24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ- ਸੱਚਰ ਚੰਨਣਕੇ ਵਿਖੇ ਮੀਟਿੰਗ ਦੌਰਾਨ ਸੱਤਾਧਾਰੀਆਂ ’ਤੇ ਵਰ੍ਹੇ ਸੱਚਰ, ਕਿਹਾ ਲੋਕਾਂ ਨੇ ਬਦਲਾਅ ਦਾ ਮਨ ਬਣਾਇਆ

ਚੌਂਕ ਮਹਿਤਾ, 23 v ਅਗਸਤ (ਧਰਮਿੰਦਰ ਸਿੰਘ ਭੰਮਰਾ)- ਹਲਕਾ ਮਜੀਠਾ ਦੇ ਪਿੰਡ ਚੰਨਣਕੇ ਵਿਖੇ ਸਾਬਕਾ ਸਰਪੰਚ ਪ੍ਰਗਟ ਸਿੰਘ ਵਲੋਂ ਕਰਵਾਈ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੇਹੱਦ ਨਿਰਾਸ਼ ਹਨ ਅਤੇ ਹੁਣ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ । ਉਨ੍ਹਾਂ ਕਿਹਾ ਕਿ ਲੋਕਾਂ ਨੇ ਬਦਲਾਅ ਦਾ ਮਨ ਬਣਾ ਲਿਆ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੇ ਹੱਕ ’ਚ ਫੈਸਲਾ ਕਰਨਗੇ ।

Ad Position 21
No active advertisement
ਅਜੀਤ ਡੈਸਕ 24-08-2026
ਚੌਂਕ ਮਹਿਤਾ, 23 v ਅਗਸਤ (ਧਰਮਿੰਦਰ ਸਿੰਘ ਭੰਮਰਾ)- ਹਲਕਾ ਮਜੀਠਾ ਦੇ ਪਿੰਡ ਚੰਨਣਕੇ ਵਿਖੇ ਸਾਬਕਾ ਸਰਪੰਚ ਪ੍ਰਗਟ ਸਿੰਘ ਵਲੋਂ ਕਰਵਾਈ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੇਹੱਦ ਨਿਰਾਸ਼ ਹਨ ਅਤੇ ਹੁਣ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ । ਉਨ੍ਹਾਂ ਕਿਹਾ ਕਿ ਲੋਕਾਂ ਨੇ ਬਦਲਾਅ ਦਾ ਮਨ ਬਣਾ ਲਿਆ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੇ ਹੱਕ ’ਚ ਫੈਸਲਾ ਕਰਨਗੇ । ਸੱਚਰ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕਰਨ ਵਾਲੀ ਸਰਕਾਰ ਅੱਜ ਆਪਣੇ ਹੀ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ । ਨੌਜਵਾਨ ਰੁਜ਼ਗਾਰ ਦੀ ਭਾਲ ਵਿਚ ਭਟਕ ਰਹੇ ਹਨ, ਕਿਸਾਨ ਅਤੇ ਮਜ਼ਦੂਰ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਪ੍ਰੇਸ਼ਾਨ ਹਨ ਅਤੇ ਆਮ ਪਰਿਵਾਰ ਮਹਿੰਗਾਈ ਦੇ ਬੋਝ ਹੇਠ ਦੱਬੇ ਹੋਏ ਹਨ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ਼ਤਿਹਾਰਾਂ ਅਤੇ ਪ੍ਰਚਾਰ ‘ਤੇ ਤਾਂ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ । ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਮਿਲ ਰਹੇ ਪਿਆਰ ਤੋਂ ਸਪੱਸ਼ਟ ਹੈ ਕਿ 2027 ਵਿਚ ਕਾਂਗਰਸ ਦੀ ਸਰਕਾਰ ਬਣਨ ਦਾ ਰਾਹ ਤੈਅ ਹੋ ਚੁੱਕਾ ਹੈ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਇਕਜੁੱਟਤਾ ਨਾਲ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੀਆਂ ਕਾਂਗਰਸ ਸਰਕਾਰਾਂ ਵਲੋਂ ਕੀਤੇ ਵਿਕਾਸ ਕਾਰਜਾਂ ਨੂੰ ਘਰ-ਘਰ ਪਹੁੰਚਾਉਣ। ਇਸ ਮੌਕੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਸਾਬਕਾ ਸਰਪੰਚ ਪ੍ਰਗਟ ਸਿੰਘ, ਸਾਬਕਾ ਸਰਪੰਚ ਦਵਿੰਦਰ ਸਿੰਘ ਚੰਨਣਕੇ ਨਿੱਕੇ, ਸਰਬਜੀਤ ਸਿੰਘ, ਪਰਮਜੀਤ ਸਿੰਘ ਭੋਏਵਾਲ, ਜਸਵਿੰਦਰ ਸਿੰਘ ਅਠਵਾਲ, ਮਾ. ਬਖ਼ਸ਼ੀਸ਼ ਸਿੰਘ, ਸੁਖਬੀਰ ਸਿੰਘ ਬੋਪਾਰਾਏ, ਸੰਨੀ ਕਾਜ਼ੀਕੋਟ, ਸ਼ਮਸ਼ੇਰ ਸਿੰਘ ਬਾਬੋਵਾਲ, ਗੁਰਪ੍ਰੀਤ ਸਿੰਘ ਨੰਬਰਦਾਰ, ਰਣਜੀਤ ਸਿੰਘ ਅਰਜਨਮਾਂਗਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੱਤਿਆ ਭਾਰਤੀ ਸਕੂਲ ਖਿਦੋਵਾਲੀ ਵਿਖੇ ‘ਰੁੱਖ ਲਗਾਓ ਰੁੱਖ ਬਚਾਓ’ ਸੰਬੰਧੀ ਰੈਲੀ ਕੱਢੀ ਅਧਿਆਪਕਾਂ ਤੇ ਬੱਚਿਆਂ ਨੇ ਘਰ- ਘਰ... ਅਗਲੀ ਖ਼ਬਰ ਸਰਕਾਰ ਬਾਬਾ ਜੀਵਨ ਸਿੰਘ ਦੇ 365ਵੇਂ ਜਨਮ ਦਿਹਾੜੇ ’ਤੇ 5 ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰੇ-ਰਣੀਕੇ ਸੰਗਤਾਂ ਵੱਡੀ ਗਿਣਤ...
Ad Position 24