈਸ਼ਨਲ ਫਤਿਹ ਅਕੈਡਮੀ ਜੰਡਿਆਲਾ ਗੁਰੂ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ’ਚ ਸੋਨੇ, ਚਾਂਦੀ ਤੇ ਕਾਂਸੀ ਦੇ ਕਈ ਤਗਮੇ ਜਿੱਤ ਕੇ ਸੰਸਥਾ ਦਾ ਮਾਣ ਵਧਾਇਆ। ਅੰਡਰ-14 ਵਰਗ ਵਿਚ ਮੰਨਤ ਨੇ ਹਾਈ ਜੰਪ ਵਿਚ ਸੋਨੇ ਦਾ ਤਗਮਾ, 4×400 ਮੀਟਰ ਰਿਲੇਅ ਵਿਚ ਚਾਂਦੀ ਦਾ ਤਗਮਾ ਤੇ 400 ਮੀਟਰ ਦੌੜ ਵਿਚ ਕਾਂਸੀ ਦਾ ਤਗਮਾ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 22-08-2026
ਜੰਡਿਆਲਾ ਗੁਰੂ, 21 ਅਗਸਤ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਆਯੋਜਿਤ ਅਥਲੈਟਿਕਸ ਟੂਰਨਾਮੈਂਟ ਵਿਚ ਇੰਟਰਨੈਸ਼ਨਲ ਫਤਿਹ ਅਕੈਡਮੀ ਜੰਡਿਆਲਾ ਗੁਰੂ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ’ਚ ਸੋਨੇ, ਚਾਂਦੀ ਤੇ ਕਾਂਸੀ ਦੇ ਕਈ ਤਗਮੇ ਜਿੱਤ ਕੇ ਸੰਸਥਾ ਦਾ ਮਾਣ ਵਧਾਇਆ। ਅੰਡਰ-14 ਵਰਗ ਵਿਚ ਮੰਨਤ ਨੇ ਹਾਈ ਜੰਪ ਵਿਚ ਸੋਨੇ ਦਾ ਤਗਮਾ, 4×400 ਮੀਟਰ ਰਿਲੇਅ ਵਿਚ ਚਾਂਦੀ ਦਾ ਤਗਮਾ ਤੇ 400 ਮੀਟਰ ਦੌੜ ਵਿਚ ਕਾਂਸੀ ਦਾ ਤਗਮਾ ਹਾਸਿਲ ਕੀਤਾ। ਇਸੇ ਵਰਗ ਵਿਚ ਹਰਸਿਮਰਨ ਨੇ ਹਾਈ ਜੰਪ ਵਿਚ ਚਾਂਦੀ ਦਾ ਤਗਮਾ ਤੇ 4×400 ਮੀਟਰ ਰਿਲੇਅ ਵਿਚ ਕਾਂਸੀ ਦਾ ਤਗਮਾ ਜਿੱਤਿਆ। ਅੰਡਰ-17 ਵਰਗ ਵਿਚ ਅਮਾਨਤ ਕੌਰ ਨੇ 300 ਮੀਟਰ ਦੌੜ ਤੇ 4×400 ਮੀਟਰ ਰਿਲੇਅ ਵਿਚ ਕਾਂਸੀ ਦੇ ਤਗਮੇ ਜਿੱਤ ਕੇ ਆਪਣੀ ਖੇਡ-ਕੁਸ਼ਲਤਾ ਦਾ ਪ੍ਰਮਾਣ ਦਿੱਤਾ। ਅੰਡਰ-19 ਵਰਗ ਵਿਚ ਮਾਨਸੀ ਕੌਰ ਨੇ ਹਾਈ ਜੰਪ ਵਿਚ ਸੋਨੇ ਦਾ ਤਗਮਾ, 4×400 ਮੀਟਰ ਰਿਲੇਅ ਵਿਚ ਚਾਂਦੀ ਦਾ ਤਗਮਾ ਤੇ 400 ਮੀਟਰ ਵਿਚ ਕਾਂਸੀ ਦਾ ਤਗਮਾ ਹਾਸਿਲ ਕੀਤਾ । ਗੁਰਲੀਨ ਕੌਰ ਨੇ ਜੈਵਲਿਨ ਥ੍ਰੋ, 4×400 ਮੀਟਰ ਰਿਲੇਅ ਤੇ 3 ਕਿਲੋਮੀਟਰ ਵਾਕ-ਤਿੰਨਾਂ ਮੁਕਾਬਲਿਆਂ ਵਿਚ ਚਾਂਦੀ ਦੇ ਤਗਮੇ ਜਿੱਤ ਕੇ ਆਪਣੀ ਬਹੁਪੱਖੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਭਵਨਪ੍ਰੀਤ ਕੌਰ ਨੇ 3 ਕਿਲੋਮੀਟਰ ਵਾਕ ਵਿਚ ਸੋਨੇ ਦਾ ਤਗਮਾ ਤੇ 4×400 ਮੀਟਰ ਰਿਲੇਅ ਵਿਚ ਕਾਂਸੀ ਦਾ ਤਗਮਾ ਆਪਣੇ ਨਾਂਅ ਕੀਤਾ। ਗੁਰਮਨਦੀਪ ਕੌਰ ਨੇ 4×400 ਮੀਟਰ ਰਿਲੇਅ ਵਿਚ ਚਾਂਦੀ ਦਾ ਤਗਮਾ, ਜਦਕਿ ਐਸ਼ਦੀਪ ਕੌਰ ਨੇ ਡਿਸਕਸ ਥ੍ਰੋ ਵਿਚ ਕਾਂਸੀ ਦਾ ਤਗਮਾ ਹਾਸਿਲ ਕਰਕੇ ਟੀਮ ਦੀ ਸਫਲਤਾ ਵਿਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਮਾਣਮੱਤੀ ਉਪਲਬਧੀ ’ਤੇ ਇੰਟਰਨੈਸ਼ਨਲ ਫਤਿਹ ਅਕੈਡਮੀ ਦੇ ਚੇਅਰਮੈਨ ਸ . ਜਗਬੀਰ ਸਿੰਘ ਤੇ ਵਾਈਸ ਚੇਅਰਪਰਸਨ ਸਰਦਾਰਨੀ ਰਵਿੰਦਰ ਕੌਰ ਨੇ ਸਾਰੀਆਂ ਜੇਤੂ ਖਿਡਾਰਨਾਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਹਾਰਦਿਕ ਵਧਾਈ ਦਿੱਤੀ। ਸਕੂਲ ਦੀ ਪ੍ਰਿੰਸੀਪਲ ਨੇ ਵੀ ਸਾਰੀਆਂ ਖਿਡਾਰਨਾਂ ਅਤੇ ਕੋਚਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ-ਭਾਵਨਾ ਤੇ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਪੈਦਾ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਦੋਸਤ ਦਾ ਕਤਲ ਕਰਨ ਵਾਲੇ ਤਿੰਨ ਦੋਸ਼ੀਆਂ ਵਿਚੋਂ ਦੋ ਪੁਲਿਸ ਵਲੋਂ ਕਾਬੂ ਅਗਲੀ ਖ਼ਬਰ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਜੀ. ਆਰ. ਪੀ. ਨੇ ਚਲਾਈ ਤਲਾਸ਼ੀ ਮੁਹਿੰਮ
Ad Position 24