24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸੱਤਿਆ ਭਾਰਤੀ ਸਕੂਲ ਖਿਦੋਵਾਲੀ ਵਿਖੇ ‘ਰੁੱਖ ਲਗਾਓ ਰੁੱਖ ਬਚਾਓ’ ਸੰਬੰਧੀ ਰੈਲੀ ਕੱਢੀ ਅਧਿਆਪਕਾਂ ਤੇ ਬੱਚਿਆਂ ਨੇ ਘਰ- ਘਰ ਜਾ ਕੇ ਬੂਟੇ ਵੰਡੇ

ਟਾਹਲੀ ਸਾਹਿਬ, 23 ਅਗਸਤ (ਵਿਨੋਦ ਭੀਲੋਵਾਲ)- ਸੱਤਿਆ ਭਾਰਤੀ ਸਕੂਲ ਖਿਦੋਵਾਲੀ ਵਿਖੇ ਬੱਚਿਆਂ ਵਲੋਂ ਪੋਸਟਰ ਫੜੇ ਹੋਏ ‘ਰੁੱਖ ਲਗਾਓ ਧਰਤੀ ਬਚਾਓ’ ਅਤੇ ਰੁੱਖ ਸਾਡਾ ਜੀਵਨ ਸੰਬੰਧੀ ਜਾਗਰਕ ਰੈਲੀ ਕੱਢੀ ਗਈ । ਇਸ ਰੈਲੀ ਦੌਰਾਨ ਬੱਚਿਆਂ ਨੇ ਘਰ- ਘਰ ਜਾ ਕੇ ਬੂਟੇ ਵੰਡੇ ਅਤੇ ਲੋਕਾਂ ਨੂੰ ਰੁੱਖ ਲਗਾਉਣ, ਉਨ੍ਹਾਂ ਦੀ ਰੱਖਿਆ ਕਰਨ, ਵਾਤਾਵਰਨ ਨੂੰ ਹਰਾ ਭਰਾ ਅਤੇ ਸਾਫ ਰੱਖਣ ਲਈ ਉਤਸ਼ਾਹਿਤ ਕੀਤਾ ਅਤੇ ਪਿੰਡ ਵਿਚ ਫਲਦਾਰ,ਛਾਂਦਾਰ,ਫਲਦਾਰ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ।

Ad Position 21
No active advertisement
ਅਜੀਤ ਡੈਸਕ 24-08-2026
ਟਾਹਲੀ ਸਾਹਿਬ, 23 ਅਗਸਤ (ਵਿਨੋਦ ਭੀਲੋਵਾਲ)- ਸੱਤਿਆ ਭਾਰਤੀ ਸਕੂਲ ਖਿਦੋਵਾਲੀ ਵਿਖੇ ਬੱਚਿਆਂ ਵਲੋਂ ਪੋਸਟਰ ਫੜੇ ਹੋਏ ‘ਰੁੱਖ ਲਗਾਓ ਧਰਤੀ ਬਚਾਓ’ ਅਤੇ ਰੁੱਖ ਸਾਡਾ ਜੀਵਨ ਸੰਬੰਧੀ ਜਾਗਰਕ ਰੈਲੀ ਕੱਢੀ ਗਈ । ਇਸ ਰੈਲੀ ਦੌਰਾਨ ਬੱਚਿਆਂ ਨੇ ਘਰ- ਘਰ ਜਾ ਕੇ ਬੂਟੇ ਵੰਡੇ ਅਤੇ ਲੋਕਾਂ ਨੂੰ ਰੁੱਖ ਲਗਾਉਣ, ਉਨ੍ਹਾਂ ਦੀ ਰੱਖਿਆ ਕਰਨ, ਵਾਤਾਵਰਨ ਨੂੰ ਹਰਾ ਭਰਾ ਅਤੇ ਸਾਫ ਰੱਖਣ ਲਈ ਉਤਸ਼ਾਹਿਤ ਕੀਤਾ ਅਤੇ ਪਿੰਡ ਵਿਚ ਫਲਦਾਰ,ਛਾਂਦਾਰ,ਫਲਦਾਰ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ । ਇਸ ਮੌਕੇ ਗੱਲਬਾਤ ਕਰਦਿਆਂ ਸਕੂਲ ਦੀ ਪ੍ਰਿੰ: ਪਰਮਜੀਤ ਕੌਰ ਨੇ ਕਿਹਾ ਕਿ ਕੁਦਰਤ ਨੇ ਮਨੁੱਖਾ ਜੀਵਨ ਨੂੰ ਚਲਾਉਣ ਵਾਸਤੇ ਬੂਟੇ ਲਾਉਣ ਦੀ ਸ਼ੁਰੂਆਤ ਕਰਦੇ ਹੋਏ ਅਣਮੁੱਲੇ ਕੁਦਰਤੀ ਭੰਡਾਰ ਬਖਸ਼ੇ ਹਨ, ਜਿਸ ਨਾਲ ਸਾਡਾ ਸਰੀਰਕ, ਮਾਨਸਿਕ ਤੇ ਸਮਾਜਿਕ ਤਾਣਾਂ-ਬਾਣਾਂ ਸਹੀ ਤਰੀਕੇ ਨਾਲ ਚੱਲਣ ’ਚ ਸਹਾਈ ਹੁੰਦਾ ਹੈ ਅਤੇ ਵਾਤਾਵਰਨ ਦੇ ਇਨ੍ਹਾਂ ਕੁਦਰਤੀ ਸਾਧਨਾਂ ਨੂੰ ਬਚਾਉਣਾ ਹਰ ਮਨੁੱਖ ਦਾ ਮੁੱਢਲਾ ਫਰਜ਼ ਬਣਦਾ ਹੈ। ਇਸ ਮੌਕੇ ਸੰਦੀਪ ਕੌਰ, ਪਰਮਜੀਤ ਕੌਰ ਨਵਜੋਤ ਕੀ ਸ਼ਰਨਜੀਤ ਕੌਰ, ਪਵਨਪ੍ਰੀਤ ਕੌਰ ਅਤੇ ਮੈਡਮ ਲਵਪ੍ਰੀਤ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਈਆ ਵਿਖੇ ਕਈ ਪਰਿਵਾਰ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ (ਬ) ’ਚ ਸ਼ਾਮਿਲ ਅਗਲੀ ਖ਼ਬਰ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ- ਸੱਚਰ ਚੰਨਣਕੇ ਵਿਖੇ ਮੀਟਿੰਗ ਦੌਰਾਨ ਸੱਤਾਧਾਰੀਆਂ ’ਤੇ ਵਰ੍ਹੇ ਸੱ...
Ad Position 24