ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਟਾਰੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਅਟਾਰੀ ਸਰਹੱਦ (ਅੰਮ੍ਰਿਤਸਰ), 25 ਅਗਸਤ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਮਾਲ ਰੋਡ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਵਾਲੀਬਾਲ ਯੂ-19 ਮੁਕਾਬਲੇ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਟਾਰੀ ਦੀਆਂ ਵਿਦਿਆਰਥਣਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀਆਂ ਤਿੰਨ ਵਿਦਿਆਰਥਣਾਂ ਸੁਖਦੀਪ ਕੌਰ, ਨਵਨੀਤ ਕੌਰ ਅਤੇ ਤਨਵੀਰ ਕੌਰ (ਬੱਚੀਵਿੰਡ) ਸਟੇਟ ਪੱਧਰ ਲਈ ਚੁਣੀਆਂ ਗਈਆਂ ।
ਅਟਾਰੀ ਸਰਹੱਦ (ਅੰਮ੍ਰਿਤਸਰ), 25 ਅਗਸਤ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਮਾਲ ਰੋਡ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਵਾਲੀਬਾਲ ਯੂ-19 ਮੁਕਾਬਲੇ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਟਾਰੀ ਦੀਆਂ ਵਿਦਿਆਰਥਣਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀਆਂ ਤਿੰਨ ਵਿਦਿਆਰਥਣਾਂ ਸੁਖਦੀਪ ਕੌਰ, ਨਵਨੀਤ ਕੌਰ ਅਤੇ ਤਨਵੀਰ ਕੌਰ (ਬੱਚੀਵਿੰਡ) ਸਟੇਟ ਪੱਧਰ ਲਈ ਚੁਣੀਆਂ ਗਈਆਂ । ਇਸ ਤੋਂ ਇਲਾਵਾ ਸਿੰਗਲ ਸੋਟੀ ਲੜਕਿਆਂ ਦੀ ਟੀਮ ਦੂਜੇ ਸਥਾਨ ’ਤੇ ਰਹੀ । ਵਿਅਕਤੀਗਤ ਸਿੰਗਲ ਸੋਟੀ-ਦੂਜਾ ਸਥਾਨ ਹਾਸਿਲ ਕੀਤਾ। ਆਲ ਓਵਰ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਖੇਡਾਂ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਗੁਰਪ੍ਰੀਤ ਕੌਰ ਰੋਹੇਵਾਲ, ਮੈਂਬਰ ਇੰਚਾਰਜ ਜਸਪਾਲ ਸਿੰਘ ਢਿੱਲੋਂ ਅਤੇ ਅਜੀਤ ਸਿੰਘ ਖਹਿਰਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ । 25ਏਐਸਆਰ03 ਅੱਵਲ ਆਏ ਬੱਚਿਆਂ ਨਾਲ ਪ੍ਰਿੰਸੀਪਲ ਗੁਰਪ੍ਰੀਤ ਕੌਰ ਰੋਹੀਵਾਲ ਤੇ ਸਟਾਫ । ਤਸਵੀਰ : ਰਾਜਿੰਦਰ ਸਿੰਘ ਰੂਬੀ