24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਇੰਟਰਨੈਸ਼ਨਲ ਫ਼ਤਹਿ ਅਕੈਡਮੀ ਦੇ ਬੱਚਿਆਂ ਨੇ ਜ਼ੋਨਲ ਅਥਲੈਟਿਕਸ ਮੁਕਾਬਲਿਆਂ ’ਚ ਪ੍ਰਾਪਤ ਕੀਤੀਆਂ ਸ਼ਾਨਦਾਰ ਜਿੱਤਾਂ

ਜੰਡਿਆਲਾ ਗੁਰੂ, 23 ਅਗਸਤ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ)-ਇੰਟਰਨੈਸ਼ਨਲ ਫਤਹਿ ਅਕੈਡਮੀ ਜੰਡਿਆਲਾ ਗੁਰੂ ਦੇ ਹੋਣਹਾਰ ਖਿਡਾਰੀਆਂ ਨੇ ਪੀ. ਐੱਸ.

Ad Position 21
No active advertisement
ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਇੰਟਰਨੈਸ਼ਨਲ ਫਤਹਿ ਅਕੈਡਮੀ ਦੇ ਬੱਚਿਆਂ ਦੇ ਨਾਲ ਅਕੈਡਮੀ ਦਾ ਸਟਾਫ । ਤਸਵੀਰ : ਪ੍ਰਮਿੰਦਰ ਸਿੰਘ ਜੋਸਨ 24-08-2026
ਜੰਡਿਆਲਾ ਗੁਰੂ, 23 ਅਗਸਤ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ)-ਇੰਟਰਨੈਸ਼ਨਲ ਫਤਹਿ ਅਕੈਡਮੀ ਜੰਡਿਆਲਾ ਗੁਰੂ ਦੇ ਹੋਣਹਾਰ ਖਿਡਾਰੀਆਂ ਨੇ ਪੀ. ਐੱਸ. ਈ. ਬੀ. ਜ਼ੋਨਲ ਐਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਵਿਚ ਖਿਡਾਰੀਆਂ ਨੇ ਟਰੈਕ ਤੇ ਫੀਲਡ ਮੁਕਾਬਲਿਆਂ ਵਿਚ ਕਈ ਪਹਿਲੇ, ਦੂਜੇ ਅਤੇ ਤੀਜੇ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-14 ਵਿਚ ਸਮਰਾਟ ਸਿੰਘ ਨੇ ਡਿਸਕਸ ਥਰੋ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਹਰ ਸੁਖਪਾਲ ਸਿੰਘ ਨੇ ਹਾਈ ਜੰਪ ਅਤੇ 80 ਮੀਟਰ ਹਰਡਲਜ਼ ਵਿਚ ਪਹਿਲੇ ਸਥਾਨ ਹਾਸਿਲ ਕਰਕੇ ਦੋਹਰੀ ਸਫਲਤਾ ਦਰਜ ਕੀਤੀ। ਅਦੇਸ਼ ਵੀਰ ਸਿੰਘ ਨੇ ਡਿਸਕਸ ਥਰੋ ਵਿਚ ਦੂਜਾ ਸਥਾਨ ਹਾਸਿਲ ਕੀਤਾ। ਅੰਡਰ-17 ਵਿਚ ਯੁਵਰਾਜ ਸਿੰਘ ਨੇ ਹਾਈ ਜੰਪ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਜੋਬਨਜੀਤ ਸਿੰਘ ਨੇ 110 ਮੀਟਰ ਹਰਡਲਜ਼ ਵਿਚ ਪਹਿਲਾ, ਜੈਵਲਿਨ ਥਰੋ ਵਿਚ ਦੂਜਾ ਅਤੇ ਟ੍ਰਿਪਲ ਜੰਪ ਤੇ 4 x400 ਮੀਟਰ ਰਿਲੇਅ ਵਿਚ ਤੀਜਾ ਸਥਾਨ ਹਾਸਿਲ ਕਰਕੇ ਸ਼ਾਨਦਾਰ ਬਹੁਪੱਖੀ ਪ੍ਰਦਰਸ਼ਨ ਕੀਤਾ। 4 x400 ਮੀਟਰ ਰਿਲੇਅ ਵਿਚ ਇੰਟਰਨੈਸ਼ਨਲ ਫਤਿਹ ਅਕੈਡਮੀ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ, ਜਿਸ ਵਿਚ ਮਨਰਾਜ ਸਿੰਘ ਤੇ ਏਕਮ ਜੋਤ ਸਿੰਘ ਨੇ ਵੀ ਆਪਣਾ ਅਹਿਮ ਯੋਗਦਾਨ ਪਾਇਆ। ਅੰਡਰ-19 ਦਿਲਾਵਰ ਸਿੰਘ ਨੇ 400 ਮੀਟਰ ਹਰਡਲਜ਼ ਵਿਚ ਪਹਿਲਾ ਸਥਾਨ, ਜਦਕਿ ਅਰਮਾਨ ਸਿੰਘ ਨੇ ਡਿਸਕਸ ਥਰੋ ਵਿਚ ਤੀਜਾ ਸਥਾਨ ਹਾਸਿਲ ਕੀਤਾ। 4 x400 ਮੀਟਰ ਰਿਲੇਅ ਵਿਚ ਗੁਰਸਿਮਰਨ ਸਿੰਘ, ਹਰ ਸੁਖਪਾਲ ਸਿੰਘ, ਜੋਬਨਜੀਤ ਸਿੰਘ ਤੇ ਯੁਵਰਾਜ ਸਿੰਘ ਨੇ ਸ਼ਾਨਦਾਰ ਤਾਲਮੇਲ ਅਤੇ ਟੀਮ-ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। 4 x400 ਮੀਟਰ ਰਿਲੇਅ ਵਿਚ ਵੀ ਇੰਟਰਨੈਸ਼ਨਲ ਫ਼ਤਿਹ ਅਕੈਡਮੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਜਿਸ ਵਿਚ ਸਾਹਿਬ ਜੋਤ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਚੇਅਰਮੈਨ ਸ. ਜਗਬੀਰ ਸਿੰਘ ਤੇ ਵਾਈਸ ਚੇਅਰਪਰਸਨ ਸ੍ਰੀਮਤੀ ਰਵਿੰਦਰ ਕੌਰ ਨੇ ਖਿਡਾਰੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਕੋਚਾਂ ਦੇ ਯਤਨਾਂ ਦੀ ਵੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਟੀਮ-ਭਾਵਨਾ, ਅਨੁਸ਼ਾਸਨ ਤੇ ਅਗਵਾਈ ਦੇ ਗੁਣ ਵਿਕਸਿਤ ਕਰਨ ਦਾ ਮਹੱਤਵਪੂਰਨ ਸਾਧਨ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਸਬ ਡਵੀਜ਼ਨ ਬਾਬਾ ਬਕਾਲਾ ਵਲੋਂ 27 ਦੀ ਕਲਮਛੋੜ ਹੜਤਾਲ ਦਾ ਸਮਰਥਨ ਅਗਲੀ ਖ਼ਬਰ ਆਵਾਜਾਈ ਤੇ ਨਸ਼ਿਆਂ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਸੈਮੀਨਾਰ
Ad Position 24