ਮੁਲਾਜ਼ਮਾਂ ਦੇ ਕੱਲ੍ਹ ਪੰਜਾਬ ਬੰਦ ਨੂੰ ਅਪਥਾਲਮਿਕ ਅਫ਼ਸਰ ਐਸੋਸੀਏਸ਼ਨ ਦਾ ਪੂਰਨ ਸਮਰਥਨ
ਮਜੀਠਾ, 25 ਅਗਸਤ (ਜਗਤਾਰ ਸਿੰਘ ਸਹਿਮੀ)-ਪੰਜਾਬ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ 27 ਅਗਸਤ ਨੂੰ ਦਿੱਤੇ ਗਏ ‘ਮੁੜ ਪੰਜਾਬ ਬੰਦ’ ਦੇ ਸੱਦੇ ਨੂੰ ਪੰਜਾਬ ਅਪਥਾਲਮਿਕ ਅਫ਼ਸਰ ਐਸੋਸੀਏਸ਼ਨ ਨੇ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਐਸੋਸੀਏਸ਼ਨ ਵਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਨੂੰ ਬੰਦ ਨੂੰ ਸਫ਼ਲ ਬਣਾਉਣ ਲਈ ਪੂਰੀ ਤਿਆਰੀ ਕਰਨ ਅਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਅਪਥਾਲਮਿਕ ਅਫ਼ਸਰਾਂ ਨੂੰ ਲਾਮਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਮਜੀਠਾ, 25 ਅਗਸਤ (ਜਗਤਾਰ ਸਿੰਘ ਸਹਿਮੀ)-ਪੰਜਾਬ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ 27 ਅਗਸਤ ਨੂੰ ਦਿੱਤੇ ਗਏ ‘ਮੁੜ ਪੰਜਾਬ ਬੰਦ’ ਦੇ ਸੱਦੇ ਨੂੰ ਪੰਜਾਬ ਅਪਥਾਲਮਿਕ ਅਫ਼ਸਰ ਐਸੋਸੀਏਸ਼ਨ ਨੇ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਐਸੋਸੀਏਸ਼ਨ ਵਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਨੂੰ ਬੰਦ ਨੂੰ ਸਫ਼ਲ ਬਣਾਉਣ ਲਈ ਪੂਰੀ ਤਿਆਰੀ ਕਰਨ ਅਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਅਪਥਾਲਮਿਕ ਅਫ਼ਸਰਾਂ ਨੂੰ ਲਾਮਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸਲਾਹਕਾਰ ਜਸਵਿੰਦਰ ਸਿੰਘ ਅਮ੍ਰਿਤਸਰ ਨੇ ਦੱਸਿਆ ਕਿ ਬੰਦ ਦੇ ਸੱਦੇ ਸੰਬੰਧੀ ਜ਼ਿਲ੍ਹਿਆਂ ਦੇ ਸਮੂਹ ਸਾਥੀਆਂ ਨੂੰ ਲੋੜੀਂਦੀਆਂ ਹਦਾਇਤਾਂ ਅਤੇ ਜਾਣਕਾਰੀ ਪਹਿਲਾਂ ਹੀ ਮੁਹੱਈਆ ਕਰਵਾ ਦਿੱਤੀ ਗਈ ਹੈ। ਜਸਵਿੰਦਰ ਸਿੰਘ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ 27 ਅਗਸਤ ਨੂੰ ਪੰਜਾਬ ਬੰਦ ਦੌਰਾਨ ਬਾਜ਼ਾਰਾਂ, ਦੁਕਾਨਾਂ, ਸਰਕਾਰੀ ਦਫ਼ਤਰਾਂ ਅਤੇ ਆਵਾਜਾਈ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ । 25ਏਐਸਆਰ48 ਜਸਵਿੰਦਰ ਸਿੰਘ।