ਚਵਿੰਡਾ ਦੇਵੀ ਵਿਖੇ ਲੋਕ ਮਿਲਣੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਮਾਜ ਸੁਧਾਰ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ - ਰਣਜੀਤ ਸਿੰਘ ਭੋਮਾ
ਮਜੀਠਾ, 25 ਅਗਸਤ (ਜਗਤਾਰ ਸਿੰਘ ਸਹਿਮੀ)-ਹਲਕਾ ਮਜੀਠਾ ਦੇ ਕਸਬਾ ਚਵਿੰਡਾ ਦੇਵੀ ਵਿਖੇ 26 ਅਗਸਤ ਨੂੰ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਹੋਣ ਵਾਲੇ ਲੋਕ ਮਿਲਣੀ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਮਾਜ ਸੁਧਾਰ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਭੋਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਰ
ਰਣਜੀਤ ਸਿੰਘ ਭੋਮਾ ਦੀ ਫਾਇਲ ਫੋਟੋ।
26-08-2026
ਮਜੀਠਾ, 25 ਅਗਸਤ (ਜਗਤਾਰ ਸਿੰਘ ਸਹਿਮੀ)-ਹਲਕਾ ਮਜੀਠਾ ਦੇ ਕਸਬਾ ਚਵਿੰਡਾ ਦੇਵੀ ਵਿਖੇ 26 ਅਗਸਤ ਨੂੰ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਹੋਣ ਵਾਲੇ ਲੋਕ ਮਿਲਣੀ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਮਾਜ ਸੁਧਾਰ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਭੋਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਣਜੀਤ ਸਿੰਘ ਭੋਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਆਲੇ-ਦੁਆਲੇ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਅਹਿਮ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤਿਆਂ ਅਤੇ 12 ਗੇਟਾਂ ਦੇ ਅੰਦਰ-ਬਾਹਰ ਮੀਟ, ਮੱਛੀ, ਪਾਨ, ਬੀੜੀ ਅਤੇ ਸ਼ਰਾਬ ਦੇ ਠੇਕਿਆਂ ਨੂੰ ਦੂਰ ਕਰਨ ਅਤੇ ਗੁਰੂ ਨਗਰੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਸਬੰਧੀ ਕੀਤੇ ਫੈਸਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਕਾਨੂੰਨ ਬਣਾਉਣਾ ਵੀ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਅਨੁਸਾਰ ਪਿਛਲੀਆਂ ਸਰਕਾਰਾਂ ਵਲੋਂ ਲੰਮੇ ਸਮੇਂ ਤੱਕ ਇਹ ਫੈਸਲੇ ਨਹੀਂ ਲਏ ਗਏ, ਜਦਕਿ ਮੌਜੂਦਾ ਸਰਕਾਰ ਨੇ ਇਸ ਦਿਸ਼ਾ ਵਿਚ ਪਹਿਲ ਕੀਤੀ ਹੈ। ਭੋਮਾ ਨੇ ਕਿਹਾ ਕਿ ਪਵਿੱਤਰ ਸ਼ਹਿਰ ਦਾ ਦਰਜਾ ਪੂਰੀ ਤਰ੍ਹਾਂ ਲਾਗੂ ਹੋਣ ‘’ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੋਨੇ ਦੇ ਮੈਡਲ ਨਾਲ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਡਾ. ਸੁਖਦੀਪ ਸਿੰਘ ਨਾਗ ਨਵੇਂ ਤੇ ਮਨਵੀਰ ਸਿੰਘ ਵਡਾਲਾ ਆਦਿ ਹਾਜ਼ਰ ਸਨ।